ਨਵਾਂਸ਼ਹਿਰ, 1 ਫ਼ਰਵਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ
ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ
ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਜ਼ਿਲ੍ਹਾ ਕਚਹਿਰੀਆਂ, ਨਵਾਂਸ਼ਹਿਰ ਅਤੇ ਸਬ
ਡਵੀਜ਼ਨਲ ਅਦਾਲਤ, ਬਲਾਚੌਰ ਵਿਖੇ 11 ਫਰਵਰੀ, 2023 ਨੂੰ ਕੌਮੀ ਲੋਕ ਅਦਾਲਤ ਲਗਾਈ
ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ. ਕੰਵਲਜੀਤ ਸਿੰਘ ਬਾਜਵਾ ਨੇ
ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ (ਲੰਬਿਤ ਅਤੇ ਪ੍ਰੀ-ਲਿਟੀਗੇਟਿਵ (ਅਦਾਲਤੀ ਪੜਾਅ
'ਤੇ) ਮਸਲੇ), ਦੀਵਾਨੀ, ਪਾਣੀ ਦੇ ਬਿੱਲ ਦੇ ਕੇਸ, ਕਿ੍ਰਮੀਨਲ ਕੰਪਾਊਂਡੇਬਲ ਕੇਸ,
ਚੈਂਕ ਬਾਊਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਟ੍ਰਿਬਿਊਨਲ ਨਾਲ ਸਬੰਧਿਤ ਕੇਸ,
ਵਿਵਾਹਿਤ ਝਗੜੇ, ਟ੍ਰੈਫ਼ਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੈਕਾਂ ਦੇ
ਕੇਸ, ਬੀ.ਐਸ.ਐਨ.ਐਲ ਕੇਸਾਂ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ
ਸੁਣਿਆ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਜਿਹੜੇ ਮੁਕੱਦਮੇ ਉਪ੍ਰੋਕਤ
ਸ੍ਰੇਣੀ 'ਚ ਆਉਂਦੇ ਹਨ, ਉਨ੍ਹਾਂ 'ਚ ਅਦਾਲਤਾਂ 'ਚ ਲੰਬਿਤ ਮਾਮਲਿਆਂ ਦੀ ਕੌਮੀ ਲੋਕ
ਅਦਾਲਤ 'ਚ ਸੁਣਵਾਈ ਲਈ ਸਬੰਧਤ ਅਦਾਲਤ 'ਚ ਅਤੇ ਪ੍ਰੀ-ਲਿਟੀਗੇਟਿਵ ਪੜਾਅ ਵਾਲੇ ਮਾਮਲੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ 'ਚ ਅਰਜ਼ੀ ਦਿੱਤੀ
ਜਾ ਸਕਦੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ
ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਦੇ
ਫੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ
ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਸ ਮਿਲ ਜਾਦੀ ਹੈ। ਉਨ੍ਹਾਂ ਆਮ ਲੋਕਾਂ ਨੂੰ
ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ, 11 ਫ਼ਰਵਰੀ ਨੂੰ ਲੱਗਣ ਵਾਲੀ ਇਸ ਕੌਮੀ ਲੋਕ
ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...