ਨਵਾਂਸ਼ਹਿਰ 02 ਮਾਰਚ :- ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੇ ਵਿਸ਼ੇਸ਼ ਯਤਨਾਂ ਸਦਕਾ ਅੱਜ ਸਸਸਸ ਲੰਗੜੋਆ ਵਿਖੇ ਭੌਤਿਕ ਵਿਗਿਆਨੀ ਸੀ.ਵੀ. ਰਮਨ ਨੂੰ ਯਾਦ ਕਰਦਿਆਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਜਿਸ ਵਿਚ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਤੇ ਤਕਨਾਲੋਜੀ ਚੰਡੀਗੜ੍ਹ ਤੋਂ ਦਿਨੇਸ਼ ਕੁਮਾਰ ਆਈ ਟੀ ਅਫਸਰ ਤੇ ਰਾਸ਼ਟਰੀ ਪੁਰਸਕਾਰ ਵਿਜੇਤਾ ਫੌਰਨ ਚੰਦ ਰਿਟਾਇਰਡ ਸਾਇੰਸ ਮਾਸਟਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਅਗਨੀਹੋਤਰੀ ਵਲੋਂ ਆਈ ਹੋਈ ਟੀਮ ਨੂੰ ਜੀਅ ਆਇਆਂ ਕਹਿ ਕੇ ਕੀਤੀ। ਇਸ ਮੌਕੇ ਤੇ ਅੱਜ ਦੇ ਮੁੱਖ ਮਹਿਮਾਨ ਦਿਨੇਸ਼ ਕੁਮਾਰ ਵਲੋਂ ਬੱਚਿਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਜਾਣੂ ਕਰਵਾਇਆ ਕਿ ਅਸੀਂ ਕਿਵੇਂ ਆਪਣਾ ਜੀਵਨ ਵਿਗਿਆਨਕ ਤੱਥਾਂ ਦੇ ਅਧਾਰ ਤੇ ਬਤੀਤ ਕਰ ਰਹੇ ਹਾਂ। ਦਿਨੇਸ਼ ਕੁਮਾਰ ਵਲੋਂ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਆਪਣੀ ਖੁਰਾਕ ਤੇ ਧਿਆਨ ਦੇਣ ਦੇ ਨਾਲ ਨਾਲ ਕੁਦਰਤੀ ਸਰੋਤਾਂ ਜਿਵੇਂ ਕਿ ਹਵਾ ਪਾਣੀ ਤੇ ਧਰਤੀ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਦੀ ਗੱਲ ਕਹੀ। ਸੇਵਾ ਮੁਕਤ ਸਾਇੰਸ ਮਾਸਟਰ ਫ਼ਕੀਰ ਚੰਦ ਨੇ ਦੋ ਤਰ੍ਹਾਂ ਦੇ ਵਿਗਿਆਨੀਆਂ ਦਾ ਤਰਕ ਦੇ ਕੇ ਬੱਚਿਆਂ ਨੂੰ ਵਿਅੰਗਮਈ ਤੇ ਮੰਨੋਰੰਜਨ ਭਰਪੂਰ ਲਹਿਜੇ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਕੁਦਰਤ ਇਨਸਾਨ ਨੂੰ ਬਣਾਉਣ ਵਾਲਾ ਅਸਲ ਵਿਗਿਆਨੀ ਹੈ ਤੇ ਬਾਕੀ ਹੋਰ ਜੋ ਵੀ ਦੁਨੀਆਂ ਦੇ ਸੁਖ ਸਹੂਲਤਾਂ ਦੇਣ ਲਈ ਸਾਧਨ ਤਿੰਨ ਤਰ੍ਹਾਂ ਦੇ (ਭੌਤਿਕ ਵਿਗਿਆਨੀ ਜੀਵ ਵਿਗਿਆਨੀ ਤੇ ਰਸਾਇਣਕ ਵਿਗਿਆਨੀਆਂ)ਵਿਗਿਆਨੀਆਂ ਸਬੰਧੀ ਸਰਲ ਢੰਗ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਬੱਚਿਆਂ ਨੂੰ ISRO (ਭਾਰਤੀ ਪੁਲਾੜ ਖੋਜ ਸੰਗਠਨ) ਵਿਚ ਭਾਗ ਲੈਣ ਲਈ ਤੇ ਚੁਣੇ ਜਾਣ ਲਈ ਮਾਰਗ ਦੱਸਿਆ ਤੇ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਤ ਕੀਤਾ। ਬੱਚਿਆਂ ਵਲੋਂ ਵੱਖ ਵੱਖ ਤਰ੍ਹਾਂ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਭਾਸ਼ਣ ਤੇ ਵਿਗਿਆਨਕ ਨਜ਼ਰੀਏ ਤੇ ਕਵਿਤਾ ਪੇਸ਼ ਕੀਤੀ ਗਈ। ਪ੍ਰਦੂਸ਼ਣ ਨਾਲ ਸਬੰਧਤ ਵਿਸ਼ੇਸ਼ ਸਕਿੱਟ ਪੇਸ਼ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਹਰਿੰਦਰ ਸਿੰਘ ਵਲੋਂ ਨਿਭਾਈ ਗਈ।ਆਈ ਹੋਈ ਟੀਮ ਵਲੋਂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਅਖੀਰ ਵਿਚ ਵਾਈਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਡਮ ਸਪਨਾ,ਨੀਰਜ ਬਾਲੀ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਕੁਲਵਿੰਦਰ ਕੌਰ, ਸਤਿੰਦਰ ਕੌਰ, ਅਸ਼ਵਨੀ ਕੁਮਾਰ, ਨਵਨੀਤ ਸਿੰਘ, ਗੁਰਪ੍ਰੀਤ ਸਿੰਘ ਤੇ ਸੁਮੀਤ ਸੋਢੀ ਤੋਂ ਇਲਾਵਾ ਵਿਦਿਆਰਥੀ ਸ਼ਾਮਿਲ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...