Saturday, 25 February 2023

ਇਸਤਰੀ ਜਾਗ੍ਰਿਤੀ ਮੰਚ ਵੱਲੋਂ ਕੌਮਾਂਤਰੀ ਇਸਤਰੀ ਦਿਵਸ ਸਬੰਧੀ ਸਮਾਗਮ 12 ਮਾਰਚ ਨੂੰ

 ਨਵਾਂਸ਼ਹਿਰ 25 ਫਰਵਰੀ :- ਇਸਤਰੀ ਜਾਗ੍ਰਿਤੀ ਮੰਚ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੌਮਾਂਤਰੀ ਇਸਤਰੀ ਦਿਵਸ ਸਬੰਧੀ 12 ਮਾਰਚ ਦਿਨ ਐਤਵਾਰ ਨੂੰ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕੀਤਾ ਜਾਵੇਗਾ ਜਿਸਦੀ ਸ਼ੁਰੂਆਤ ਸਵੇਰੇ10 ਵਜੇ ਹੋਵੇਗੀ। ਇਹ ਫੈਸਲਾ ਅੱਜ ਇੱਥੇ ਮੰਚ ਦੀ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਸੰਘਾ ਨੇ ਕਿਹਾ ਕਿ ਕੌਮਾਂਤਰੀ ਇਸਤਰੀ ਦਿਵਸ ਔਰਤ ਵਰਗ ਲਈ ਬਹੁਤ ਹੀ ਗੌਰਵਮਈ ਇਤਿਹਾਸਕ ਦਿਹਾੜਾ ਹੈ। ਉਹਨਾਂ ਕਿਹਾ ਕਿ ਅੱਜ ਇਸਤਰੀ ਵਰਗ ਦੇ ਸਾਹਮਣੇ ਗੰਭੀਰ ਚਣੌਤੀਆਂ ਹਨ ਜਿਹਨਾਂ ਨਾਲ ਰੋਜਾਨਾ ਜਿੰਦਗੀ ਵਿੱਚ ਇਹਨਾਂ ਨੂੰ ਦੋ ਚਾਰ ਹੋਣਾ ਪੈਂਦਾ ਹੈ। ਪਿੱਤਰਸੱਤਾ ਦਾ ਸਮਾਜ ਰੋਜ਼ ਹੀ ਤਰ੍ਹਾਂ ਤਰ੍ਹਾਂ ਦੇ ਕਹਿਰ ਢਾਹ ਰਿਹਾ ਹੈ। ਉਹਨਾਂ ਨੇ ਔਰਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੀਟਿੰਗ ਵਿੱਚ ਜਿਲਾ ਸਕੱਤਰ ਰੁਪਿੰਦਰ ਕੌਰ ਦੁਰਗਾ ਪੁਰ, ਰਣਜੀਤ ਕੌਰ ਮਹਿਮੂਦ ਪੁਰ ਅਤੇ ਬਲਜਿੰਦਰ ਕੌਰ ਰਸੂਲਪੁਰ ਵੀ ਮੌਜੂਦ ਸਨ।
ਕੈਪਸ਼ਨ : ਮੀਟਿੰਗ ਵਿੱਚ ਸ਼ਾਮਲ ਇਸਤਰੀ ਜਾਗ੍ਰਿਤੀ ਮੰਚ ਦੀਆਂ ਆਗੂ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME