Wednesday, 8 March 2023

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਨਵਾਂਸ਼ਹਿਰ, 7 ਮਾਰਚ : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਸ਼ਹੀਦ ਭਗਤ ਸਿੰਘ ਨਗਰ ਦੇ ਹੁਨਰ ਕੇਂਦਰ ਕੇ.ਸੀ. ਟਾਵਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੰਜੀਵ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ ਬਤੌਰ ਮੁੱਖ ਮਹਿਮਾਨ ਤੌਰ ਸ਼ਾਮਿਲ ਹੋਏ। ਉਨ੍ਹਾਂ ਵੱਲੋਂ ਨਾਰੀ ਸ਼ਕਤੀ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਦੋਆਬਾ ਆਰੀਆ ਸਕੂਲ ਦੇ ਪਿ੍ਰੰਸੀਪਲ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਸ ਮੌਕੇ 'ਤੇ ਹੁਨਰ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਕਾਪੀਆਂ, ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆ। ਹੋਰਨਾਂ ਤੋਂ ਇਲਾਵਾ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਜ਼ਿਲ੍ਹਾ ਪੱਧਰੀ ਸਟਾਫ ਸ਼ੰਮੀ ਠਾਕੁਰ, ਸੁਮਿਤ ਸ਼ਰਮਾ, ਰਾਜ ਕੁਮਾਰ ਸਮੇਤ ਸ਼ਹੀਦ ਭਗਤ ਸਿੰਘ ਚੈਰੀਟੇਬਲ ਸੰਸਥਾ ਦਾ ਸਟਾਫ, ਵੀ ਹਾਜ਼ਰ ਸੀ।  

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME