Friday, 5 May 2023

ਲੰਗੜੋਆ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੰਸਥਾ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ

ਨਵਾਂਸ਼ਹਿਰ 4 ਮਈ : ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਟ੍ਰੈਫਿਕ ਪੁਲਿਸ ਨਵਾਂਸ਼ਹਿਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਇਕ ਵਿਸ਼ੇਸ਼ ਟਰੈਫਿਕ ਐਜੂਕੇਸ਼ਨ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਤੇ ਏ ਐਸ ਆਈ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰਵੀਨ ਕੁਮਾਰ ਵਲੋਂ ਸਵੇਰ ਦੀ ਸਭਾ ਵਿੱਚ ਬੱਚਿਆਂ ਨੂੰ ਟੈ੍ਫਿਕ ਨਿਯਮਾਂ ਸਬੰਧੀ ਤੇ ਇਸ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਗਿਆ। ਪੁਲਿਸ ਅਧਿਕਾਰੀ ਵਲੋਂ ਬੱਚਿਆਂ ਨੂੰ ਡਰਾਈਵਿੰਗ ਰੂਲਜ ਦੀ ਜਾਣਕਾਰੀ ਦਿੱਤੀ ਤੇ ਬਿਨਾਂ ਲਾਇਸੰਸੀ ਤੇ ਨਸ਼ਾ ਕਰਕੇ ਗੱਡੀ ਚਲਾਉਣ ਲਈ ਵਰਜਿਤ ਕੀਤਾ ਗਿਆ। ਬੱਚਿਆਂ ਨੂੰ ਸ਼ਕਤੀ ਐਪ ਸਬੰਧੀ ਜਾਣਕਾਰੀ ਦਿੱਤੀ ਤੇ ਖਾਸ ਕਰਕੇ ਔਰਤਾਂ ਤੇ ਹੋ ਰਹੇ ਜੁਰਮਾਂ ਦੀ ਤੇ ਮਦਦ ਲੈਣ ਲਈ ਵੂਮਨ ਹੈਲਪ ਲਾਈਨ ਨੰਬਰ ਦੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਹਿਉਮਨ ਟਰੈਕਿੰਗ ਸਾਫਟਵੇਅਰ ਤਹਿਤ ਖਾਸ ਤੌਰ ਤੇ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਵਾਲਿਆਂ ਤੇ ਕਾਨੂੰਨੀ ਸ਼ਿਕੰਜਾ ਕੱਸਣ ਦੀ ਜਾਣਕਾਰੀ ਸਾਂਝੀ ਕੀਤੀ ਤੇ ਬੱਚੀਆਂ ਨੂੰ ਕਿਸੇ ਅਣਜਾਣ ਤੇ ਅਗਿਆਤ ਵਿਅਕਤੀਆਂ ਦੇ ਬਹਿਕਾਵੇ ਵਿਚ ਨਾ ਆਉਣ ਦੀ ਗੱਲ ਕਹੀ। ਏ ਐਸ ਆਈ ਸਤਨਾਮ ਸਿੰਘ ਵਲੋਂ ਬੱਚਿਆਂ ਨੂੰ ਵਾਤਾਵਰਨ ਤੇ ਪਾਣੀ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ ਤੇ ਹਰ ਇਕ ਨੂੰ ਘੱਟੋ ਘੱਟ ਆਪਣੀ ਜ਼ਿੰਦਗੀ ਵਿਚ ਇਕ ਪੌਦਾ ਜ਼ਰੂਰ ਲਗਾਉਣ ਲਈ ਪ੍ਰੇਰਿਤ ਕੀਤਾ। ਬੱਚਿਆਂ ਨੂੰ ਪੁਲਿਸ ਹੈਲਪ ਲਾਈਨ ਤੇ ਟ੍ਰੈਫਿਕ ਸਾਈਨ ਦੇ ਇਸ਼ਤਿਹਾਰ ਵੰਡੇ ਗਏ। ਅਖੀਰ ਵਿੱਚ ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵਲੋਂ ਆਏ ਹੋਏ ਪੁਲਿਸ ਅਧਿਕਾਰੀ ਦਾ ਸਨਮਾਨ ਕਰਦਿਆਂ ਹੋਇਆਂ ਧੰਨਵਾਦ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਗੁਨੀਤ, ਸਰਬਜੀਤ ਸਿੰਘ,ਕਰਨੈਲ ਸਿੰਘ, ਜਸਵਿੰਦਰ ਸਿੰਘ, ਅਸ਼ਵਨੀ ਕੁਮਾਰ, ਮਹਿਮਾ, ਗੁਰਪ੍ਰੀਤ ਕੌਰ,ਬਲਦੀਪ ਸਿੰਘ, ਸੁਸ਼ੀਲ ਕੁਮਾਰ,ਸੁਮੀਤ ਸੋਢੀ, ਹਰਿੰਦਰ ਸਿੰਘ,ਨੀਰਜ ਬਾਲੀ, ਸਤਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME