ਹੁਸ਼ਿਆਰਪੁਰ, 22 ਮਾਰਚ:ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਨਵੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਸਥਿਤ ਕੰਟੀਨ, ਸਾਈਕਲ/ਸਕੂਟਰ /ਕਾਰ ਪਾਰਕਿੰਗ, ਅਸ਼ਟਾਮ ਫਰੋਸ਼, ਵਸੀਕਾ ਨਵੀਸ, ਫੋਟੋ ਸਟੇਟ/ ਕੰਪਿਊਟਰ ਟਾਈਪਿਸਟ/ ਪ੍ਰਿੰਟਿੰਗ/ਇੰਟਰਨੈਟ ਅਤੇ ਸਟੇਸ਼ਨਰੀ, ਵੇਰਕਾ/ਮਾਰਕਫੈਡ ਦਾ ਪੈਕਿਡ ਫੂਡ/ ਵਸਤੂਆਂ ਆਦਿ ਜਨ ਉਪਯੋਗੀ ਸੇਵਾਵਾਂ ਦੀਆਂ ਦੁਕਾਨਾਂ ਦੇ 1 ਅਪ੍ਰੈਲ 2023 ਤੋਂ 31 ਮਾਰਚ 2024 ਤੱਕ ਦੇ ਠੇਕੇ ਦੀ ਬੋਲੀ ਮਿਤੀ 29 ਮਾਰਚ 2023 ਨੂੰ ਸਵੇਰੇ 11:30 ਵਜੇ ਨਵੀਂ ਜ਼ਿਲ੍ਹਾ ਕਚਹਿਰੀਆਂ ਵਿਚ ਕਮਰਾ ਨੰਬਰ 124, ਪਹਿਲੀ ਮੰਜ਼ਿਲ, ਬਲਾਕ-ਡੀ, ਹੁਸ਼ਿਆਰਪੁਰ ਵਿਚ ਪ੍ਰਵਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਬੋਲੀਕਾਰ 10 ਹਜ਼ਾਰ ਰੁਪਏ ਬਿਆਨੇ ਦੇ ਤੌਰ 'ਤੇ 29 ਮਾਰਚ 2023 ਨੂੰ ਸਵੇਰੇ 10:30 ਵਜੇ ਤੱਕ ਜਮ੍ਹਾਂ ਕਰਵਾ ਦੇਣ। ਉਨ੍ਹਾਂ ਦੱਸਿਆ ਕਿ ਅਸਫਲ ਬੋਲੀਕਾਰਾਂ ਦੀ ਬਿਆਨਾ ਰਕਮ ਉਸੇ ਦਿਨ ਵਾਪਸ ਕਰ ਦਿੱਤੀ ਜਾਵੇਗੀ। ਇਸ ਸਬੰਧੀ ਵਿਸਥਾਰ ਪੂਰਵਕ ਨਿਯਮ ਅਤੇ ਸ਼ਰਤਾਂ ਇਸ ਕੋਰਟ ਦੀ ਵੈਬਸਾਈਟ http://ecourts.gov.in/Hoshiarpur/ 'ਤੇ ਦੇਖੀਆਂ ਜਾ ਸਕਦੀਆਂ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...