ਨਵਾਂਸ਼ਹਿਰ 8 ਮਈ :- ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਦਵਿੰਦਰ ਢਾਂਡਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਡਾ. ਨਰੰਜਨ ਪਾਲ ਦੀਆਂ ਹਦਾਇਤਾਂ ਅਨੁਸਾਰ ਮਕਸੂਦਪੁਰ-ਸੂੰਢ ਸਿਹਤ ਕੇੰਦਰ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖਰੇਖ ਵਿੱਚ ਵਿਸ਼ਵ ਥੈਲੇਸੀਮਿਆ ਤੇ ਵਿਸ਼ਵ ਅੰਡੇਦਾਨੀ ( ਓਵੇਰੀਅਨ) ਕੈਂਸਰ ਦਿਵਸ ਮਨਾਇਆ ਗਿਅਸ। ਇਸ ਮੌਕੇ ਔਰਤਾਂ ਵਿੱਚ ਬੱਚੇਦਾਨੀ ਤੇ ਅੰਡੇਦਾਨੀ ਦੇ ਕੈਂਸਰ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਇਸ ਕੈਂਸਰ ਦੀ ਜਾਂਚ ਲਈ ਐਚਪੀਵੀ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੁੰਦਾ ਹੈ। ਤੀਹ ਸਾਲਾਂ ਦੀ ਉਮਰ ਤੋਂ ਬਾਅਦ ਇਹ ਟੈਸਟ ਹਰ ਔਰਤ ਨੂੰ ਲਾਜ਼ਮੀ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਮੇ ਸਿਰ ਬੀਮਾਰੀ ਨੂੰ ਪਕੜਿਆ ਜਾ ਸਕੇ ਤੇ ਸਹੀ ਦਿਸ਼ਾ 'ਚ ਇਲਾਜ਼ ਹੋ ਸਕੇ। ਇਸ ਦੇ ਨਾਲ ਥੈਲੇਸੀਮਿਆ ਬਾਰੇ ਵੀ ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਇਸ ਬੀਮਾਰੀ ਵਿੱਚ ਖੂਨ ਜੰਮਣ ਦੀ ਸ਼ਕਤੀ ਘਟ ਜਾਂਦੀ ਹੈ। ਇਸ ਦੀ ਜਾਂਚ ਵੀ ਸਰਕਾਰੀ ਹਸਪਤਾਲਾਂ ਵਿੱਚ ਹੁੰਦੀ ਹੈ। ਨੌਜਵਾਨਾਂ ਨੂੰ ਖਾਸ ਕਰਕੇ ਵਿਆਹ ਤੋਂ ਪਹਿਲਾਂ ਇਸ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਇਸ ਬੀਮਾਰੀ ਸਬੰਧੀ ਗਲਤਫ਼ਹਿਮੀਆਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਐਲ.ਐਚ.ਵੀ. ਬਲਜਿੰਦਰ ਕੌਰ, ਏਐਨਐਮ ਨਵਦੀਪ ਕੌਰ, ਹਰਜਿੰਦਰ ਕੌਰ, ਰੇਨੂੰ ਬਾਲਾ, ਰਾਜ, ਦਿਨੇਸ਼, ਜੋਗਿੰਦਰ ਸਿੰਘ, ਕੁਲਵੰਤ ਸਿੰਘ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...