ਨਵਾਂਸ਼ਹਿਰ :- 25 ਅਪ੍ਰੈਲ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਦਵਿੰਦਰ ਢਾਂਡਾ ਅਤੇ ਡਾਕਟਰ ਗਿਤਾਜ਼ਲੀ ਸਿੰਘ ਸੀਨੀਅਰ ਮੈਡੀਕਲ ਅਫਸਰ ਪੀ,ਐਚ,ਸੀ ਮੁਜ਼ੱਫਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 25 ਅਪ੍ਰੈਲ 2023 ਨੂੰ ਸਿਹਤ ਵਿਭਾਗ ਵੱਲੋਂ ਸਿਹਤ ਅਤੇ ਤੰਦਰੁਸਤੀ ਕੇਂਦਰ ਭਗੌਰਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਵਿਸ਼ਵ ਮਲੇਰੀਆ ਦਿਵਸ ਨੂੰ ਮੁੱਖ ਰੱਖਦੇ ਹੋਏ ਸਕੂਲਾਂ, ਪਿੰਡਾਂ, ਸ਼ਹਿਰਾਂ ਦੇ ਗਲ਼ੀਆਂ ਮਹੁੱਲਿਆ, ਝੁੱਗੀਆਂ ਝੌਂਪੜੀਆਂ, ਭੱਠਿਆਂ ਤੇ ਪ੍ਰਵਾਸੀ ਅਬਾਦੀ ਨੂੰ ਮਲੇਰੀਆ ਦੀ ਬਿਮਾਰੀ, ਇਸ ਦੇ ਲੱਛਣ, ਇਸ ਤੋਂ ਬਚਾਅ ਸਬੰਧੀ ਅਤੇ ਇਸ ਬਿਮਾਰੀ ਦੇ ਇਲਾਜ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਮਲੇਰੀਆ ਦੀ ਬਿਮਾਰੀ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦੀ ਹੈ।ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ। ਜਿਸ ਨਾਲ ਬਹੁਤ ਤੇਜ਼ ਬੁਖਾਰ ਦਾ ਹੋਣਾ,ਕਾਂਬਾ ਲੱਗਕੇ ਬੁਖਾਰ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਕਮਜ਼ੋਰੀ ਹੋਣਾ ਅਤੇ ਪਸੀਨਾ ਆਉਣਾ ਹੈ। ਇਸ ਬਿਮਾਰੀ ਤੋਂ ਬਚਾਅ ਦਾ ਇਕੋ-ਇਕ ਹੱਲ ਆਪਣੇ ਆਲੇ ਦੁਆਲੇ ਬਿਨਾਂ ਲੋੜ ਤੋਂ ਵੱਧ ਪਾਣੀ ਇਕੱਠਾ ਨਾ ਹੋਣ ਦਿਓ। ਟੋਇਆਂ ਨੂੰ ਮਿੱਟੀ ਨਾਲ ਭਰ ਕੇ ਰੱਖੋ। ਕੱਪੜੇ ਅਜਿਹੇ ਪਾਓ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ,ਰਾਤ ਨੂੰ ਸੌਣ ਵੇਲੇ ਮੱਛਰਦਾਨੀ ਜਾ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਛੱਪੜਾਂ ਵਿੱਚ ਖੜ੍ਹੇ ਪਾਣੀ ਉੱਤੇ ਕਾਲੇ ਤੇਲ ਦਾ ਛਿੜਕਾਓ ਕਰੋ। ਉਨ੍ਹਾਂ ਵੱਲੋਂ ਦੱਸਿਆ ਗਿਆ ਬੁਖਾਰ ਹੋਣ ਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੈੱਕ ਕਰਵਾਉਣਾ ਚਾਹੀਦਾ ਹੈ। ਮਲੇਰੀਆ ਦਾ ਇਲਾਜ ਅਤੇ ਟੈਸਟ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਸੀ, ਐਚ,ਓ ਗੁਰਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਕੁਝ ਸਾਵਧਾਨੀਆਂ ਰੱਖ ਕੇ ਅਸੀਂ ਮਲੇਰੀਆ ਵਰਗੀ ਬਿਮਾਰੀ ਉਤੇ ਕਾਬੂ ਪਾ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ਉਤੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਸਿਹਤ ਅਤੇ ਤੰਦਰੁਸਤੀ ਕੇਂਦਰ ਭਗੌਰਾਂ ਅਧੀਨ ਆਉਂਦੇ ਸਾਰੇ ਪਿੰਡਾਂ ਜਿਵੇਂ,ਬੜ੍ਹਵਾ , ਦੌਲਤਪੁਰ,ਭਗੌਰਾਂ ਦੇ ਸਕੂਲਾਂ ਵਿਚ ਪੇਟ ਦੇ ਕੀੜਿਆ ਨੂੰ ਮਾਰਨ ਵਾਲੀਆਂ ਐਲਵਿਂਡਾਜੋਲ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ ਅਤੇ ਨਾਲ ਹੀ ਮਲੇਰੀਆ ਦੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਮੁਹਿੰਮ ਵਿੱਚ ਸਾਰੇ ਸਕੂਲਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ, ਸਿਹਤ ਵਿਭਾਗ ਵੱਲੋਂ ਸੀ੍ਮਤੀ ਸੁਰਜੀਤ ਕੌਰ ਏ, ਐਨ,ਐਮ ਪਰਮਜੀਤ ਕੌਰ, ਜੀਵਨ ਜੌਤੀ ਆਸ਼ਾ ਵਰਕਰ ਬਲਜੀਤ ਕੌਰ, ਰਾਜ਼ ਰਾਣੀ ਹਾਜ਼ਿਰ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...