ਨਵਾਂਸ਼ਹਿਰ 25 ਫਰਵਰੀ:- 4-5 ਮਾਰਚ ਨੂੰ ਨਵਾਂਸ਼ਹਿਰ ਵਿਖੇ ਕੀਤੇ ਜਾ ਰਹੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ)ਦੇ ਸੂਬਾ ਪੱਧਰੀ ਡੈਲੀਗੇਟ ਇਜਲਾਸ ਦੀ ਤਿਆਰੀ ਲਈ ਇਫਟੂ ਦੇ ਨਵਾਂਸ਼ਹਿਰ (ਸ਼ਹਿਰੀ)ਯੂਨਿਟ ਦੀ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਜਿਲਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਨੇ ਕਿਹਾ ਕਿ ਇਫਟੂ ਮਜਦੂਰ ਵਰਗ ਦੀ ਸੰਘਰਸ਼ਸ਼ੀਲ ਜਥੇਬੰਦੀ ਹੈ ਜੋ ਹਰ ਮੁਸ਼ਕਲ ਦੀ ਘੜੀ ਵਿੱਚ ਮਜਦੂਰਾਂ ਦੀ ਬਾਂਹ ਫੜਦੀ ਹੈ।ਉਹਨਾਂ ਕਿਹਾ ਕਿ ਇਫਟੂ ਦੇ ਵਰਕਰ ਦਿਨ ਰਾਤ ਇਕ ਕਰਕੇ ਇਸ ਇਜਲਾਸ ਦੀ ਤਿਆਰੀ ਕਰ ਰਹੇ ਹਨ ਜਿਸ ਵਿੱਚ ਮਜਦੂਰਾਂ ਦੇ ਸੂਬਾਈ, ਕੌਮੀ ਅਤੇ ਕੌਮਾਂਤਰੀ ਹਾਲਾਤਾਂ ਬਾਰੇ ਗੰਭੀਰ ਚਰਚਾ ਹੋਵੇਗੀ।ਨਵਾਂਸ਼ਹਿਰ ਵਿਚੋਂ ਇਸ ਇਜਲਾਸ ਵਿੱਚ ਰੇਹੜੀ ਵਰਕਰ ਯੂਨੀਅਨ, ਪਰਵਾਸੀ ਮਜਦੂਰ ਯੂਨੀਅਨ, ਉਸਾਰੀ ਮਿਸਤਰੀ ਮਜਦੂਰ ਯੂਨੀਅਨ, ਆਟੋ ਵਰਕਰਜ਼ ਯੂਨੀਅਨ ਅਤੇ ਭੱਠਾ ਵਰਕਰਜ਼ ਯੂਨੀਅਨ ਦੇ ਡੈਲੀਗੇਟ ਭਾਗ ਲੈਣਗੇ। 4 ਮਾਰਚ ਨੂੰ ਸਵੇਰੇ 10 ਵਜੇ ਗੁਜਰ ਪੁਰ ਰੋਡ ਨਵਾਂਸ਼ਹਿਰ ਵਿਖੇ ਇਫਟੂ ਵਲੋਂ ਵਿਸ਼ਾਲ ਰੈਲੀ ਕੀਤੀ ਜਾਵੇਗੀ ਜੋ ਮਜਦੂਰਾਂ ਵਿੱਚ ਨਵੀਂ ਚੇਤਨਾ ਦਾ ਪਸਾਰਾ ਕਰੇਗੀ।ਇਸ ਮੀਟਿੰਗ ਵਿੱਚ ਸ਼ਿਵ ਨੰਦਨ ਕੁਮਾਰ, ਹਰੇ ਰਾਮ ਸਿੰਘ, ਬੱਬਲੂ ਸਲੋਹ, ਕਿਸ਼ੋਰ ਅਤੇ ਗੋਪਾਲ ਇਫਟੂ ਆਗੂ ਵੀ ਮੌਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...