Tuesday, 11 April 2023

ਕਾਰਪੋਰੇਟ ਪੱਖੀ ਫਿਰਕੂ-ਫਾਸ਼ੀਵਾਦ ਨੂੰ ਹਰਾਉਣ ਲਈ ਖੱਬੀਆਂ ਅਤੇ ਧਰਮ ਨਿਰਪੱਖ ਜਮਹੂਰੀ ਤਾਕਤਾਂ ਦਾ ਏਕਾ ਜ਼ਰੂਰੀ - ਪਾਸਲਾ

ਨਵਾਂਸ਼ਹਿਰ ਖੰਡ ਮਿੱਲ ਦੇ ਪਾਵਰ ਪਲਾਂਟ ਦੀ ਸੁਆਹ ਦਾ ਮਸਲਾ ਹੱਲ ਕਰਨ ਦੀ ਕੀਤੀ ਮੰਗ
ਨਵਾਂਸ਼ਹਿਰ 11ਅਪ੍ਰੈਲ :- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ ਹਰਪਾਲ ਸਿੰਘ ਜਗਤਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕਾਰਪੋਰੇਟ ਪੱਖੀ ਫਿਰਕੂ-ਫਾਸ਼ੀਵਾਦ ਦੇ ਦੇਸ਼ ਦੀ ਰਾਜ ਸਤਾ ਤੇ ਕਾਬਜ ਹੋਣ ਨਾਲ਼ ਦੇਸ਼ ਦੇ ਲੋਕਾਂ ਦੇ ਸੰਵਿਧਾਨਕ ਅਤੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਕਾਰਪੋਰੇਟਾਂਂ ਨੂੰ ਜਨਤਕ ਖੇਤਰ ਦੇ ਅਦਾਰੇ ਕੌਡੀਆਂ ਦੇ ਭਾਅ ਵੇਚਣ ਦਾ ਕੰਮ ਲਗਾਤਾਰ ਜਾਰੀ ਹੈ। ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਨੂੰ ਮਨੂਵਾਦ ਦੀ ਭੇਂਟ ਚੜ੍ਹਾਇਆ ਜਾ ਰਿਹਾ ਹੈ। ਦੇਸ਼ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰਨ ਲਈ ਪੰਜਾਬੀਆਂ ਖਾਸ ਕਰਕੇ ਸਿੱਖਾਂ ਦੇ ਅਕਸ ਨੂੰ ਵਿਗਾੜ ਕੇ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੇਸ਼ ਦੇ ਬਹੁਗਿਣਤੀ ਹਿੰਦੂਆਂ ਦੀ ਹਮਦਰਦੀ ਬਟੋਰੀ ਜਾ ਸਕੇ। ਲੋਕਾਂ ਦੀਆਂ ਨਿੱਤ ਦੀਆਂ ਮੁਸ਼ਕਿਲਾਂ ਮਹਿੰਗਾਈ, ਬੇਰੁਜ਼ਗਾਰੀ, ਭੁੱਖਮਰੀ, ਜਨਤਕ ਅਦਾਰਿਆਂ ਦੀ ਲੁੱਟ, ਪ੍ਰਦੂਸ਼ਣ, ਅਸੁਰੱਖਿਆ ਆਦਿ ਤੋਂ ਧਿਆਨ ਹਟਾਉਣ ਲਈ ਫਿਰਕਾਪ੍ਰਸਤ ਤਾਕਤਾਂ ਨੂੰ ਲੋਕਾਂ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਤੋੜਨ ਲਈ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਸੰਵਿਧਾਨਕ ਅਦਾਰਿਆਂ ਤੇ ਆਰ ਐਸ ਐਸ ਦਾ ਕਬਜ਼ਾ ਕਰਕੇ ਮਨਮਾਨੀਆਂ ਕਰਦਿਆਂ ਵਿਰੋਧੀਆਂ ਨੂੰ ਦਬਾਉਣ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ।  ਜਿਸ ਨਾਲ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਕਾਮਰੇਡ ਪਾਸਲਾ ਨੇ ਪੰਜਾਬ ਸਰਕਾਰ ਵੱਲੋਂ ਜਨ ਸਮੂਹਾਂ ਦਾ ਗਲ਼ਾ ਘੁੱਟਣ ਵਾਲੀਆਂ ਨਵਉਦਾਰਵਾਦੀ ਨੀਤੀਆਂ ਤੇ ਚਲਣ ਕਾਰਨ ਹਰ ਵਰਗ ਵਿੱਚ ਫੈਲੇ ਵਿਦਰੋਹ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਨਿੰਦਾ ਕੀਤੀ।  ਉਨ੍ਹਾਂ ਕਾਰਪੋਰੇਟ ਪੱਖੀ ਫਿਰਕੂ-ਫਾਸ਼ੀਵਾਦ ਦਾ ਮੁਕਾਬਲਾ ਕਰਨ ਲਈ ਖੱਬੀਆਂ ਅਤੇ ਧਰਮ ਨਿਰਪੱਖ ਜਮਹੂਰੀ ਤਾਕਤਾਂ ਨੂੰ ਇਕੱਠਿਆਂ ਹੋਣ ਦਾ ਸੱਦਾ ਦਿੱਤਾ।
          ਉਨ੍ਹਾਂ ਆਰ.ਐਮ.ਪੀ.ਆਈ. ਦੀ 
 23-26 ਫਰਵਰੀ 2023 ਨੂੰ 'ਸ਼ਹੀਦ ਇ ਆਜ਼ਮ ਭਗਤ ਸਿੰਘ ਨਗਰ', ਕੋਝੀਕੋਡ (ਕੇਰਲਾ) ਵਿਖੇ ਆਯੋਜਤ ਕੀਤੀ ਗਈ ਦੂਜੀ ਕੁਲ ਹਿੰਦ ਕਾਨਫਰੰਸ ਬਾਰੇ ਰਿਪੋਰਟਿੰਗ ਕਰਦਿਆਂ ਕਿਹਾ ਕਿ ਕਾਨਫਰੰਸ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪਾਰਟੀ ਦੇ ਜਨਤਕ ਆਧਾਰ ਦਾ ਹੋਰ ਪਸਾਰਾ ਕਰਨ ਲਈ ਸਿਆਸੀ ਤੇ ਆਰਥਕ ਸੰਘਰਸ਼ਾਂ ਦੇ ਨਾਲ-ਨਾਲ ਸਿਧਾਂਤਕ-ਵਿਚਾਰਧਾਰਕ ਸੰਘਰਸ਼ ਨੂੰ ਉਚੇਰੀ ਮਹੱਤਤਾ ਦੇਣ ਅਤੇ ਹੋਰ ਕਿਰਤੀ ਜਨਸਮੂਹਾਂ ਦੇ ਨਾਲ-ਨਾਲ ਦਲਿਤਾਂ, ਘੱਟ ਗਿਣਤੀਆਂ ਅਤੇ ਔਰਤਾਂ ਨੂੰ ਜਥੇਬੰਦ ਕਰਨ ਅਤੇ ਘੋਲਾਂ ਵਿਚ ਸਰਗਰਮ ਕਰਨ ਲਈ ਬੱੱਝਵੇਂ ਰੂਪ ਵਿਚ ਉਪਰਾਲੇ ਕਰਨ ਦਾ ਫੈਸਲਾ ਕੀਤਾ ਹੈ। 
         ਮੀਟਿੰਗ ਵਿੱਚ ਕੀਤੇ ਗਏ ਫੈਸਲਿਆਂ ਸਬੰਧੀ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਸੰਗਰਾਮੀ ਲਹਿਰ ਪਰਚੇ ਨੂੰ ਜਨ ਸਮੂਹਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣਗੇ। 14 ਅਪ੍ਰੈਲ ਨੂੰ ਡਾ. ਬੀ ਆਰ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਜਾਵੇਗਾ। 15 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਜਨਰਲ ਬਾਡੀ ਮੀਟਿੰੰਗ ਵਿੱਚ ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਸਮੇਤ ਸਰਗਰਮ ਆਗੂ ਸ਼ਾਮਲ ਹੋਣਗੇ। ਪਹਿਲੀ ਮਈ ਨੂੰ ਮਜ਼ਦੂਰ ਦਿਵਸ ਮਨਾਉਣ ਉਪਰੰਤ 15 ਮਈ ਤੱਕ ਰਾਹੋਂ ਅਤੇ ਚੱਕ ਬਿਲਗਾ ਵਿਖੇ ਜਨਤਕ ਮੁਹਿੰਮ ਲਾਮਬੰਦ ਕੀਤੀ ਜਾਵੇਗੀ। ਨਵਾਂ ਸ਼ਹਿਰ ਅਤੇ ਇਸ ਪਾਸ ਦੇ ਲੋਕਾਂ ਲਈ ਨਵਾਂ ਸ਼ਹਿਰ ਖੰਡ ਮਿਲ ਵਿੱਚ ਲੱਗੇ ਪਾਵਰ ਪਲਾਂਟ ਦੀ ਸੁਆਹ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਅਤੇ ਢਿੱਲ ਮੱਠ ਦੀ ਨਿਖੇਧੀ ਕਰਦਿਆਂ ਸੁਆਹ ਦਾ ਮਸਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
      ਮੀਟਿੰਗ ਵਿੱਚ ਸਤਨਾਮ ਸਿੰਘ ਗੁਲਾਟੀ, ਹਰੀ ਬਿਲਾਸ, ਸਤਨਾਮ ਸਿੰਘ ਸੁੱਜੋਂ, ਸੁਰਿੰਦਰ ਭੱਟੀ, ਸੋਮ ਲਾਲ, ਸੋਢੀ ਰਾਮ, ਸੁਖਦੇਵ ਸਿੰਘ, ਕਰਨੈਲ ਸਿੰਘ, ਹਰਵਿੰਦਰ ਸਿੰਘ, ਬਲਬੀਰ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ ਸੁਧੇੜਾ, ਬਲਿਹਾਰ ਸਿੰਘ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME