Monday, 15 May 2023

ਸੱਤਵੇਂ ਸੰਯੁਕਤ ਰਾਸ਼ਟਰ ਗਲੋਬਲ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ

ਨਵਾਂਸ਼ਹਿਰ: 15 ਮਈ:- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਗਏ ਸੱਤਵੇਂ ਸੰਯੁਕਤ ਰਾਸ਼ਟਰ ਗਲੋਬਲ ਸੜਕ ਸੁਰੱਖਿਆ ਹਫਤੇ ਦੀ ਸ਼ੁਰੂਆਤ ਅੱਜ ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ। ਡੀ ਐਸ ਪੀ (ਹੈਡਕੁਆਰਟਰ) ਮੈਡਮ ਮਾਧਵੀ ਸ਼ਰਮਾ ਵਲੋਂ ਆਪਣੀ ਸਮੁੱਚੀ ਟੀਮ ਨਾਲ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਨਾਕਾ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਜਿਸ ਵਿਚ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮੇਟ ਪਾਉਣ ਲਈ ਤੇ ਕਾਰਾਂ ਆਦਿ ਚਾਲਕਾਂ ਨੂੰ ਸੀਟ ਬੈਲਟ ਲਗਾ ਕੇ ਤੇ ਡਰਾਇਵਿੰਗ ਮੌਕੇ ਸੀਟ ਬੈਲਟ ਲਗਾ ਕੇ ਗੱਡੀ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ ਇਸ ਤੋਂ ਇਲਾਵਾ ਜ਼ਿਆਦਾ ਭਾਰ ਢੋਣ ਵਾਲੇ ਵੱਡੇ ਵਾਹਨਾਂ ਪਿੱਛੇ ਰਿਫਲੈਕਟਰ ਲਗਾਏ ਗਏ। ਚਾਲਕਾਂ ਗੱਡੀ ਚਲਾਉਣ ਸਮੇਂ ਅਲਕੋਹਲ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਐਨ ਮੌਕੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਚਾਲਕਾਂ ਨੂੰ ਜਾਗਰੂਕਤਾ ਬੈਚ ਤੇ ਇਸ਼ਤਿਹਾਰ ਵੰਡੇ ਗਏ। ਇਸ ਮੌਕੇ ਤੇ ਇੰਚਾਰਜ ਸਾਂਝ ਕੇਂਦਰ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਲੋਕਾਂ ਨੂੰ ਆਪਣੇ ਵਾਹਨਾਂ ਦੀ ਚਾਲ ਕਾਬੂ ਵਿਚ ਰੱਖਣ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ। ਇਹਨਾਂ ਦੇ ਨਾਲ ਜ਼ਿਲ੍ਹਾ ਟ੍ਰੈਫਿਕ ਇੰਚਾਰਜ਼ ਏ ਐਸ ਆਈ ਸੁਭਾਸ਼, ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਤੇ ਏ ਐਸ ਆਈ ਸਤਨਾਮ ਸਿੰਘ ਤੇ ਉਹਨਾਂ ਦੀ ਸਮੁੱਚੀ ਟੀਮ ਹਾਜ਼ਰ ਸੀ। ਇਸ ਜਾਗਰੂਕਤਾ ਮੁਹਿੰਮ ਰਾਹੀਂ ਮਿਤੀ 22 ਮਈ ਤੱਕ ਸ਼ਹਿਰ ਵਿਚ ਨਾਕੇ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME