Monday, 13 March 2023

ਭਾਰਤੀ ਕਮਿਊਨਿਸਟ ਪਾਰਟੀ ਅਤੇ ਆਰ ਐਮ ਪੀ ਆਈ ਵਲੋਂ ਮੀਟਿੰਗ

 ਨਵਾਂਸ਼ਹਿਰ 13ਮਾਰਚ:- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਖੱਬੀਆਂ ਕਮਿਊਨਿਸਟ ਪਾਰਟੀਆਂ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਕਾਨਫਰੰਸ ਕਰਨ ਲਈ ਤਿਆਰੀ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਕੀਤੀ ਗਈ। ਇਹ ਮੀਟਿੰਗ ਕਾਮਰੇਡ ਹਰਪਾਲ ਸਿੰਘ ਜਗਤਪੁਰ, ਅਤੇ ਜਸਵਿੰਦਰ ਸਿੰਘ ਭੰਗਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਤੰਤਰ ਕੁਮਾਰ, ਬਲਾਕ ਸਕੱਤਰ ਕਾਮਰੇਡ ਮੁਕੰਦ ਲਾਲ, ਆਰ ਐਮ ਪੀ ਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਦੌੜਕਾ, ਕਾਮਰੇਡ ਕਰਨੈਲ ਸਿੰਘ, ਕਾਮਰੇਡ ਬਲਜਿੰਦਰ ਸਿੰਘ, ਕਾਮਰੇਡ ਨਰਿੰਦਰ ਕੁਮਾਰ ਕਾਲੀਆ, ਮਾ: ਗੁਰਦਿਆਲ , ਰੇਸ਼ਮ ਲਾਲ ਆਦਿ ਸ਼ਾਮਲ ਹੋਏ । ਇਸ ਮੀਟਿੰਗ ਵਿੱਚ ਅਜੋਕੇ ਸਮੇਂ ਵਿਚ ਸਰਮਾਏਦਾਰੀ ਪ੍ਰਬੰਧ ਹੱਥੋਂ ਨਪੀੜੀ ਜਾ ਰਹੀ ਆਮ ਜਨਤਾ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਪ੍ਰਤੀ ਚੇਤੰਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਮਾਏਦਾਰੀ ਦੀ ਪੁਸ਼ਤ ਪਨਾਹੀ ਕਰਦੀਆਂ ਰਵਾਇਤੀ ਪਾਰਟੀਆਂ ਨੇ ਇਨ੍ਹਾਂ ਸ਼ਹੀਦਾਂ ਦੇ ਨਾਂ ਤੇ ਵੋਟ ਮੰਗ ਕੇ ਰਾਜ ਸਤਾ ਲੈ ਕੇ ਪਬਲਿਕ ਸੈਕਟਰ ਦੇ ਅਦਾਰੇ ਕੌਡੀਆਂ ਦੇ ਭਾਅ ਵੇਚ ਕੇ ਲੋਕਾਂ ਨੂੰ ਸਿਹਤ, ਸਿਖਿਆ ਅਤੇ ਰੁਜਗਾਰ ਵਿਹੂਣੇ ਕਰ ਦਿੱਤਾ। ਦੇਸ਼ ਦੇ ਸਿਰ ਮਣਾ ਮੂੰਹੀਂ ਕਰਜਾ ਚਾੜ੍ਹ ਕੇ ਕੰਗਾਲ ਕਰ ਦਿੱਤਾ। ਬੇਰੁਜ਼ਗਾਰੀ ਭ੍ਰਿਸ਼ਟਾਚਾਰ ਤੋਂ ਆਮ ਆਦਮੀ ਦੁਖੀ ਹੈ। ਨੌਜਵਾਨ ਨਸ਼ਿਆਂ ਅਤੇ ਹੋਰ ਬੁਰੀਆਂ ਆਦਤਾਂ ਦਾ ਸ਼ਿਕਾਰ ਹੋ ਰਹੇ ਹਨ। ਕਿਸਾਨ, ਮਜ਼ਦੂਰ ਬੇਰੁਜ਼ਗਾਰ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 23 ਮਾਰਚ 2023 ਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਬਹੁਤ ਵੱਡੀ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਵਿੱਚ ਸੀ ਪੀ ਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਜੀ ਬਰਾੜ, ਆਰ ਐਮ ਪੀ ਆਈ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਜੀ ਪਾਸਲਾ ਜੀ ਤੇ ਹੋਰ ਆਗੂ ਆਪਣੇ ਵਿਚਾਰ ਪੇਸ਼ ਕਰਨਗੇ। ਅਜਿਹੇ ਸਮੇਂ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਵਿਚਾਰਧਾਰਾ ਅਪਨਾਉਣ ਦੀ ਲੋੜ ਹੈ। ਕਿਉਂਕਿ ਇਹ ਅਜ਼ਾਦੀ ਭਗਤ ਸਿੰਘ ਦੇ ਸੁਪਨਿਆਂ ਦੀ ਆਜ਼ਾਦੀ ਨਹੀਂ। ਸਾਡਾ ਉਦੇਸ਼ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਦਾ ਸੰਕਲਪ ਲੈ ਕੇ ਚੱਲਣਾ ਪਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਹੁੰਮ ਹੁਮਾ ਕੇ ਪਹੁੰਚਣ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME