ਹੁਸ਼ਿਆਰਪੁਰ, 2 ਫਰਵਰੀ: ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਨੌਜਵਾਨਾਂ ਲਈ ਫਿਜ਼ੀਕਲ ਟ੍ਰੇਨਿੰਗ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਭਰਤੀ ਲਈ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਕਿਸੇ ਵੀ ਭਰਤੀ ਲਈ ਜੇਕਰ ਕੋਈ ਨੌਜਵਾਨ ਟ੍ਰੇਨਿੰਗ ਲੈਣੀ ਚਾਹੁੰਦਾ ਹੈ ਤਾਂ ਉਹ ਕੈਂਪ ਵਿਚ ਆ ਕੇ ਟ੍ਰੇਨਿੰਗ ਲੈ ਸਕਦਾ ਹੈ। ਕੈਂਪ ਵਿਚ ਜ਼ਿਲ੍ਹਾ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਨੌਜਵਾਨ ਆ ਸਕਦੇ ਹਨ । ਸੀ-ਪਾਈਟ ਕੈਂਪ ਨਵਾਂਸ਼ਹਿਰ, ਨਹਿਰੀ ਰੈਸਟ ਹਾਊਸ ਰਾਹੋਂ ਰੋਡ ਵਿਖੇ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਹਰ ਹਫਤੇ ਮੰਗਲਵਾਰ ਤੇ ਵੀਰਵਾਰ ਵਾਲੇ ਦਿਨ ਟਰਾਇਲ ਦੇਣ ਲਈ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਸਵੇਰੇ 09 ਵਜੇ ਕੈਂਪ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਭਰਤੀ ਲਈ ਨੌਜਵਾਨ 10ਵੀਂ ਪਾਸ ਘੱਟੋ-ਘੱਟ 45 ਫੀਸਦੀ ਹੋਵੋ। ਕੱਦ 5 ਫੁੱਟ 7 ਇੰਚ (170 ਸੈਂਟੀਮੀਟਰ) ਅਤੇ ਕੰਢੀ ਏਰੀਆ ਲਈ 163 ਸੈਂਟੀਮੀਟਰ, ਛਾਤੀ 77-82 ਸੈਂਟੀਮੀਟਰ ਅਤੇ ਉਮਰ ਆਰਮੀ ਲਈ 17 ਸਾਲ 6 ਮਹੀਨੇ ਤੋਂ 21 ਸਾਲ ਦੇ ਦਰਮਿਆਨ ਹੋਵੇ। ਟਰਾਇਲ ਪਾਸ ਯੁਵਕਾਂ ਦਾ ਕੈਂਪ ਵਿਚ ਹੀ ਮੈਡੀਕਲ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਪ੍ਰੀ-ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠ ਮੋਬਾਇਲ ਨੰਬਰ 9463738300, 87258-66019 , 9814586921 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...