Sunday, 26 February 2023

ਜ਼ਰੂਰਤਮੰਦ ਤੇ ਗਰੀਬ ਲੋਕਾਂ ਦੇ ਦੁੱਖ ਦਰਦ ਵਿਚ ਸਹਾਈ ਹੋਣ ਦੀ ਸੇਵਾ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਹਿੱਸੇ ਆਈ :- ਟੇਕ ਚੰਦ

 ਨਵਾਂਸ਼ਹਿਰ 26 ਫਰਵਰੀ:- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਾਸਿਕ ਮੀਟਿੰਗ ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਿਖੇ ਜਥੇਬੰਦੀ ਦੇ ਚੇਅਰਮੈਨ ਤੇ ਟੇਕ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਨੇ ਸ਼ਮੂਲੀਅਤ ਕੀਤੀ| ਮੀਟਿੰਗ ਨੂੰ ਸੰਬੋਧਨ  ਕਰਦਿਆਂ ਟੇਕ ਚੰਦ ਨੇ ਆਖਿਆ ਕਿ ਜ਼ਰੂਰਤਮੰਦ ਲੋਕਾਂ ਦੇ ਦੁੱਖ ਦਰਦ  ਵਿੱਚ ਨੇੜੇ ਹੋ ਕੇ ਕੀਤੀ ਜਾਣ ਵਾਲੀ ਸੇਵਾ ਨੂੰ ਸਭ ਤੋਂ ਉਤਮ ਮੰਨਿਆ ਗਿਆ ਹੈ ਅਤੇ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕੀ ਇਹ ਸੇਵਾ ਮੈਡੀਕਲ ਪ੍ਰੈਕਟੀਸ਼ਨਰਾਂ ਦੇ ਹਿੱਸੇ ਆਈ ਹੈ । ਉਹਨਾਂ ਆਖਿਆ ਕਿ ਜਦ ਕੋਈ ਵੀ ਪਿੰਡ ਜਾਂ ਸ਼ਹਿਰੀ ਵਿਅਕਤੀ ਕਿਸੇ ਮਾਮੂਲੀ ਦੁੱਖ ਹੁੰਦਾ ਹੈ ਤਾਂ ਅਜਿਹੇ ਸਮੇਂ ਉਨ੍ਹਾਂ ਦੇ ਇਸ ਦੁਖ  ਦੀ ਘੜੀ  ਵਿਚ ਸਭ ਤੋਂ ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰ ਹੀ ਸਹਾਈ ਹੁੰਦੇ ਹਨ ਜਿਨ੍ਹਾਂ ਦੀ ਮੁਢਲੀ ਸਹਾਇਤਾ ਮਿਲਣ ਨਾਲ ਮਰੀਜ਼  ਰਾਹਤ ਪਾਉਦੇ ਹਨ।  ਉਨ੍ਹਾਂ ਕਿਹਾ ਕਿ ਇਸ ਪਰਉਪਕਾਰੀ ਕਿੱਤੇ ਨਾਲ ਜੁੜੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਨੇ  ਅਣਗੌਲਿਆਂ ਕੀਤਾ ਹੈ ।  ਉਨ੍ਹਾਂ ਪੰਜਾਬ ਦੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਸਿਹਤ ਸਮੱਸਿਆ ਦੇ ਹੱਲ ਲਈ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਉਪਰ ਹੱਲ ਕੀਤਾ ਜਾਵੇ ।      
      ਇਸ ਮੌਕੇ ਆਈ.ਵੀ.ਵਾਈ. ਹਸਪਤਾਲ ਦੇ ਹੱਡੀਆਂ ਦੇ ਰੋਗਾਂ ਦੇ ਮਾਹਰ ਡਾਕਟਰ  ਰਾਹ ਪਰਭਦੀਪ ਸਿੰਘ ਵੱਲੋਂ ਹੱਡੀਆਂ ਦੀਆਂ ਬਿਮਾਰੀਆਂ ਦੇ ਕਾਰਨ, ਲੱਛਣ ਅਤੇ ਇਲਾਜ  ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ । ਉਨ੍ਹਾਂ ਆਖਿਆ ਕਿ ਹੱਡੀਆਂ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਅਤੇ ਇਲਾਜ ਦੀ ਸਲਾਹ ਲਈ ਉਨ੍ਹਾਂ ਨਾਲ ਉਨ੍ਹਾਂ ਦੇ ਮੋਬਾਈਲ ਫੋਨ ਉੱਪਰ ਹਰ ਕੋਈ ਕਰ ਸਕਦਾ ਹੈ ਉਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ।  ਜ਼ਿਲ੍ਹਾ ਪ੍ਰਧਾਨ ਡਾਕਟਰ ਕਸ਼ਮੀਰ ਸਿੰਘ ਢਿੱਲੋਂ ਵੱਲੋਂ ਜਥੇਬੰਦੀ ਦੇ ਮੈਂਬਰਾਂ ਨੂੰ ਆਉਣ ਵਾਲੀ  23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਨੂੰ ਸਜਦਾ  ਕਰਨ ਲਈ ਸਮਾਰਕ ਤੇ ਪੁੱਜਣ ਦੀ ਅਪੀਲ ਕੀਤੀ । 
   ਇਸ ਮੌਕੇ ਬਲਾਕ ਬਲਾਚੋਰ ਦੇ ਪ੍ਰਧਾਨ ਡਾਕਟਰ ਤਜਿੰਦਰ ਸਿੰਘ ਜੋਤ, ਡਾਕਟਰ ਧਰਮਜੀਤ ਸਿੰਘ ਔੜ,  ਡਾਕਟਰ ਸੱਤਪਾਲ ਸਿੰਘ ਬਹਿਰਾਮ, ਡਾਕਟਰ ਸੰਦੀਪ ਸਿੰਘ, ਜਸਪਾਲ ਸ਼ਰਮਾ ਭੱਦੀ,  ਡਾਕਟਰ ਰਾਮਜੀ ਦਾਸ, ਡਾਕਟਰ ਬਿਮਲ ਭਾਰਟਾ,  ਡਾਕਟਰ ਕਸ਼ਮੀਰ ਸਿੰਘ ਬੰਗਾ,  ਡਾਕਟਰ ਨਾਮਦੇਵ ਬੰਗਾ  ਸਮੇਤ ਜਥੇਬੰਦੀ ਦੀਆਂ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।
ਫੋਟੋ ਕੈਪਸ਼ਨ : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਦੀ ਹੋਈ ਮੀਟਿੰਗ ਦਾ ਦ੍ਰਿਸ਼|

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME