Thursday, 19 January 2023

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਵੱਲੋਂ ਅੰਗਰੇਜ਼ੀ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ

ਨਵਾਂਸ਼ਹਿਰ 18ਜਨਵਰੀ:-  ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡਰੀ ਸਿਖਿਆ ਦੀ ਰਹਿਨੁਮਾਈ ਹੇਠ ਬਲਾਕ ਨੋਡਲ ਅਫਸਰ ਲਖਵੀਰ ਸਿੰਘ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਟੀਮ ਦੀ ਅਗਵਾਈ ਹੇਠ ਅੰਗਰੇਜ਼ੀ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਬਲਾਕ ਨਵਾਂ ਸ਼ਹਿਰ ਦੇ ਸਾਰੇ ਸਕੂਲਾਂ ਤੋਂ 6ਵੀਂ ਤੋਂ 8ਵੀਂ , 9ਵੀਂ ਤੋਂ ਦਸਵੀਂ ਗਿਆਰਵੀਂ ਅਤੇ ਬਾਰਵੀਂ ਦਾ ਇੱਕ ਇੱਕ ਜੇਤੂ ਬੱਚੇ ਨੇ ਭਾਗ ਲਿਆ। ਜੱਜਾਂ ਨੇ ਨਿਰਪੱਖਤਾ ਨਾਲ ਭੂਮਿਕਾ ਨਿਭਾਈ ਇਸ ਮੌਕੇ ਤੇ ਅਮਰੀਕ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਨੇ ਮੁਕਾਬਲੇ ਦਾ ਉਦਘਾਟਨ ਕੀਤਾ। ਇਨਾਮਾਂ ਦੀ ਵੰਡ ਸਤਨਾਮ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਨੇ ਕੀਤੀ। ਸਮਾਗਮ ਦੇ ਸਾਰੇ ਪ੍ਰਬੰਧ ਸ਼੍ਰੀਮਤੀ ਮੀਨਾਕਸ਼ੀ ਭਲਾ ਅਤੇ ਸਟਾਫ ਸਰਕਾਰੀ ਹਾਈ ਸਕੂਲ ਸੁਣਾਵਾਂ ਵੱਲੋਂ ਕੀਤਾ ਗਿਆ।ਸਟੇਜ ਦੀ ਭੂਮਿਕਾ ਡਾਕਟਰ ਜਸਵਿੰਦਰ ਸਿੰਘ ਸੰਧੂ ਬੀ ਐੱਮ ਵੱਲੋਂ ਨਿਭਾਈ ਗਈ। ਇਸ ਮੌਕੇ ਤੇ ਸਰਵਣ ਸਿੰਘ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਅਲਾਚੌਰ, ਸ੍ਰੀਮਤੀ ਰਜਨੀ ਬਾਲਾ ਡੀ.ਆਰ.ਪੀ. ਅੰਗਰੇਜ਼ੀ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME