Tuesday, 21 March 2023

23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 20 ਮਾਰਚ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ 'ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME