Tuesday, 16 May 2023

ਪਿੰਡ ਭਗੌਰਾਂ ਵਿਖੇ ਕੀਤਾ ਡੇਂਗੂ ਸਬੰਧੀ ਜਾਗਰੂਕ

ਨਵਾਂਸ਼ਹਿਰ 16 ਮਈ : ਸਿਹਤ ਵਿਭਾਗ ਵੱਲੋਂ ਹਰ ਸਾਲ 16 ਮਈ ਨੂੰ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ। ਇਸ ਵਾਰ ਵੀ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਭਿਆਨਕ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੀ ਐਚ ਸੀ ਮੁਜ਼ਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗਿਤਾਜਲੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਅਤੇ ਤੰਦਰੁਸਤੀ ਕੇਂਦਰ ਭਗੌਰਾਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ ਗਿਆ ਜਿਸ ਵਿੱਚ ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਵਲੋਂ ਲੋਕਾਂ ਨੂੰ ਦੱਸਿਆ ਗਿਆ ਡੇਂਗੂ ਇਕ ਖਤਰਨਾਕ ਬਿਮਾਰੀ ਹੈ ਜੋ ਕਿ ਇੱਕ ਮੱਛਰ ਦੇ ਕੱਟਣ ਨਾਲ ਹੁੰਦੀ ਹੈ ਜਿਸ ਦਾ ਨਾਂ ਏਡੀਜ਼ ਅਜਿਪਟੀ ਹੈ।ਇਹ ਮੱਛਰ ਖੜ੍ਹੇ ਸਾਫ਼ ਪਾਣੀ ਵਿਚ ਹੁੰਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ । ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਇਸ ਬਿਮਾਰੀ ਦੇ ਲੱਛਣ ਤੇਜ਼ ਸਿਰ ਦਰਦ, ਤੇਜ ਬੁਖਾਰ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ , ਤੇਜ਼ ਬੁਖਾਰ ਦੇ ਨਾਲ ਉਲਟੀਆਂ ਆਉਣੀਆਂ, ਚਮੜੀ ਉੱਤੇ ਦਾਣੇ, ਮਸੂੜਿਆਂ ਅਤੇ ਨੱਕ ਵਿਚੋਂ ਖ਼ੂਨ ਆਉਣਾ ਆਦਿ ਹਨ। ਇਸ ਵਾਰ ਸਿਹਤ ਵਿਭਾਗ ਵੱਲੋਂ ਡੇਂਗੂ ਦਾ ਥੀਮ ਵੀ ਰੱਖਿਆ ਗਿਆ ----ਹਰ  ਐਤਵਾਰ ਡੇਂਗੂ ਦੇ ਮੱਛਰ ਤੇ ਵਾਰ ਇਸ ਤੋਂ ਬਾਅਦ ਸੀ, ਐਚ,ਓ ਸੀ੍ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੱਛਰ ਦੀ ਰੋਕਥਾਮ ਲਈ ਸਾਨੂੰ ਆਪਣੇ ਕੂਲਰਾਂ ਦੇ ਪਾਣੀ ਦੀ ਹਰ ਹਫ਼ਤੇ ਸਫ਼ਾਈ ਕਰਨੀ ਚਾਹੀਦੀ ਹੈ, ਕੱਪੜੇ ਅਜਿਹੇ ਪਹਿਨਣੇ ਚਾਹੀਦੇ ਹਨ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ।ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਛੱਤਾਂ ਉਪਰ ਪਏ ਟੁੱਟੇ ਗਮਲਿਆਂ, ਖ਼ਰਾਬ ਟਾਇਰ ਨੂੰ ਸਾਫ਼ ਰੱਖੌ ,ਕਿਸੀ ਵੀ ਜਗ੍ਹਾ ਉੱਤੇ ਬੇਲੋੜਾ ਪਾਣੀ ਨਾ ਜਮਾਂ ਹੋਣ ਦਿਓ। ਪਾਣੀ ਦੀਆਂ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ। ਜ਼ਿਆਦਾ ਮਾਤਰਾ ਵਿੱਚ ਪਾਣੀ ਪੀਓ ਅਤੇ ਅਰਾਮ ਕਰੋ।ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਦੀ ਹੀ ਗੌਲੀ ਲੈਣੀ ਚਾਹੀਦੀ ਹੈ। ਇਸ ਤੋਂ ਬਾਅਦ ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਅਗਰ ਕਿਸੇ ਵੀ ਵਿਅਕਤੀ ਉਪਰੋਕਤ ਦੱਸੇ ਅਨੁਸਾਰ ਲੱਛਣ ਵਿਖਾਈ ਦੇਣ ਤਾਂ ਆਪਣੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਚੈਕ ਅੱਪ ਕਰਵਾਉਣਾ ਚਾਹੀਦਾ ਹੈ। ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੇ ਟੈਸਟ ਅਤੇ ਇਲਾਜ ਬਿਲਕੁਲ ਫਰੀ ਹੁੰਦਾ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਆਸ਼ਾ ਵਰਕਰ ਸੀ੍ਮਤੀ ਰਾਜ਼ ਰਾਣੀ, ਲਛਮੀ ਦੇਵੀ, ਬਲਵੀਰ ਕੌਰ,ਰੁਲਦੂ ਰਾਮ, ਸਰਬਜੀਤ ਸਿੰਘ, ਸੋਨੂੰ, ਰੇਖਾ ਦੇਵੀ, ਮਨੀਸ਼ਾ, ਰਾਣੀ, ਬੂਟਾ ਰਾਮ ਆਦਿ ਹਾਜ਼ਰ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME