ਨਵਾਂਸ਼ਹਿਰ 19 ਜਨਵਰੀ : ਉਘੇ ਲੇਖਕ, ਕਵੀ ਤੇ ਪੱਤਰਕਾਰ ਜਸਪਾਲ ਸਿੰਘ ਨਾਗਰਾ ਨੇ ਅੱਜ ਸਸਸਸ ਲੰਗੜੋਆ ਦੀ ਫੇਰੀ ਦੌਰਾਨ ਆਪਣੀ ਬਾਲ ਸਾਹਿਤ ਦੇ ਰੂਪ ਵਿੱਚ ਲਿਖੀ ਕਿਤਾਬ ਚੰਗੇ ਬੱਚੇ ਲੋਕ ਅਰਪਣ ਕੀਤੀ। ਇਸਦੀ ਘੁੰਡ ਚੁਕਾਈ ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਕੀਤੀ ਗਈ ਤੇ ਇਸ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ । ਕਿਤਾਬ ਵਿੱਚ ਬੱਚਿਆਂ ਲਈ ਕਵਿਤਾਵਾਂ ਤੇ ਗਿਆਨ ਭਰਪੂਰ ਜਾਣਕਾਰੀ ਛਾਪੀ ਗਈ ਹੈ। ਵਾਈਸ ਪ੍ਰਿੰਸੀਪਲ ਮੈਡਮ ਗੁਨੀਤ ਨੇ ਕਿਹਾ ਕਿ ਬੱਚੇ ਇਸਨੂੰ ਪੜ੍ਹ ਕੇ ਆਪਣੇ ਜੀਵਨ ਦਾ ਆਧਾਰ ਬਣਾਉਣ ਤੇ ਚੰਗੇ ਗੁਣਾ ਦੇ ਧਾਰਨੀ ਬਣਨ। ਇਸ ਮੌਕੇ ਉਹਨਾਂ ਨਾਲ ਮਾਸਟਰ ਸੁਨੀਲ ਦੱਤ ਤੋਂ ਇਲਾਵਾ ਸਕੂਲ ਦੇ ਜਸਵਿੰਦਰ ਸਿੰਘ ਸੰਧੂ, ਮਨਮੋਹਨ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਦੀਪ ਸਿੰਘ, ਸੁਸ਼ੀਲ ਕੁਮਾਰ, ਪਰਮਿੰਦਰ ਸਿੰਘ, ਮੀਨਾ ਰਾਣੀ, ਜਸਵਿੰਦਰ ਕੌਰ ਸੁਮੀਤ ਸੋਢੀ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...