Monday, 15 May 2023

ਐਸ ਡੀ ਐਮ ਨਵਾਂਸ਼ਹਿਰ ਵੱਲੋਂ ਨਗਰ ਕੌਂਸਲ ਦਫ਼ਤਰ ’ਚ ਸਟਾਫ਼ ਦੀ ਹਾਜ਼ਰੀ ਦੀ ਚੈਕਿੰਗ

ਦੋ ਕਰਮਚਾਰੀ ਮਿੱਥੇ ਸਮੇਂ ਤੋਂ ਦੇਰੀ ਨਾਲ ਆਏ ਪਾਏ ਗਏ
ਨਵਾਂਸ਼ਹਿਰ, 15 ਮਈ : ਸਬ ਡਵੀਜ਼ਨਲ ਮੈਜਿਸਟ੍ਰੇਟ, ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਵੱਲੋਂ ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਸਟਾਫ਼ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ ਦੋ ਕਰਮਚਾਰੀਆਂ ਨੂੰ ਮਿੱਥੇ ਸਮੇਂ ਤੋਂ ਲੇਟ ਆਏ ਪਾਇਆ ਗਿਆ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਪੰਜਾਬ ਸਰਕਾਰ ਵੱਲੋਂ ਤਬਦੀਲ ਕੀਤੇ ਗਏ ਦਫ਼ਤਰੀ ਸਮੇਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ 'ਚ ਅੱਜ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਦੀ ਚੈਕਿੰਗ ਕੀਤੀ ਗਈ ਸੀ।
ਐਸ ਡੀ ਐਮ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਦੋ ਕਰਮਚਾਰੀ ਸਵੇਰੇ 7:30 ਵਜੇ ਤੋਂ ਕੁੱਝ ਦੇਰੀ ਨਾਲ ਦਫ਼ਤਰ ਆਏ ਪਾਏ ਗਏ, ਜਿਸ 'ਤੇ ਉਨ੍ਹਾਂ ਨੂੰ ਭਵਿੱਖ ਵਿੱਚ ਅਜਿਹੀ ਗਲਤੀ ਨਾ ਦੁਹਰਾਉਣ ਦੀ ਚਿਤਾਵਨੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ 'ਚ ਨਵਾਂਸ਼ਹਿਰ ਸਬ ਡਵੀਜ਼ਨ ਦੇ ਹੋਰਨਾਂ ਦਫ਼ਤਰਾਂ ਦੀ ਵੀ ਅਚਾਨਕ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਗਰਮੀ ਦੇ ਮੱਦੇਨਜ਼ਰ ਤਬਦੀਲ ਕੀਤੇ ਦਫ਼ਤਰੀ ਸਮੇਂ ਨੂੰ  ਇੰਨ-ਬਿੰਨ ਲਾਗੂ ਕਰਵਾਇਆ ਜਾ ਸਕੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME