ਨਵਾਂਸ਼ਹਿਰ 29 ਅਪ੍ਰੈਲ :- ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਖਾਲਸਾ ਫਤਹਿ ਮਾਰਚ ਦਾ ਨਵਾਂਸ਼ਹਿਰ ਪਹੁੰਚਣ ਤੇ ਜੈਕਾਰਿਆ ਦੀ ਗੂੰਜ ਚ ਸਵਾਗਤ ਕੀਤਾ ਗਿਆ । ਅੱਜ ਨਵਾਂਸ਼ਹਿਰ ਵਿਖੇ ਗੁਰਦੁਆਰਾ ਟਾਹਲੀ ਸਾਹਿਬ ਤੇ ਰਾਹੋ ਰੋਡ ਤੇ ਵੱਡੀ ਗਿਣਤੀ ਚ ਸੰਗਤਾ ਮੌਜੂਦ ਸਨ।ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਇੰਚਾਰਜ ਧਰਮ ਪ੍ਰਚਾਰ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਜੋਨ ਤੇ ਮੈਂਬਰ ਸ੍ਰੋਮਣੀ ਕਮੇਟੀ ਜਥੇਦਾਰ ਗੁਰਬਖ਼ਸ਼ ਸਿੰਘ ਖਾਲਸਾ ਨੇ ਦੱਸਿਆ ਕਿ ਖਾਲਸਾ ਫਤਹਿ ਮਾਰਚ ਜੋ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸਤਾਬਦੀ ਨੂੰ ਸਮਰਪਿਤ ਹੈ ।ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਾਡੇ ਯੋਧਿਆਂ ਦਾ ਇਤਿਹਾਸ ਦੱਸਣ ਦੀ ਜਰੂਰਤ ਹੈ । ਇਸ ਮੌਕੇ ਸੁੰਦਰ ਸਜੀ ਹੋਈ ਪਾਲਕੀ ਸਾਹਿਬ ਤੇ ਸੰਗਤਾਂ ਵਲੋ ਫੁੱਲਾਂ ਦੀ ਵਰਖਾ ਵੀ ਕੀਤੀ ਗਈ । ਇਸ ਮੌਕੇ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਥਿਆੜਾ , ਮੈਬਰ ਸ੍ਰੋਮਣੀ ਕਮੇਟੀ ਜਥੇਦਾਰ ਮਹਿੰਦਰ ਸਿੰਘ ਹੂਸੈਨਪੁਰ , ਦਰਬਾਰਾ ਸਿੰਘ , ਮਨਮੋਹਨ ਸਿੰਘ ਗੁਲਾਟੀ, ਜਰਨੈਲ ਸਿੰਘ ਖਾਲਸਾ , ਸੁਰਜੀਤ ਸਿੰਘ ,ਪਿਆਰਾ ਸਿੰਘ ਪੰਜਾਬੀ , ਲਾਡੀ ਅਲਾਚੋਰ , ਕੌਸਲਰ ਪਰਮ ਸਿੰਘ ਖਾਲਸਾ ,ਬਾਬਾ ਨਰੰਗ ਸਿੰਘ , ਗੁਰਜਿੰਦਰ ਸਿੰਘ ਦੋਲਤਪੁਰ , ਸੁਖਵਿੰਦਰ ਸਿੰਘ ਥਾਦੀ ,ਅਮਰਜੀਤ ਸਿੰਘ ਵੀ ਹਾਜਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...