Saturday, 20 May 2023

ਸੰਯੁਕਤ ਰਾਸ਼ਟਰ ਗਲੋਬਲ ਸੜਕ ਸੁਰੱਖਿਆ ਸਪਤਾਹ ਹੋਇਆ ਸਮਾਪਤ

 ਨਵਾਂਸ਼ਹਿਰ 21 ਮਈ:  ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਜ਼ਿਲਿਆਂ ਵਿਚ ਸ਼ੁਰੂ ਕੀਤਾ ਗਿਆ ਸਤਵਾਂ ਸੰਯੁਕਤ ਰਾਸ਼ਟਰ ਗਲੋਬਲ ਸੜਕ ਸੁਰੱਖਿਆ ਸਪਤਾਹ ਅੱਜ ਇੱਕ ਸਾਇਕਲ ਮੈਰਾਥਨ ਦੌੜ ਨਾਲ ਸਮਾਪਤ ਹੋ ਗਿਆ।    ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਭਾਗੀਰਥ ਸਿੰਘ ਮੀਨਾ ਦਿਸ਼ਾ ਨਿਰਦੇਸ਼ਾਂ ਹੇਠ ਮੁਕੇਸ਼ ਕੁਮਾਰ ਐਸ ਪੀ (ਡੀ) ਵਲੋਂ ਅੱੱਜ ਸਵੇਰੇ  ਮੁੱਖ ਦਫਤਰ ਤੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਿਸ ਵਿਚ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵੱਲੋਂ ਇੱਕ ਸਾਇਕਲ ਮੈਰਾਥਨ ਦੌੜ ਵਿਚ ਸ਼ਾਮਿਲ ਹੋਏ,ਇਸ ਮੈਰਾਥਨ ਦੌੜ ਵਿਚ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਵੀ ਆਪਣੇ ਰਿਸ਼ਟ ਪੁਸ਼ਟ ਹੋਣ ਦਾ ਸਬੂਤ ਦਿੰਦਿਆਂ ਆਪਣੇ ਜੋਰ ਦੀ ਅਜਮਾਇਸ਼ ਕੀਤੀ। ਇਹ ਰੈਲੀ ਸਿਟੀ ਥਾਣੇ ਤੋਂ ਸ਼ੁਰੂ ਹੋ ਕੇ ਆਈ ਟੀ ਆਈ ਵਿਖੇ ਪਹੁੰਚ ਕੇ ਸਮਾਪਤ ਹੋਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਦਰਾਂ ਮਈ ਨੂੰ ਇਹ ਵਿਸ਼ੇਸ਼ ਸੜਕ ਸੁਰੱਖਿਆ ਸਪਤਾਹ ਮਨਾਉਣ ਦੀ ਮੁਹਿਮ ਵਿੱਢੀ ਗਈ ਸੀ। ਜਿਸ ਵਿਚ ਸ਼ਹਿਰ ਦੀਆਂ ਮੁੱਖ ਸੜਕਾਂ, ਬਾਈਪਾਸ ਤੇ ਵੱਖ ਵੱਖ ਥਾਵਾਂ ਤੇ ਨਾਕਾ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।ਪਹਿਲੇ ਦਿਨ ਡੀ ਐਸ ਪੀ ਹੈਡਕੁਆਰਟਰ ਮਾਧਵੀ ਸ਼ਰਮਾ ਵਲੋਂ ਗੜਸ਼ੰਕਰ ਰੋਡ ਦੇ ਮੇਨ ਬਾਈਪਾਸ ਤੇ ਆਪਣੀ ਸਮੁੱਚੀ ਟੀਮ ਨਾਲ ਵਾਹਨ ਚਾਲਕਾਂ ਨੂੰ ਹੈਲਮੇਟ ਪਾਉਣ ਲਈ,ਤੇ ਨਸ਼ਾ ਨਾ ਕਰਨ,ਸੀਟ ਬੈਲਟ ਲਗਾ ਕੇ ਗੱਡੀ ਚਲਾਉਣ ਆਦਿ ਵਰਗੇ ਨਿਯਮਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵੱਡੇ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ ਤੇ ਟ੍ਰੈਫਿਕ ਸਾਈਨ ਬੋਰਡ ਦੇ ਇਸ਼ਤਿਹਾਰ ਵੰਡੇ ਗਏ। ਜ਼ਿਲਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਦੀ ਇਸ ਮਿਸ਼ਨ ਨੂੰ ਨੇਪਰੇ ਚਾੜ੍ਹਨ ਦੀ ਵਿਸ਼ੇਸ਼ ਭੂਮਿਕਾ ਰਹੀ। ਸਬੰਧਤ ਅਧਿਕਾਰੀ ਵਲੋਂ ਹਰ ਰੋਜ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ ਇਸ ਤੋਂ ਇਲਾਵਾ ਵੱਖ ਵੱਖ ਵਿੱਦਿਅਕ ਅਦਾਰਿਆਂ ਵਿਚ ਜਾ ਕੇ ਬੱਚਿਆਂ ਨੂੰ ਉਕਤ ਨਿਯਮਾਂ ਸਬੰਧੀ ਵਿਸ਼ੇਸ਼ ਭਾਸ਼ਣ ਦੌਰਾਨ ਜਾਗਰੂਕ ਕੀਤਾ, ਸਕੂਲੀ ਵਿਦਿਆਰਥੀਆਂ ਤੋਂ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ਜੋ ਕਿ ਵਾਤਾਵਰਨ ਸੰਭਾਲ ਦੇ ਅਧਾਰਤ, ਨਸ਼ਿਆਂ ਦਾ ਖਾਤਮਾ ਤੇ ਟ੍ਰੈਫਿਕ ਨਿਯਮਾਂ ਸਬੰਧੀ ਆਦਿ ਨਾਲ ਸਬੰਧਤ ਸਨ। ਸਮੁਚੀ ਟੀਮ ਵਲੋਂ ਲੋਕਾਂ ਨੂੰ ਵਾਤਾਵਰਨ ਸੰਭਾਲ ਲਈ,ਤੇ ਹਰ ਇਕ ਪ੍ਰਾਣੀ ਨੂੰ ਇੱਕ ਇੱਕ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡੀ ਐਸ ਪੀ ਰਣਜੀਤ ਸਿੰਘ ਬਡੇਸਾ, ਜ਼ਿਲ੍ਹਾ ਟ੍ਰੈਫਿਕ ਪੁਲਿਸ ਨਵਾਂਸ਼ਹਿਰ ਦੇ ਇੰਚਾਰਜ ਏ ਐਸ ਆਈ ਸੁਭਾਸ਼, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ  ਏ ਐਸ ਆਈ ਪ੍ਰਵੀਨ ਕੁਮਾਰ, ਏ ਐਸ ਆਈ ਸਤਨਾਮ ਸਿੰਘ ਆਪਣੀ ਸਮੁੱਚੀ ਟੀਮ ਨਾਲ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME