ਨਵਾਂਸ਼ਹਿਰ 23 ਮਰਚ : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋ ਸ਼ਹੀਦ -ਏ-ਆਜਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਂਜਲੀ ਭੇਟ ਕਰਨ ਲਈ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਅਗਵਾਈ ਵਿੱਚ ਮੈਂਬਰਾਂ ਨੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕੀਤੀਆ। ਇਸ ਸਮੇਂ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਜਿਲ੍ਹਾ ਆਰਗੇਨਾਈਜ਼ਰ ਡਾਕਟਰ ਰਜਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਹਮੇਸ਼ਾਂ ਸ਼ਹੀਦਾਂ ਦੀ ਸੋਚ ਤੇ ਡੱਟ ਕੇ ਪਹਿਰਾ ਦਿੰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਭਾਵੇਂ ਉਹ ਕਿਸੇ ਵੀ ਪਾਰਟੀ ਦੀ ਹੋਵੇ ਸ਼ਹੀਦਾਂ ਦਿਨ ਦੀ ਦਿਨ ਤਾਂ ਯਾਦ ਕਰਦੀਆਂ ਪਰ ਉਨ੍ਹਾ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਅੱਜ ਤੱਕ ਨਕਾਮ ਹਨ। ਇਸ ਸਮੇ ਡਾਕਟਰ ਅਨੁੰਪਿੰਦਰ ਸਿੰਘ, ਡਾਕਟਰ ਅਸ਼ੋਕ ਕੁਮਾਰ, ਡਾਕਟਰ ਸੰਜੇ ਕਪਿਲ, ਡਾਕਟਰ ਸੋਮਨਾਥ, ਡਾਕਟਰ ਵਿਜੇ ਮੇਹਲੀ, ਡਾਕਟਰ ਰਜਿੰਦਰ ਸੌਂਧੀ, ਡਾਕਟਰ ਧਰਮ ਪਾਲ, ਡਾਕਟਰ ਤਰਸੇਮ ਸਲੋਹ, ਡਾਕਟਰ ਸੀਤਾ ਰਾਮ,ਡਾਕਟਰ ਕੁਲਵਿੰਦਰ ਸਿੰਘ ਅਤੇ ਡਾਕਟਰ ਪ੍ਰਿੰਸ ਆਦਿ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...