ਹੁਸ਼ਿਆਰਪੁਰ, 4 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪਹੁੰਚੀ ਲਗਭਗ
ਸਾਰੀ ਕਣਕ ਦੀ ਖਰੀਦ ਅਤੇ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ
ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ
ਪਹੁੰਚੀ 275183 ਮੀਟ੍ਰਿਕ ਟਨ ਕਣਕ ਵਿਚੋਂ 275153 ਮੀਟ੍ਰਿਕ ਟਨ ਕਣਕ (99.99 ਫੀਸਦੀ)
ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ
ਦੇ ਖਾਤਿਆਂ ਵਿਚ 539.68 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ, ਜੋ ਕਿ 99
ਫੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 146073 ਮੀਟ੍ਰਿਕ ਟਨ ਕਣਕ
ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟਿਆਂ ਦੇ ਹਿਸਾਬ ਨਾਲ
60 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ 74 ਮੰਡੀਆਂ ਵਿਚ ਕਣਕ
ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਦੇ
ਮਾਮਲੇ ਵਿੱਚ ਇਸ ਵੇਲੇ ਪਨਗਰੇਨ ਮੋਹਰੀ ਹੈ ਅਤੇ ਉਸ ਵਲੋਂ ਹੁਣ ਤੱਕ 78888 ਮੀਟ੍ਰਿਕ
ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵਲੋਂ 65686, ਪਨਸਪ ਵਲੋਂ
63263, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 39254, ਐਫ.ਸੀ.ਆਈ. ਵਲੋਂ 22549
ਅਤੇ ਵਪਾਰੀਆਂ ਵਲੋਂ 5513 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ
ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ
ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆ
ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ
ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ
ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ
ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ
ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ
ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...