Saturday, 6 May 2023

ਕੰਨਿਆਂ ਸਕੂਲ ਰਾਹੋਂ ਵਿਖੇ ਵਿਦਿਆਰਥੀ ਸਨਮਾਨਿਤ ਕੀਤੇ

 ਨਵਾਂਸ਼ਹਿਰ 7 ਮਈ :-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਸਥਾਨ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਵਿਖੇ ਪ੍ਰਿੰਸੀਪਲ ਬਲਜਿੰਦਰ ਸਿੰਘ ਅਤੇ ਸਮੂਹ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।ਹਰਪ੍ਰੀਤ ਕੌਰ ਸਪੁੱਤਰੀ ਜੀਵਨ ਦਾਸ ਨੇ 600 ਵਿੱਚੋਂ 575 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰੇਖਾ ਮਹਿਰਾ ਪੁੱਤਰੀ ਗੁਰਵਿੰਦਰ ਸਿੰਘ ਅਤੇ ਅਨੰਨਿਆ ਮੌਰੀਆ ਪੁੱਤਰੀ ਅਰੁਣ ਕੁਮਾਰ ਨੇ ਸਾਂਝੇ ਤੌਰ ਤੇ 570 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਸ਼੍ਰੇਆ ਕੁਮਾਰੀ ਪੁੱਤਰੀ ਵਰਿੰਦਰ ਕੁਮਾਰ ਨੇ 569 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।  ਇਸ ਸਨਮਾਨ ਸਮਾਰੋਹ ਦੌਰਾਨ ਵਿਦਿਆਰਥਣਾਂ ਦੇ ਮਾਪੇ ਵੀ ਹਾਜ਼ਰ ਸਨ। ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਕਿਹਾ ਕਿ ਹਮੇਸ਼ਾਂ ਮਿਹਨਤ ਦਾ ਫਲ਼ ਮਿੱਠਾ ਹੁੰਦਾ ਹੈ ਅਤੇ ਸਾਨੂੰ ਮਿਹਨਤ ਵਿੱਚ ਵਿਸ਼ਵਾਸ਼ ਰੱਖਦਿਆਂ ਜਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ ਹੈ। ਇਸ ਮੌਕੇ ਸਤਨਾਮ ਸਿੰਘ, ਅਜੀਤ ਸਿੰਘ, ਗੁਰਸ਼ਰਨਦੀਪ, ਰਾਜਨ ਰਾਣਾ, ਹਰਜਿੰਦਰ ਲਾਲ, ਦਵਿੰਦਰ ਕੌਰ, ਸੁਖਮਿੰਦਰ ਕੌਰ, ਸਤਿੰਦਰ ਕੌਰ, ਗਗਨਦੀਪ, ਗੁਰਮੀਤ ਸਿੰਘ,ਅਲਕਾ ਅਰੋੜਾ, ਸੋਨਾ ਸ਼ਰਮਾ, ਸਤਿੰਦਰਪਾਲ ਕੌਰ, ਰਾਜਵਿੰਦਰ ਸੰਧੂ, ਮਨਦੀਪ ਕੌਰ, ਸੰਦੀਪ ਕੌਰ,ਜਸਵਿੰਦਰ ਕੌਰ, ਨੀਲਮ ਰਾਣੀ, ਰਗਵਿੰਦਰ ਕੌਰ, ਬਲਵਿੰਦਰ ਕੌਰ, ਕਰਮਜੀਤ ਕੌਰ, ਸੰਜੀਵ ਕੁਮਾਰ, ਰੇਨੂੰ, ਰਣਜੀਤ ਕੌਰ, ਜਸਵੀਰ ਰਾਜ, ਰਣਜੀਤ ਸਿੰਘ, ਨਿਧੀ ਉੱਮਟ, ਰਮਨਦੀਪ ਆਦਿ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME