Monday, 1 May 2023

ਲੰਗੜੋਆ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ 2 ਮਈ :- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਾਰਚ 2023 ਮਹੀਨੇ ਵਿੱਚ ਕਰਵਾਈ ਗਈ ਅੱਠਵੀਂ ਜਮਾਤ ਦਾ ਸਸਸਸ ਲੰਗੜੋਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕੁੱਲ 68 ਬੱਚਿਆਂ ਵਿੱਚੋਂ 65 ਬੱਚੇ ਚੰਗੇ ਨੰਬਰਾਂ ਨਾਲ ਪਾਸ ਹੋਏ।ਜਿਸ ਵਿਚ ਦੋਹਾਂ ਸੈਕਸ਼ਨਾਂ ਵਿਚ ਕ੍ਰਮਵਾਰ ਏਕਤਾ ਤੇ ਰਾਜਧਨੀ ਨੇ 600 ਵਿੱਚੋਂ 573, 509 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਰਾਜਵੀਰ ਤੇ ਹਿਨਾ ਨੇ 561,459 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਤੇ ਮਨਜੋਤ ਕੌਰ ਗਿੱਲ ਤੇ ਹਰਪ੍ਰੀਤ ਕੌਰ ਨੇ 556,453 ਅੰਕਾਂ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ 13 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਤੇ 33 ਵਿਦਿਆਰਥੀਆਂ ਨੇ 60% ਤੋਂ 80% ਦਰਮਿਆਨ ਅੰਕ ਪ੍ਰਾਪਤ ਕੀਤੇ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਬੱਚਿਆਂ ਨੂੰ ਤੇ ਆਪਣੇ ਮਿਹਨਤੀ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਸਾਨੂੰ ਭਵਿੱਖ ਵਿੱਚ ਕਾਮਯਾਬ ਹੋਣ ਲਈ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ। ਵਾਈਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਵੀ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਤੇ ਇੱਕ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਹਨਾਂ ਬੱਚਿਆਂ ਨੂੰ ਆਉਂਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਮਿਹਨਤ ਕਰਨ ਦੀ ਗੱਲ ਕਹੀ।ਇਸ ਮੌਕੇ ਸਕੂਲ ਦੇ ਬਲਦੀਪ ਸਿੰਘ, ਪਰਮਿੰਦਰ ਸਿੰਘ, ਅਸ਼ਵਨੀ ਕੁਮਾਰ, ਮੀਨਾ ਰਾਣੀ, ਜਸਵਿੰਦਰ ਕੌਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਕੌਰ, ਸਪਨਾ ਮੈਡਮ ਤੋਂ ਇਲਾਵਾ ਸਕੂਲ ਦਾ ਸਟਾਫ ਹਾਜ਼ਰ ਰਿਹਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME