ਦੇਸ਼ ਨੂੰ ਏਕਤਾ ਦੇ ਸੂਤਰ ਵਿਚ ਪਿਰੋਣ 'ਚ ਡਾ. ਭੀਮ ਰਾਓ ਅੰਬੇਦਕਰ ਦੀ ਵਿਸ਼ੇਸ਼ ਭੂਮਿਕਾ
: ਕੋਮਲ ਮਿੱਤਲ
ਹੁਸ਼ਿਆਰਪੁਰ, 14 ਅਪ੍ਰੈਲ:ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਅੱਜ ਬਹੁਤ ਹੀ ਸ਼ਰਧਾ
ਨਾਲ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਵਸ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ
ਵਿਚ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਮੇਤ ਵੱਖ-ਵੱਖ ਵਿਭਾਗਾਂ ਦੇ
ਅਧਿਕਾਰੀ ਮੌਜੂਦ ਸਨ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਭਾਰਤ ਰਤਨ ਬਾਬਾ ਸਾਹਿਬ
ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜਨਮ
ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਭਾਰਤੀ ਸੰਵਿਧਾਨ ਦੇ
ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਏਕਤਾ ਦੇ ਸੂਤਰ ਵਿਚ ਪਿਰੋਣ ਦਾ ਜੋ ਕੰਮ
ਬਾਬਾ ਸਾਹਿਬ ਨੇ ਕੀਤਾ ਹੈ, ਉਸ ਨੂੰ ਦੇਸ਼ ਕਦੇ ਭੁਲਾ ਨਹੀਂ ਸਕਦਾ। ਉਨ੍ਹਾਂ ਕਿਹਾ ਕਿ
ਬਾਬਾ ਸਾਹਿਬ ਨੇ ਸਾਰਿਆਂ ਨੂੰ ਬਰਾਬਰ ਅਧਿਕਾਰ ਦੇਣ ਲਈ ਇਕਜੁੱਟਤਾ ਨਾਲ ਕੰਮ ਕਰਨ ਵਿਚ
ਮੁੱਖ ਭੂਮਿਕਾ ਨਿਭਾਈ ਅਤੇ ਉਸ ਸਮੇਂ ਦੌਰਾਨ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ
ਦੂਰ ਕੀਤਾ।
ਕੋਮਲ ਮਿੱਤਲ ਨੇ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਸ਼ਖਸੀਅਤ ਸਨ। ਉਨ੍ਹਾਂ ਕਿਹਾ ਕਿ ਦੇਸ਼
ਤੇ ਸਮਾਜ ਲਈ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਜ਼ਿਲ੍ਹਾ
ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੰਵਿਧਾਨ ਨਿਰਮਾਤਾ ਡਾ. ਅੰਬੇਦਕਰ ਜੀ ਦੇ
ਦਰਸਾਏ ਰਸਤੇ 'ਤੇ ਚੱਲ ਕੇ ਦੇਸ਼ ਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...