Sunday, 12 March 2023

ਇਸਤਰੀ ਜਾਗ੍ਰਿਤੀ ਮੰਚ ਨੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ

ਔਰਤਾਂ ਦੇ ਹੱਕਾਂ ਬਾਰੇ ਚਰਚਾ ਉਪਰੰਤ ਸ਼ਹਿਰ ਵਿਚ ਕੀਤਾ ਮੁਜਾਹਰਾ
ਨਵਾਂਸ਼ਹਿਰ 12 ਮਾਰਚ :- ਅੱਜ ਇਸਤਰੀ ਜਾਗ੍ਰਿਤੀ ਮੰਚ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਨਵਾਂਸ਼ਹਿਰ ਵਿਖੇ ਕੌਮਾਂਤਰੀ ਮਹਿਲਾ  ਦਿਵਸ ਮਨਾਇਆ ਗਿਆ ।ਸਥਾਨਕ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੇ ਗਏ ਇਸ ਜਿਲਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਹਰਬੰਸ ਕੌਰ, ਰਾਜ ਕਲਾ ਅਤੇ ਹਰਬੰਸ ਕੌਰ ਨਵੀਂ ਅਬਾਦੀ  ਨੇ ਕੀਤੀ।ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਮੰਚ ਦੇ ਸੂਬਾਈ ਪ੍ਰਧਾਨ ਗੁਰਬਖਸ਼ ਕੌਰ ਸੰਘਾ,ਜਿਲਾ ਸਕੱਤਰ ਰੁਪਿੰਦਰ ਕੌਰ ਦੁਰਗਾ ਪੁਰ, ਨਰੰਜਣ ਕੌਰ ਨਵਾਂਸ਼ਹਿਰ, ਬਲਵਿੰਦਰ ਕੌਰ ਨਵਾਂਸ਼ਹਿਰ, ਰਣਜੀਤ ਕੌਰ ਮਹਿਮੂਦ ਪੁਰ, ਸਿਮਰਨਜੀਤ ਕੌਰ ਸਿੰਮੀ, ਸੰਤੋਸ਼ ਕੁਮਾਰੀ ਮਾਹਿਲ ਗਹਿਲਾਂ ਲਖਵਿੰਦਰਜੀਤ ਕੌਰ ਨੇ ਕਿਹਾ ਕਿ  ਔਰਤਾਂ ਨੂੰ ਆਪਣੀ ਹੋਂਦ ਪਛਾਨਣ, ਨਵੇਂ ਰਾਹਾਂ ਦੇ ਰਾਹੀਂ ਬਣਨ ਲਈ, ਔਰਤਾਂ ਉੱਤੇ ਹੋ ਰਹੇ ਚੌਤਰਫਾ ਹਮਲਿਆਂ ਦਾ ਟਾਕਰਾ ਕਰਨ ਲਈ ਜਥੇਬੰਦ ਹੋਣਾ ਤੇ ਸੰਘਰਸ਼ ਕਰਨਾ ਜਰੂਰੀ ਹੈ। ਉਹਨਾਂ ਕਿਹਾ ਕਿ ਅੱਜ ਦਾ ਦਿਨ ਔਰਤ ਵਰਗ ਲਈ ਬੜਾ ਮਹੱਤਵਪੂਰਨ ਹੈ।ਔਰਤ ਵਰਗ ਨਾਲ ਅੱਜ ਵੀ ਸਮਾਜਿਕ, ਆਰਥਿਕ ਤੌਰ ਉੱਤੇ ਵਿਤਕਰੇ ਜਾਰੀ ਹਨ। ਲੜਕੀਆਂ ਦੀ ਪਾਲਣਾ, ਪੜ੍ਹਾਈ ਅਤੇ ਮਿਹਨਤ ਸ਼ਕਤੀ ਦੇ ਮੁੱਲ ਵਿਚ ਮਰਦਾਂ ਦੇ ਮੁਕਾਬਲੇ ਢੇਰ ਸਾਰੇ ਵਿਤਕਰੇ ਹਨ। ਹਿੰਸਾ, ਘਰੇਲੂ ਹਿੰਸਾ, ਬਲਾਤਕਾਰ, ਛੇੜਛਾੜ ਅਤੇ ਮਾਨਸਿਕ ਪੀੜਾ ਦੇ ਰੂਪ ਵਿਚ ਔਰਤ ਹਰ ਰੋਜ਼ ਜਬਰ ਸਹਿ ਰਹੀ ਹੈ। ਮਾਦਾ ਭਰੂਣ ਹੱਤਿਆ ਅਤੇ ਦਹੇਜ ਦਾ ਕੋਹੜ ਸਮਾਜ ਅੰਦਰ ਅਜੇ ਵੀ ਪਸਰਿਆ ਹੋਇਆ ਹੈ।ਔਰਤ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦ ਹੋਣ ਅਤੇ ਸੰਘਰਸ਼ ਕਰਨ ਦੀ ਲੋੜ ਹੈ। ਉਹਨਾਂ ਉਹਨਾਂ ਮੋਦੀ ਸਰਕਾਰ ਉੱਤੇ ਵਰ੍ਹਦੇ ਹੋਏ ਕਿਹਾ ਕਿ ਇਹ ਸਰਕਾਰ ਔਰਤ ਵਿਰੋਧੀ, ਧਾਰਮਿਕ ਘੱਟ ਗਿਣਤੀਆਂ ਵਿਰੋਧੀ, ਜਮਹੂਰੀ ਹੱਕਾਂ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਸਰਕਾਰ ਹੈ।ਸਰਕਾਰ ਦਾ ਅਲੋਚਕ ਹਰ ਵਿਅਕਤੀ ਅਤੇ ਜਥੇਬੰਦੀ ਇਸ ਸਰਕਾਰ ਲਈ ਦੇਸ਼ ਧ੍ਰੋਹੀ ਹੈ। ਧਰਮ ਦੇ ਨਾਂਅ ਉੱਤੇ ਲੋਕਾਂ ਨੂੰ ਵੰਡਣਾ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨਾ ਇਸਦਾ ਨਿਤ ਨੇਮ ਬਣ ਗਿਆ ਹੈ।ਇਸ ਸਰਕਾਰ ਦੇ ਰਾਜ ਵਿਚ ਔਰਤਾਂ ਦੀ ਅਸੁਰੱਖਿਆ ਵਧੀ ਹੈ ਅਤੇ ਇਸ ਸਰਕਾਰ ਨੇ ਬਲਾਤਕਾਰੀਆਂ, ਦੰਗੇ ਕਰਾਉਣ ਵਾਲਿਆਂ, ਭ੍ਰਿਸ਼ਟਾਚਾਰੀਆਂ ਦੀ ਹਮੇਸ਼ਾ ਪਿੱਠ ਥਾਪੜੀ ਹੈ। ਉਹਨਾਂ ਔਰਤਾਂ ਦੀ ਇਤਿਹਾਸਕ ਭੂਮਿਕਾ ਦਾ ਜਿਕਰ ਕਰਦਿਆਂ ਕਿਹਾ ਕਿ ਸਮਾਜਿਕ, ਆਰਥਿਕ ਅਤੇ ਰਾਜਸੀ ਤਬਦੀਲੀਆਂ ਔਰਤਾਂ ਦੀ ਸ਼ਮੂਲੀਅਤ ਬਗੈਰ ਸੰਭਵ ਹੀ ਨਹੀਂ। ਕਿਰਨਜੀਤ ਕੌਰ ਨੇ ਇਸ ਮੌਕੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ, ਲੜਕੀਆਂ ਲਈ ਮੁਫਤ ਵਿਦਿਆ ਦਾ ਪ੍ਰਬੰਧ ਕਰਨ, ਨਵੀਂ ਵਿਦਿਅਕ ਨੀਤੀ ਰੱਦ ਕਰਨ,ਔਰਤਾਂ ਨੂੰ ਮੁਫਤ ਸਿਹਤ ਸਹੂਲਤਾਂ ਦੇਣ, ਡਾਕਟਰ ਪੰਪੋਸ਼ ਅਮ੍ਰਿਤਸਰ ਦੀ ਮੌਤ ਲਈ ਜਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ, ਔਰਤਾਂ ਦੀ ਇਸ਼ਤਿਹਾਰਬਾਜੀ ਬੰਦ ਕਰਨ ਦੇ ਮਤੇ ਪੇਸ਼ ਕੀਤੇ ਜਿਹਨਾਂ ਨੂੰ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਦਿੱਤੀ ਗਈ। ਅਸ਼ਮੀਤ,ਪਰਮਰਾਜ ਕੌਰ, ਗੁਰਿੰਦਰ ਕੌਰ ਦੁਰਗਾ ਪੁਰ, ਪੂਜਾ ਰਾਣੀ, ਰਾਜਵਿੰਦਰ ਕੌਰ, ਹਰਬੰਸ ਕੌਰ ਅਤੇ ਰਾਜਵਿੰਦਰ ਕੌਰ ਮਾਈਦਿੱਤਾ ਨੇ ਗੀਤ ਅਤੇ ਕਵਿਤਾਵਾਂ ਵੀ ਪੇਸ਼  ਕੀਤੀਆਂ।ਬਾਅਦ ਵਿਚ ਸ਼ਹਿਰ ਅੰਦਰ ਮੁਜਾਹਰਾ ਵੀ ਕੀਤਾ ਗਿਆ।
ਕੈਪਸ਼ਨ : .ਨਵਾਂਸ਼ਹਿਰ ਵਿਚ ਮੁਜਾਹਰਾ ਕਰਦੀਆਂ ਔਰਤਾਂ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME