ਬਦਲਦੇ ਸਮੇਂ ਦੀ ਲੋੜ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਅਪਗ੍ਰੇਡ ਕਰਨ 'ਤੇ ਜੋਰ
ਪਟਿਆਲਾ, 17 ਜਨਵਰੀ: ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ੍ਰੀ
ਅਮਨ ਅਰੋੜਾ ਨੇ ਅੱਜ ਇੱਥੇ ਸਰਹਿੰਦ ਰੋਡ 'ਤੇ ਸਥਿਤ ਸਰਕਾਰੀ ਪ੍ਰਿੰਟਿੰਗ ਪ੍ਰੈਸ ਦਾ
ਅਚਨਚੇਤ ਦੌਰਾ ਕਰਕੇ ਇਸਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪ੍ਰਿੰਟਿੰਗ
ਪ੍ਰੈਸ ਦੀ ਜਿਲਦਸਾਜ਼ੀ ਅਤੇ ਮਸ਼ੀਨ ਭਾਗ ਦਾ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਵੀ
ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ। ਜਿਕਰਯੋਗ ਹੈ ਕਿ ਅਮਨ ਅਰੋੜਾ,
ਜਿਨ੍ਹਾਂ ਕੋਲ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ, ਮਕਾਨ ਉਸਾਰੀ ਤੇ
ਸ਼ਹਿਰੀ ਵਿਕਾਸ ਵਿਭਾਗ ਵੀ ਹਨ, ਨੇ ਬੀਤੇ ਦਿਨ ਹੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੇ
ਮੰਤਰੀ ਵਜੋਂ ਵੀ ਅਹੁਦਾ ਸੰਭਾਲਿਆ ਹੈ। ਇੱਥੇ ਸਰਕਾਰੀ ਪ੍ਰਿਟਿੰਗ ਪ੍ਰੈਸ ਦੀ
ਕਾਰਜਪ੍ਰਣਾਲੀ ਦਾ ਜਾਇਜ਼ਾ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕੰਟਰੋਲਰ ਪੁਨੀਤ ਗੋਇਲ,
ਵਧੀਕ ਕੰਟਰੋਲਰ ਆਨੰਦ ਸਾਗਰ ਸ਼ਰਮਾ ਨਾਲ ਵੀ ਬੈਠਕ ਕੀਤੀ ਅਤੇ ਉਨ੍ਹਾਂ ਨੇ ਮੌਜੂਦਾ ਸਮੇਂ
ਦੀ ਮੰਗ ਮੁਤਾਬਕ ਪ੍ਰਿੰਟਿੰਗ ਪ੍ਰਣਾਲੀ ਨੂੰ ਆਧੁਨਿਕ ਤਕਨੀਕਾਂ ਅਪਣਾ ਕੇ ਡਿਜ਼ੀਟਲ
ਤਰੀਕੇ ਨਾਲ ਅਪਗ੍ਰੇਡ ਕਰਨ 'ਤੇ ਜ਼ੋਰ ਦਿੱਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ
ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਵਿਭਾਗਾਂ ਲਈ
ਲੋੜੀਂਦੀ ਸਟੇਸ਼ਨਰੀ ਆਪਣੇ ਵਿਭਾਗ ਜਰੀਏ ਛਪਵਾਉਣ ਲਈ ਵਚਨਬੱਧ ਹੈ ਤਾਂ ਕਿ ਸਰਕਾਰੀ
ਪ੍ਰਿੰਟਿੰਗ ਪ੍ਰੈਸ ਕੋਲ ਮੌਜੂਦ ਮਸ਼ੀਨਰੀ ਅਤੇ ਮਨੁੱਖੀ ਸ਼ਕਤੀ ਦੀ ਸਦ ਵਰਤੋਂ ਕੀਤੀ ਜਾ
ਸਕੇ। ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਸਮੇਤ
ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ, ਈ.ਓ. ਡਾ. ਇਸਮਤ ਵਿਜੇ ਸਿੰਘ
ਅਤੇ ਹੋਰ ਅਧਿਕਾਰੀਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਦੋਵਾਂ ਵਿਭਾਗਾਂ ਦੀ ਕਾਰਗੁਜ਼ਾਰੀ
ਦੀ ਵੀ ਸਮੀਖਿਆ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਪ੍ਰੈਸ ਕਲੋਨੀ ਦਾ ਵੀ ਦੌਰਾ
ਕੀਤਾ। ਇਸ ਮੌਕੇ ਐਸ.ਪੀ. ਸਿਟੀ ਵਜੀਰ ਸਿੰਘ ਖਹਿਰਾ, ਡੀ.ਐਸ.ਪੀ. ਜਸਵਿੰਦਰ ਸਿੰਘ
ਟਿਵਾਣਾ, ਤਹਿਸੀਲਦਾਰ (ਸਿਖਲਾਈ ਅਧੀਨ) ਮੇਜਰ ਸੁਮੀਤ ਢਿੱਲੋਂ, ਪ੍ਰਿਟਿੰਗ ਪ੍ਰੈਸ ਦੇ
ਸਹਾਇਕ ਕੰਟਰੋਲਰ ਜਗਦੀਸ਼ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...