Thursday, 12 January 2023

ਡੀ ਸੀ ਰੰਧਾਵਾ ਨੇ ਇਕ ਰੁੱਖ ਦੇਸ਼ ਦੇ ਨਾਂ ’ਤੇ ਮੁਹਿੰਮ ਦੀ ਸ਼ੁਰੂਆਤ ਕੀਤੀ

 ਨਵਾਂਸ਼ਹਿਰ, 12 ਜਨਵਰੀ :-  ਵਾਤਾਵਰਨ ਸੁਰੱਖਿਆ ਗਤੀਵਿਧੀ ਤਹਿਤ ਅੱਜ ‘ਇੱਕ ਰੁੱਖ ਦੇਸ਼ ਦੇ ਨਾਮ’ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੁਹਿੰਮ ਦਾ ਬੈਨਰ ਜਾਰੀ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।  
ਇਸ ਮੌਕੇ ਹਰਿਆਵਾਲ ਪੰਜਾਬ ਦੇ ਜ਼ਿਲ੍ਹਾ ਕਨਵੀਨਰ ਮਨੋਜ ਕੰਡਾ ਅਤੇ ਵਾਤਾਵਰਨ ਸੁਰੱਖਿਆ ਲਈ ਕੰਮ ਕਰ ਰਹੀ ਐਸ ਕੇ ਟੀ ਪਲਾਂਟੇਸ਼ਨ ਟੀਮ ਦੇ ਸੰਚਾਲਕ ਅੰਕੁਸ਼ ਨਿਝਾਵਨ ਹਾਜ਼ਰ ਸਨ।
ਡੀ ਸੀ ਰੰਧਾਵਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।  ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਅਤੇ ਇਸ ਕਾਰਨ ਵਾਤਾਵਰਨ ਵਿੱਚ ਆ ਰਹੀਆਂ ਭਾਰੀ ਤਬਦੀਲੀਆਂ ਕਾਰਨ ਚਿੰਤਾ ਦਾ ਮਾਹੌਲ ਹੈ। ਮਨੁੱਖੀ ਜੀਵਨ ਪੂਰੀ ਤਰ੍ਹਾਂ ਹਵਾ, ਪਾਣੀ ਅਤੇ ਭੋਜਨ ’ਤੇ ਨਿਰਭਰ ਹੈ, ਜਿਸ ਵਿਚ ਹਵਾ (ਆਕਸੀਜਨ) ਤੋਂ ਬਿਨਾਂ ਜੀਵਨ ਕਲਪਨਾਯੋਗ ਹੈੈ।
ਉਨ੍ਹਾਂ ਵਾਤਾਵਰਣ ਬਚਾਉਣ ਲਈ ਸ਼ੁਰੂ ਕੀਤੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ, ਜਿਸ ਤਹਿਤ ਪਹਿਲੇ ਪੜਾਅ ਵਿੱਚ ਬੀਜ ਲਗਾ ਕੇ ਰੁੱਖ ਲਗਾਉਣੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।  ਉਨ੍ਹਾਂ ਹਰਿਆਵਲ ਪੰਜਾਬ ਅਤੇ ਐਸ.ਕੇ.ਟੀ. ਪਲਾਂਟੇਸ਼ਨ ਟੀਮ ਵੱਲੋਂ ਕੀਤੇ ਜਾ ਰਹੇ ਵਾਤਾਵਰਣ ਸੰਭਾਲ ਕਾਰਜਾਂ ਦੀ ਸ਼ਲਾਘਾ ਕੀਤੀ।
ਜ਼ਿਲ੍ਹਾ ਕਨਵੀਨਰ ਮਨੋਜ ਕੰਡਾ ਨੇ ਦੱਸਿਆ ਕਿ ਸੂਬਾਈ ਕਨਵੀਨਰ ਸ੍ਰੀ ਪ੍ਰਵੀਨ ਦੀ ਰਹਿਨੁਮਾਈ ਹੇਠ ਰਾਸ਼ਟਰੀ ਯੁਵਾ ਦਿਵਸ ਤੋਂ ਇੱਕ ਰੁੱਖ ਦੇਸ਼ ਦੇ ਨਾਮ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 12 ਜਨਵਰੀ ਤੋਂ 26 ਜਨਵਰੀ ਤੱਕ ਲੋਕਾਂ ਤੱਕ ਪਹੁੰਚਣ ਲਈ ਕਈ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਸਾਲ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਬੀਜ ਤੋਂ ਬੂਟੇ ਲਗਾਉਣ, ਘਰ-ਘਰ ਨਰਸਰੀ, ਹਰਿਆਵਲ ਮੇਹਨਤ ਅਤੇ ਹਰਿਆਵਲ ਮਿਲਣੀ ਜਿਹੀਆਂ ਗਤੀਵਿਧੀਆਂ ਉਲੀਕੀਆਂ ਜਾਣਗੀਆਂ।  
ਫ਼ੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਇੱਕ ਰੁੱਖ ਦੇਸ਼ ਦੇ ਨਾਮ ਮੁਹਿੰਮ ਦੀ ਸ਼ੁਰੂਆਤ ਦਾ ਬੈਨਰ ਜਾਰੀ ਕਰਦੇ ਹੋਏ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME