Friday, 30 June 2023

ਪੱਤਰਕਾਰਾਂ ਅਤੇ ਪੁਲਿਸ ਵਿੱਚਕਾਰ ਫਰੈਂਡਲੀ ਕ੍ਰਿਕੇਟ ਮੈਚ 5 ਜੁਲਾਈ ਨੂੰ

 ਨਵਾਂਸ਼ਹਿਰ 30 ਜੂਨ :- ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਪੁਲਿਸ ਵਿੱਚਕਾਰ ਇੱਕ ਫਰੈਂਡਲੀ ਕ੍ਰਿਕੇਟ ਮੈਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੂਰਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਫਰੈਂਡਲੀ ਕ੍ਰਿਕੇਟ ਮੈਚ 5 ਜੁਲਾਈ ਸ਼ਾਮ 4 ਵਜੇ ਆਰ ਕੇ ਆਰੀਆ ਕਾਲਜ ਨਵਾਸ਼ਹਿਰ ਵਿਖੇ ਖੇਡਿਆ ਜਾਵੇਗਾ। ਜਿਜਦਾ ਉਦਘਾਟਨ ਐਸ ਐਸ ਪੀ ਭਾਗੀਰਥ ਸਿੰਘ ਮੀਨਾ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜੇ ਪੱਤਰਕਾਰ ਕ੍ਰਿਕੇਟ ਖੇਡ ਲੈਂਦੇ ਹਨ ਉਹ ਆਪਣੇ ਨਾਮ ਲਿਖਾ ਸਕਦੇ ਹਨ। ਖੇਡਣ ਲਈ ਵਰਦੀ ਯੂਨੀਅਨ ਵਲੋ ਮੁਹਈਆ ਕਰਵਾਈ ਜਾਵੇਗੀ। ਸ ਨੂਰਪੁਰ ਨੇ ਦੱਸਿਆ ਕਿ ਖੇਡਾਂ ਦਾ ਇਹ ਸਿਲਸਿਲਾ ਜਿਲ੍ਹਾ ਪੁਲਿਸ ਨਾਲ ਜਾਰੀ ਰਹੇਗਾ। ਇਸ ਉਪਰੰਤ ਰੱਸਾਕਸ਼ੀ ਦਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਜਿਕਰਯੋਗ ਹੈ ਕਿ  ਇਸ ਕ੍ਰਿਕੇਟ ਮੈਚ ਸਬੰਧੀ ਪੱਤਰਕਾਰ ਭਾਈਚਾਰੇ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਈ ਪੱਤਰਕਾਰਾਂ ਨੇ ਆਪਣੇ ਨਾਮ ਭੇਜ ਦਿੱਤੇ ਹਨ। ਅਤੇ ਕਈ ਭੇਜਣ ਦੀ ਤਿਆਰੀ ਕਰ ਰਹੇ ਹਨ।

ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮਾਂ ਵੱਲੋਂ ਰੈਗੂਲਰ ਨਾ ਕਰਨ ਦੇ ਰੋਸ ਵਜੋਂ 6 ਜੁਲਾਈ ਤੋਂ ਕਲਮ ਛੋੜ ਹੜਤਾਲ ਦਾ ਐਲਾਨ

ਬਿਨਾਂ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਕਰਨ ਦਾ ਕੀਤਾ ਜਾ ਰਿਹਾ ਝੂਠਾ ਪ੍ਰਚਾਰ
ਨਵਾਂ ਸ਼ਹਿਰ,30 ਜੂਨ:-  ਆਮ ਆਦਮੀ ਪਾਰਟੀ ਪਿਛਲੇ 9 ਮਹੀਨੇ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਪ੍ਰਚਾਰ ਕਰ ਰਹੀ ਹੈ ਪਰ ਜੋ ਸੱਚਾਈ ਸਾਹਮਣੇ ਆਈ ਹੈ ਉਹ ਸ਼ਰੇਆਮ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੋਖਾ ਹੈ।ਪੰਜਾਬ ਸਰਕਾਰ ਬਿਨਾਂ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ਤੇ ਪ੍ਰਚਾਰ ਰੈਗੂਲਰ ਕਰਨ ਦਾ ਕਰ ਰਹੀ ਹੈ ਜੋ ਕਿ ਕੌਰਾ ਝੂਠ ਹੈ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਗਦੀਸ਼ ਰਾਏ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਤੋਂ ਇਲਾਵਾ ਸਰਕਾਰ ਵਲੋਂ ਮਨਜ਼ੂਰ 3% ਸਲਾਨਾ  ਤਰੱਕੀ ਦੀ ਫਾਇਲ ਵੀ ਕਲੀਅਰ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।
ਆਗੂ ਨੇ ਦੱਸਿਆ ਕਿ ਜਦੋਂ 7 ਅਕਤੂਬਰ 2022 ਨੂੰ ਪਾਲਿਸੀ ਜਾਰੀ ਹੋਈ ਸੀ ਤਾਂ ਮੁਲਾਜ਼ਮਾਂ ਨੂੰ ਕੁਝ ਖਦਸ਼ੇ ਸੀ ਜਿਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿਚ ਸਪੱਸ਼ਟ ਕਿਹਾ ਸੀ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਹੋਣ ਤੇ ਪੇ ਸਕੇਲ ਭੱਤੇ ਸੀ.ਐਸ.ਆਰ ਰੂਲ ਅਤੇ ਪੈਨਸ਼ਨਰੀ ਲਾਭ ਮਿਲਣਗੇ ਪਰ 9 ਮਹੀਨਿਆ ਬਾਅਦ ਜੋ ਸੱਚਾਈ ਸਾਹਮਣੇ ਆਈ ਹੈ ਉਹ ਹਰ ਇਕ ਕੱਚੇ ਮੁਲਾਜ਼ਮ ਦੇ ਹੋਸ਼ ਉਡਾਉਣ ਵਾਲੀ ਹੈ।ਆਗੂ ਨੇ ਕਿਹਾ ਕਿ ਬਿਨ੍ਹਾਂ ਪੇ ਸਕੇਲ ਤੋਂ ਮੁਲਾਜ਼ਮ ਕਿਵੇਂ ਰੈਗੂਲਰ ਹੋਣਗੇ।ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਚਾਰ ਐਨਾ ਕੀਤਾ ਜਾ ਰਿਹਾ ਕਿ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪਤਾ ਨਹੀ ਕਿੰਨਾ ਵੱਡਾ ਤੋਹਫਾ ਦੇ ਦਿੱਤਾ ਹੋਵੇ। ਆਗੂ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀੳ ਸ਼ੰਦੇਸ਼ ਰਾਹੀ ਦੱਸਿਆ ਕਿ ਕੁਝ ਕਰਮਚਾਰੀਆ ਦੀਆ ਤਨਖਾਹਾਂ ਵਿਚ ਵਾਧਾ ਕੀਤਾ ਜਾ ਿਰਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੰਦੇਸ਼ ਵਿਚ ਦਫਤਰੀ ਕਰਮਚਾਰੀਆ ਦਾ ਕੋਈ ਜ਼ਿਕਰ ਨਹੀ ਕੀਤਾ।  ਆਗੂਆ ਨੇ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਲਾ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਹੁਣ ਭੱਜ ਰਹੀ ਹੈ ।  ਆਗੂਆ ਨੇ ਕਿਹਾ ਕਿ ਸਮੂਹ ਕੱਚੇ ਮੁਲਾਜ਼ਮਾਂ ਵਿਚ ਰੋਸ ਹੈ ਅਤੇ ਸਿੱਖਿਆ ਵਿਭਾਗ ਦੇ ਮੁਲਾਜ਼ਮ 6 ਜੁਲਾਈ ਤੋਂ ਕੰਮ ਬੰਦ ਕਰਕੇ ਹੜਤਾਲ ਤੇ ਚਲੇ ਜਾਣਗੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿੱਖਿਆ  ਵਿਭਾਗ ਦੀ ਹੋਵੇਗੀ।
ਕੈਪਸ਼ਨ:ਸਰਵ ਸਿੱਖਿਆ ਅਭਿਆਨ ਦੇ ਦਫ਼ਤਰੀ ਕਰਮਚਾਰੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੈਮੋਰੰਡਮ ਦਿੰਦੇ ਹੋਏ।

ਸਹਿਕਾਰੀ ਖੰਡ ਮਿੱਲ ਵੱਲੋਂ 10.59 ਕਰੋੜ ਰੁਪਏ ਦੀ ਗੰਨੇ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ‘ਚ ਭੇਜੀ

ਨਵਾਂਸ਼ਹਿਰ, 30 ਜੂਨ :-   ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵੱਲੋਂ 10.59 ਕਰੋੜ ਰੁਪਏ ਦੀ ਗੰਨੇ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਇਹ ਰਾਸ਼ੀ ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ  ਅਰਵਿੰਦਪਾਲ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਦੇ ਯੋਗ ਉਪਰਾਲਿਆਂ ਸਦਕਾ ਪ੍ਰਾਪਤ ਹੋਈ ਹੈ, ਜੋ ਕਿ ਮਿੱਲ ਵੱਲੋਂ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਇਨ ਵਿਧੀ ਰਾਂਹੀ ਭੇਜ ਦਿੱਤੀ ਗਈ ਹੈ। ਸਰਕਾਰ ਵੱਲੋਂ ਕੀਤੀ ਗਈ ਇਸ ਅਦਾਇਗੀ ਲਈ ਮਿੱਲ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਸਰਤਾਜ ਸਿੰਘ, ਜਨਰਲ ਮੈਨੇਜਰ ਸ਼੍ਰੀ ਸੁਰਿੰਦਰ ਪਾਲ, ਸੋਹਣ ਸਿੰਘ ਉੱਪਲ, ਮੋਹਿੰਦਰ ਸਿੰਘ ਰਾਏ, ਹਰੀਪਾਲ ਸਿੰਘ ਜਾਡਲੀ, ਚਰਨਜੀਤ ਸਿੰਘ, ਕਸ਼ਮੀਰ ਸਿੰਘ, ਗੁਰਸੇਵਕ ਸਿੰਘ, ਜਗਤਾਰ ਸਿੰਘ, ਹਰਿੰਦਰ ਕੌਰ, ਬੀਬੀ ਸੁਰਿੰਦਰ ਕੌਰ ਅਤੇ ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ, ਜਨਰਲ ਸਕੱਤਰ, ਅਮਰਜੀਤ ਸਿੰਘ ਬੁਰਜ, ਕੁਲਦੀਪ ਸਿੰਘ ਦਿਆਲਾ, ਜਸਵਿੰਦਰ ਸਿੰਘ ਡਘਾਮ ਨੇ ਸਰਕਾਰ ਦਾ ਧੰਨਵਾਦ ਕੀਤਾ।

ਐਨ ਆਰ ਆਈ ਪਰਿਵਾਰ ਵਲੋਂ ਬੱਚਿਆਂ ਨੂੰ ਵਾਲੀਬਾਲ ਭੇਂਟ

 ਨਵਾਂਸ਼ਹਿਰ 30 ਜੂਨ : ਪਿੰਡ ਸਲੋਹ ਦੇ ਐਨ ਆਰ ਆਈ ਲਖਵਿੰਦਰ ਪਾਲ ਤੇ ਉਹਨਾਂ ਦੇ ਪੁੱਤਰ ਅਸ਼ਵਨੀ ਕੁਮਾਰ ਵਲੋਂ ਪਿੰਡ ਦੇ ਸਪੋਰਟਸ ਕਲੱਬ ਦੀ ਟੀਮ ਨੂੰ ਵਾਲੀਬਾਲ ਤੇ ਫਲੱਡ ਲਾਈਟਾਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਲਖਵਿੰਦਰ ਪਾਲ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਦਿਲਚਸਪੀ ਰੱਖਣ ਦੀ ਰਾਏ ਦਿੰਦਿਆਂ ਕਿਹਾ ਕਿ ਰਿਸ਼ਟ ਪੁਸ਼ਟ ਰਹਿਣ ਲਈ ਖੇਡਾਂ ਸਾਡੇ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਤੰਦਰੁਸਤ ਖਿਡਾਰੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਰੱਖਦਾ ਹੈ। ਇਸ ਮੌਕੇ ਪਿੰਡ ਦੇ ਪੰਚ ਮੋਹਨ ਲਾਲ ਚੱਕੀ ਵਾਲੇ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ  ਤੇ ਇਸ ਦੇ ਨਾਲ ਹੀ ਉਹਨਾਂ ਮੁਬਾਇਲ ਫੋਨ ਦੀ ਬੇਲੋੜੀ ਵਰਤੋਂ ਛੱਡ ਕੇ ਪੜ੍ਹਾਈ ਕਰਨ ਦੇ ਨਾਲ ਨਾਲ ਕਸਰਤ ਕਰਨ ਦੀ ਗੱਲ ਕਹੀ, ਉਹਨਾਂ ਕਿਹਾ ਕਿ ਸਾਨੂੰ ਆਪਣੀ ਸਿਹਤ ਦੇ ਨਾਲ ਵਾਤਾਵਰਨ ਨੂੰ ਬਚਾਉਣ ਲਈ ਬਹੁਤਾਤ ਵਿੱਚ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਕਿ ਦਿਨੋਂ ਦਿਨ ਵਧ ਰਹੀ ਤਪਸ਼ ਤੋਂ ਬਚਿਆ ਜਾ ਸਕੇ। ਇਸ ਮੌਕੇ ਅਮਰਜੀਤ ਕੁਮਾਰ ਮਹਿੰਦਪੁਰ, ਮਲਕੀਤ ਸਿੰਘ ਮੀਤਾ ਤੋਂ ਇਲਾਵਾ ਖਿਡਾਰੀ ਤੇ ਪਿੰਡ ਦੇ ਪਤਵੰਤੇ ਹਾਜਰ ਸਨ।

Thursday, 29 June 2023

ਮਾਸਟਰ ਕੇਡਰ ਯੂਨੀਅਨ ਦੀ ਸਿੱਖਿਆ ਮੰਤਰੀ ਦੇ ਓ ਐਸ ਡੀ ਨਾਲ ਹੋਈ ਮੀਟਿੰਗ

ਨਵਾਂਸ਼ਹਿਰ 29 ਜੂਨ: ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਅਤੇ ਫਾਉਂਡਰ ਮੈਂਬਰ ਵਸ਼ਿੰਗਟਨ ਸਿੰਘ  ਸਮੀਰੋਵਾਲ ਦੀ ਅਗਵਾਈ ਚ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੇ  ਓ ਐਸ ਡੀ ਸ੍ਰੀ ਗੁਲਸ਼ਨ ਕੁਮਾਰ ਛਾਬੜਾ ਨਾਲ ਵਿਦਿਆ ਭਵਨ ਮੋਹਾਲੀ ਵਿਖੇ ਮੀਟਿੰਗ ਹੋਈ।ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਸ਼੍ਰੀਮਤੀ ਰਿਤੂ ਵਰਮਾ ਅਤੇ ਮੀਡੀਆ ਇੰਚਾਰਜ ਸ਼੍ਰੀ ਗੁਰਮੀਤ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜਿਰ ਸਨ।ਅੱਜ ਦੀ ਇਹ ਮੀਟਿੰਗ ਬੜੇ ਸੁਖਾਵੇਂ ਮਾਹੌਲ ਵਿੱਚ ਹੋਈ। ਅੱਜ ਦੀ ਮੀਟਿੰਗ ਵਿਚ ਮਾਸਟਰ ਕੇਡਰ ਦੀ ਸੀਨੀਆਰਤਾ ਸੂਚੀ ਦੋ ਮਹੀਨੇ ਵਿੱਚ ਤਿਆਰ ਕਰਨ ਅਤੇ  ਸੂਚੀ ਮੁਕੰਮਲ ਹੋਣ ਉਪਰੰਤ ਮਾਸਟਰ ਕੇਡਰ ਤੋਂ ਲੈਕਚਰਾਰ ਤੇ ਮੁੱਖ ਅਧਿਆਪਕ ਦੀਆਂ ਪ੍ਰਮੋਸ਼ਨਾਂ ਤੁਰੰਤ ਕਰਨ ਦਾ ਫੈਸਲਾ ਹੋਇਆ। ਇਸ ਤੋਂ ਇਲਾਵਾ ਈ ਟੀ ਟੀ, ਨਾਨ ਟੀਚਿੰਗ ਅਤੇ ਸੀ ਐਡ ਵੀ ਕੇਡਰ ਤੋਂ ਮਾਸਟਰ ਕੇਡਰ ਲਈ ਪ੍ਰਮੋਸ਼ਨਾਂ ਵੀ ਜਲਦ ਹੋਣਗੀਆਂ।
2.59 ਦਾ ਗੁਣਾਂਕ, ਪੈਂਡੂ ਭੱਤਾ , ਬਾਰਡਰ ਏਰੀਆ ਭੱਤਾ ਤੇ ਹੋਰ ਭੱਤੇ,ਏਸੀਪੀ  ਲਾਗੂ ਕਰਨ ਸਬੰਧੀ ਜੱਥੇਬੰਦੀ ਵੱਲੋਂ ਸੌਪੀ ਫਾਈਲ ਸਿਫਾਰਸ਼ਾਂ ਸਮੇਤ ਵਿੱਤ ਵਿਭਾਗ ਨੂੰ ਭੇਜਣ ਦਾ ਫੈਸਲਾ ਕੀਤਾ ਗਿਆ। ਇਸਤੋਂ ਇਲਾਵਾ 2021 ਚ ਪਦਉੱਨਤ ਹੋਏ ਲੈਕਚਰਾਰ ਨੂੰ ਵੀ ਬਦਲੀ ਲਈ ਸਪੈਸ਼ਲ ਮੌਕਾ ਦਿੱਤਾ ਜਾਵੇਗਾ। ਜਥੇਬੰਦੀ ਦੀ ਪ੍ਰਮੁੱਖ ਮੰਗ ਸਮਾਂ ਬੱਧ ਪ੍ਰਮੋਸ਼ਨ ਨੀਤੀ ਸਬੰਧੀ ਸੌਪੀ ਫਾਈਲ ਨੂੰ ਘੋਖਣ ਉਪਰੰਤ ਜਲਦ ਠੋਸ ਫ਼ੈਸਲਾ ਲੈਣ ਦਾ ਭਰੋਸਾ ਦਿੱਤਾ ਗਿਆ।ਜਲਦ ਹੀ ਸਕੂਲ ਚ ਕਲਰਕ ਅਤੇ ਹੋਰ ਅਮਲੇ ਦੀ ਜਲਦ ਨਿਯੁਕਤੀ ਕੀਤੀ ਜਾਵੇਗੀ।ਕਰੀਬ ਇੱਕ ਘੰਟਾ ਚੱਲੀ ਬਹੁਤ ਹੀ ਸੁਖਾਵੀਂ ਇਸ ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਉੱਪਲ,ਜਗਜੀਤ ਸਿੰਘ ਸਾਹਨੇਵਾਲ, ਅਰਜਿੰਦਰ ਸਿੰਘ ਕਲੇਰ,  ਗੁਰਮੇਜ ਸਿੰਘ ਕਲੇਰ, ਬਲਜਿੰਦਰ ਸਿੰਘ ਸ਼ਾਂਤਪੁਰੀ  ,  ਨਿਰਮਲ ਸਿੰਘ ਗੁਰਦਾਸਪੁਰ,  ਇੰਦਰਪਾਲ ਸਿੰਘ ਮੋਗਾ ਆਦਿ ਹਾਜਿਰ ਸਨ।

Wednesday, 28 June 2023

ਨੌਜਵਾਨ ਵਰਗ ਦਾ ਸਮਾਜ ਤੇ ਦੇਸ਼ ਦੇ ਵਿਕਾਸ ‘ਚ ਅਹਿੰਮ ਯੋਗਦਾਨ : ਸਹਾਇਕ ਕਮਿਸ਼ਨਰ ਗੁਰਲੀਨ ਕੌਰ

ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਚੁਕਾਈ ਸਹੁੰ
ਨਵਾਂਸ਼ਹਿਰ, 26 ਮਈ: ਨੌਜਵਾਨ ਵਰਗ ਹਰ ਸਮਾਜ ਦੀ ਤਾਕਤ ਹੁੰਦੇ ਹਨ, ਉਨ੍ਹਾਂ ਦਾ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਸਬੰਧੀ ਅੱਜ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ ਵਲੋਂ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ ਗਈ। ਉਨ੍ਹਾਂ ਕਿਹਾ ਕਿ ਅਸੀਂ ਅੱਜ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਤਹਿਤ ਇਕ ਜੁੱਟ ਹੋ ਕੇ ਇਹ ਸਹੁੰ ਚੁੱਕਦੇ ਹਾਂ ਕਿ ਅਸੀਂ ਆਪਣੇ ਸਮਾਜ, ਪਰਿਵਾਰ, ਦੋਸਤਾਂ ਨੂੰ ਹੀ ਨਹੀਂ, ਬਲਕਿ ਆਪਣੇ ਆਪ ਨੂੰ ਵੀ ਨਸ਼ਾ ਮੁਕਤ ਕਰਾਂਗੇ ਕਿਉਂਕਿ ਬਦਲਾਅ ਦੀ ਸ਼ੁਰੂਆਤ ਆਪਣੇ ਆਪ ਤੋਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਸ਼ਹੀਦ ਭਗਤ ਸਿੰਘ ਨਗਰ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਵਾਉਣ ਦਾ ਦ੍ਰਿੜ ਨਿਸਚੇ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰਨ ਲਈ ਆਪਣੀ ਸਮਰੱਥਾ ਦੇ ਅਨੁਸਾਰ ਹਰ ਸੰਭਵ ਕੋਸ਼ਿਸ਼ ਕਰਾਂਗੇ। ਇਸ ਮੌਕੇ ਸੁਪਰਡੰਟ ਬਹਾਦਰ ਸਿੰਘ, ਜ਼ਿਲ੍ਹਾ ਨਾਜ਼ਰ ਬਲਕਾਰ ਸਿੰਘ, ਰਾਜ ਬਹਾਦਰ, ਜਸਵੀਰ ਕੁਮਾਰੀ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼ਸ਼ੀ ਬਾਲਾ, ਪਰਮਵੀਰ ਸਿੰਘ ਤੋਂ ਇਲਾਵਾ ਹੋਰ ਵੀ ਮੁਲਾਜ਼ਿਮ ਹਾਜ਼ਰ ਸਨ।

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 28 ਜੂਨ :   ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।    ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ ਹੁਕਮ 28 ਜੂਨ ਤੋਂ 27 ਅਗਸਤ 2023 ਤੱਕ ਲਾਗੂ ਰਹਿਣਗੇ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਐਲਈਡੀ ਲਾਈਟਾਂ ਅਤੇ ਬੈਂਚ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਸ਼ਹਿਰ ਦੇ ਵਿਕਾਸ ਲਈ 30 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ, ਪੰਜਾਬ ਸਰਕਾਰ ਵੱਲੋਂ ਸੀਵਰੇਜ ਪਾਉਣ 'ਤੇ ਦਿੱਤੀ ਜਾਵੇਗੀ 50 ਲੱਖ ਰੁਪਏ ਦੀ ਹੋਰ ਗ੍ਰਾਂਟ
ਗੜ੍ਹਸ਼ੰਕਰ, 27 ਜੂਨ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਸਰਬਪੱਖੀ ਵਿਕਾਸ ਦੇ ਆਪਣੇ ਵਿਜ਼ਨ ਨੂੰ ਅੱਗੇ ਵਧਾਉਂਦੇ ਹੋਏ, ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਐਲ.ਈ.ਡੀ ਲਾਈਟਾਂ ਅਤੇ ਬੈਂਚ ਲਗਾਉਣ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਜਿਸ ਲਈ ਸੰਸਦ ਮੈਂਬਰ ਵੱਲੋਂ ਆਪਣੇ ਸੰਸਦੀ ਕੋਟੇ ਵਿੱਚੋਂ ਕੁੱਲ 11 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਇਸ ਮੌਕੇ ਬਾਬਾ ਗੁਰਦਿੱਤਾ ਸਿੰਘ ਪਾਰਕ, ਸ੍ਰੀ ਅਨੰਦਪੁਰ ਸਾਹਿਬ ਚੌਂਕ ਵਿਖੇ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ।  ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਐਲ.ਈ.ਡੀ ਲਾਈਟਾਂ ਅਤੇ ਬੈਂਚ ਲਗਾਉਣ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ।  ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ 30 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਵੀ ਕੀਤਾ।  ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਸੂਬਾ ਸਰਕਾਰ ਵੱਲੋਂ ਸ਼ਹਿਰ ਵਿੱਚ ਸੀਵਰੇਜ ਪਾਉਣ ਲਈ ਫੰਡ ਜਾਰੀ ਕੀਤੇ ਜਾਂਦੇ ਹਨ ਤਾਂ ਉਹ ਇਸ ਕੰਮ ਲਈ ਆਪਣੇ ਸੰਸਦੀ ਕੋਟੇ ਵਿੱਚੋਂ 50 ਲੱਖ ਰੁਪਏ ਦੀ ਗ੍ਰਾਂਟ ਹੋਰ ਦੇਣਗੇ।
ਇਸ ਤੋਂ ਪਹਿਲਾਂ, ਉਨ੍ਹਾਂ ਪਿੰਡ ਪੋਸੀ ਵਿਖੇ ਪਬਲਿਕ ਮੀਟਿੰਗ ਨੂੰ ਵੀ ਸੰਬੋਧਨ ਕੀਤਾ ਅਤੇ ਪਿੰਡ ਦੇ ਵਿਕਾਸ ਲਈ 4 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਸੌਂਪਿਆ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਫੰਡਾਂ ਦੀ ਘਾਟ ਨੂੰ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੰਜਾਬ ਕਾਂਗਰਸ ਦੇ ਸਕੱਤਰ ਐਡਵੋਕੇਟ ਪੰਕਜ ਕ੍ਰਿਪਾਲ, ਨਗਰ ਕੌਂਸਲ ਪ੍ਰਧਾਨ ਤ੍ਰਿੰਬਕ ਦੱਤ ਐਰੀ, ਨਗਰ ਕੌਂਸਲ ਗੜ੍ਹਸ਼ੰਕਰ ਦੇ ਈਓ ਰਾਜੀਵ ਸਰੀਨ, ਐਡਵੋਕੇਟ ਹਰਨਾਮ ਸਿੰਘ ਦਘਮ, ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਸਤਬੀਰ ਸਿੰਘ ਪੱਲੀਝਿੱਕੀ, ਕੌਂਸਲਰ ਹਰਪ੍ਰੀਤ ਸਿੰਘ, ਅਸ਼ਵਨੀ ਸ਼ੀਲਾ, ਸੁਰਿੰਦਰ ਰਾਣਾ, ਜੇ. ਰਾਣਾ, ਅਮਰਜੀਤ ਤਨੇਜਾ ਪ੍ਰਧਾਨ ਸ਼ਹਿਰੀ ਕਾਂਗਰਸ ਗੜ੍ਹਸ਼ੰਕਰ, ਪਰਮਜੀਤ ਸਿੰਘ ਸਾਬਕਾ ਕੌਂਸਲਰ, ਇੰਦਰਜੀਤ ਭਾਰਟਾ, ਅਮਨਦੀਪ ਬੈਂਸ, ਬਲਦੇਵ ਸਰਪੰਚ, ਰੋਹਿਤ ਕੁਮਾਰ, ਰੇਸ਼ਮ ਸਿੰਘ ਸਰਪੰਚ, ਡਾ: ਕੇਵਲ ਮੈਂਬਰ ਬਲਾਕ ਸਮਿਤੀ, ਵਰਿੰਦਰ ਸਿੰਘ, ਪਲਵਿੰਦਰ ਚੋਪੜਾ, ਲਾਲੀ ਸੈਲਾ, ਬੀ.ਡੀ.ਪੀ.ਓ ਗੜ੍ਹਸ਼ੰਕਰ, ਬੀ.ਡੀ.ਪੀ.ਓ. ਮਾਹਲਪੁਰ ਵੀ ਹਾਜ਼ਰ ਸਨ।

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਕਣਕ ਦੀ ਵੰਡ ਦਾ ਅਚਨਚੇਤ ਜਾਇਜ਼ਾ

ਕੌਮੀ ਅੰਨ ਸੁਰੱਖਿਆ ਐਕਟ ਯੋਜਨਾ ਤਹਿਤ ਕਣਕ ਦੀ ਪਾਰਦਰਸ਼ੀ ਵੰਡ ਦੇ ਨਿਰਦੇਸ਼
ਨਵਾਂਸ਼ਹਿਰ, 28 ਜੂਨ :ਪੰਜਾਬ ਰਾਜ ਫ਼ੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਪ੍ਰਧਾਨ ਕੌਮੀ ਅੰਨ ਸੁਰੱਖਿਆ ਐਕਟ ਤਹਿਤ ਕੀਤੀ ਜਾ ਰਹੀ ਕਣਕ ਦੀ ਵੰਡ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਨੇ ਰੇਲਵੇ ਰੋਡ ਸਥਿਤ ਸਰਕਾਰੀ ਡਿਪੂ , ਬੰਗਾ ਸਥਿਤ ਡੀਪੂ ਅਤੇ ਪਿੰਡ ਮੱਲਾ ਸੋਢੀਆਂ ਬਹਿਰਾਮ ਵਿਖੇ ਡਿਪੂ ਹੋਲਡਰਾਂ ਵੱਲੋਂ ਕੀਤੀ ਜਾ ਰਹੀ ਵੰਡ ਦਾ ਨਿਰੀਖਣ ਕਰਦਿਆਂ ਕਣਕ ਦੀ ਗੁਣਵੱਤਾ, ਤੋਲ ਅਤੇ ਲਾਭਪਾਤਰੀਆਂ ਪਾਸੋਂ ਕਿਸੇ ਵੀ ਤਰ੍ਹਾਂ ਦੀ ਰਾਸ਼ੀ ਨਾ ਵਸੂਲੇ ਜਾਣ ਬਾਰੇ ਪੜਤਾਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ  ਫ਼ੂਡ ਕਮਿਸ਼ਨ ਨੂੰ ਕੌਮੀ ਅੰਨ ਸੁਰੱਖਿਆ ਕਾਨੂੰਨ ਦੀ ਜ਼ਮੀਨੀ ਪੱਧਰ 'ਤੇ ਲਾਗੂ ਹੋਣਾ ਯਕੀਨੀ ਬਣਾਉਣਾ ਅਤੇ ਲਾਭਪਾਤਰੀਆਂ ਤੱਕ ਇਸ ਐਕਟ ਤਹਿਤ ਅਨਾਜ ਪੁੱਜਦਾ ਯਕੀਨੀ ਬਣਾਉਣਾ ਹੈ। ਫ਼ੂਡ ਕਮਿਸ਼ਨ ਦੇ ਮੈਂਬਰ ਨੇ ਇਸ ਮੌਕੇ ਮੌਜੂਦ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਨੂੰ ਅਨਾਜ ਦੀ ਵੰਡ ਵਿੱਚ ਪਾਰਦਰਸ਼ਤਾ ਬਰਕਰਾਰ ਰੱਖਣ ਦੀ ਤਾਕੀਦ ਕਰਦਿਆਂ, ਹਰੇਕ ਲੋੜਵੰਦ ਤੱਕ ਉਸ ਦੇ ਬਣਦੇ ਲਾਭ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ।ਉਨ੍ਹਾਂ ਦੱਸਿਆ ਕਿ ਹਰ ਡਿਪੂ ਵਿੱਚ ਬਾਇਓਮੈਟ੍ਰਕ ਮਸ਼ੀਨ ਅਤੇ ਇਲੈਕਟ੍ਰਾਨਿਕ ਤੋਲਣ ਵਾਲੀ ਮਸ਼ੀਨ ਵੀ ਦਿੱਤੀ ਜਾ ਰਹੀ ਹੈ, ਜਿਸਦਾ ਸਰਕਾਰ ਵਲੋਂ ਟੈਂਡਰ ਵੀ ਲਗਾ ਦਿੱਤਾ ਗਿਆ ਹੈ। ਇਸ ਮੌਕੇ ਡੀ ਐਫ ਐਸ ਸੀ ਨੇ ਮੈਂਬਰ ਫ਼ੂਡ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ 87,930 ਸਮਾਰਟ ਕਾਰਡ ਧਾਰਕ ਪਰਿਵਾਰ ਹਨ, ਜਿਨ੍ਹਾਂ ਦੇ 3.28 ਲੱਖ ਮੈਂਬਰਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਮੈਂਬਰ 5 ਕਿਲੋਗ੍ਰਾਮ ਕਣਕ ਦੀ ਵੰਡ ਦਾ ਕੋਟਾ ਨਿਰਧਾਰਿਤ ਹੈ ਅਤੇ 3 ਮਹੀਨੇ ਦੀ ਇਕੱਠੀ ਕਣਕ ਆਉਣ ਕਾਰਨ, 15 ਕਿਲੋਗ੍ਰਾਮ ਪ੍ਰਤੀ ਮੈਂਬਰ ਦਾ ਕੋਟਾ ਵੰਡਿਆ ਜਾ ਰਿਹਾ ਹੈ। ਉਨ੍ਹਾਂ  ਨੇ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਬਾਇਓਮੈਟ੍ਰਿਕ ਮਸ਼ੀਨਾਂ (ਈਪੋਸ) ਰਾਹੀਂ ਕੀਤੀ ਜਾ ਰਹੀ ਵੰਡ ਦੌਰਾਨ ਅੱਜ ਕੱਢੀ ਗਈ ਪਰਚੀ 'ਤੇ ਅੱਜ ਹੀ ਵੰਡ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਸ ਮੌਕੇ ਫ਼ੂਡ ਕਮਿਸ਼ਨ ਦੇ ਹੈਲਪ ਲਾਈਨ ਨੰਬਰ 98767-64545 ਅਤੇ ਵੈਬਸਾਈਟ psfc.punjab.gov.in ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਅਨਾਜ ਦੀ ਪ੍ਰਾਪਤੀ ਵਿੱਚ ਕੋਈ ਵੀ ਮੁਸ਼ਕਿਲ ਆਵੇ, ਤਾਂ ਉਹ ਉਕਤ ਫ਼ੋਨ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਉਣ ਤੋਂ ਇਲਾਵਾ ਕਮਿਸ਼ਨ ਦੀ ਵੈਬਸਾਈਟ 'ਤੇ ਵੀ ਆਪਣੀ ਮੁਸ਼ਕਿਲ ਦੱਸ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਡਿਪੂਆਂ ਵਿੱਚ ਕਣਕ ਲੈਣ ਆਏ ਲੋਕਾਂ ਦੀਆਂ ਸਮੱਸਿਆਵਾਂ ਵੀ ਸੁੱਣੀਆਂ ਅਤੇ ਮੌਕੇ 'ਤੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਖੁਰਾਕ ਸਪਲਾਈ ਵਿਭਾਗ ਦੇ  ਇੰਸਪੈਕਟਰ ਜਤਿੰਦਰ ਸਿੰਘ ਵੀ ਮੌਜੂਦ ਸਨ।

ਢਾਹਾਂ ਕਲੇਰਾਂ ਹਸਪਤਾਲ ਵਿਖੇ ਲੇਜ਼ਰ ਸਰਜਰੀ ਨਾਲ ਗਰੀਸ ਤੋਂ ਆਏ ਮਰੀਜ਼ ਦੀਆਂ ਫੁੱਲੀਆਂ ਨਾੜਾਂ ਦਾ ਸਫਲ ਇਲਾਜ ਡਾ. ਅੰਕਿਤ ਰੇਖੀ ਨੇ ਕੀਤਾ

ਢਾਹਾਂ ਕਲੇਰਾਂ ਹਸਪਤਾਲ ਵਿਖੇ ਲੇਜ਼ਰ ਸਰਜਰੀ ਨਾਲ ਗਰੀਸ ਤੋਂ ਆਏ ਮਰੀਜ਼ ਦੀਆਂ ਫੁੱਲੀਆਂ ਨਾੜਾਂ ਦਾ ਸਫਲ ਇਲਾਜ ਡਾ. ਅੰਕਿਤ ਰੇਖੀ ਨੇ ਕੀਤਾ
ਬੰਗਾ : 28 ਜੂਨ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਲੇਜ਼ਰ ਸਰਜਨ ਅਤੇ ਮੋਟਾਪੇ ਘਟਾਉਣ ਦੇ ਮਾਹਿਰ ਡਾ. ਅਕਿੰਤ ਰੇਖੀ ਐਮ. ਐਸ, ਐਫ.ਐਨ.ਬੀ. ਨੇ ਲੇਜ਼ਰ ਸਰਜਰੀ ਨਾਲ ਗਰੀਸ ਤੋਂ ਆਏ ਮਰੀਜ਼ ਦੀਆਂ ਫੁੱਲੀਆਂ ਨਾੜਾਂ ਦਾ ਸਫਲ ਇਲਾਜ ਕਰਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ  ਪਿੰਡ ਰੁੜਕੀ ਖਾਸ ਦੇ ਵਾਸੀ 45 ਸਾਲਾ ਮਨਮੋਹਨ ਸਿੰਘ ਦੀਆਂ ਲੱਤਾਂ ਦੀਆਂ ਫੁੱਲੀਆਂ ਨਾੜਾਂ ਦੀ ਬਿਮਾਰੀ ਕਰਕੇ ਪਿਛਲੇ ਦਸ ਸਾਲਾਂ ਤੋਂ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਜਿਸ ਕਰਕੇ ਲੱਤਾਂ ਅਤੇ ਪੈਰ ਸੁੱਜ ਜਾਂਦੇ ਸਨ ਅਤੇ ਯੂਰਪ ਦੇ ਦੇਸ਼ ਗਰੀਸ ਵਿਚ  ਨੌਕਰੀ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਸੀ। ਆਖਰ ਉਹ ਵਿਦੇਸ਼ ਤੋਂ ਇਲਾਜ ਕਰਵਾਉਣ ਪੰਜਾਬ ਆਏ ਅਤੇ ਮਨਮੋਹਨ ਸਿੰਘ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਹਿਰ ਲੇਜ਼ਰ ਸਰਜਨ ਡਾ. ਅਕਿੰਤ ਰੇਖੀ ਐਮ. ਐਸ, ਐਫ. ਐਨ.ਬੀ. ਤੋਂ ਆਪਣੀ ਜਾਂਚ ਕਰਵਾਈ । ਬਿਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਡਾ. ਅੰਕਿਤ ਰੇਖੀ ਐਮ ਐਸ ਨੇ ਮਰੀਜ਼ ਮਨਮੋਹਨ ਸਿੰਘ ਦੀਆਂ ਲੱਤਾਂ ਦੀਆਂ ਫੁੱਲੀਆਂ ਨਾੜਾਂ ਦਾ ਲੇਜ਼ਰ ਸਰਜਰੀ ਨਾਲ ਸਫਲ ਅਪਰੇਸ਼ਨ ਕੀਤਾ ਅਤੇ ਅਪਰੇਸ਼ਨ ਉਪਰੰਤ 24 ਘੰਟੇ ਵਿਚ ਹੀ ਮਰੀਜ਼ ਨੂੰ ਤੰਦਰੁਸਤ ਕਰਕੇ ਚੱਲਣ-ਫਿਰਨ ਕਾਬਲ ਬਣਾ ਦਿੱਤਾ ਹੈ। ਡਾ ਅਕਿੰਤ ਰੇਖੀ ਨੇ ਦੱਸਿਆ ਕਿ ਲੇਜ਼ਰ ਸਰਜਰੀ ਨਾਲ ਫੁੱਲੀਆਂ ਨਾੜਾਂ ਦੇ  ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੇ ਵੱਡੇ ਕੱਟ ਅਤੇ ਟਾਂਕੇ ਲਗਾਉੇਣ ਦੀ ਜਰੂਰਤ ਨਹੀ ਪੈਂਦੀ ਹੈ ਅਤੇ 24 ਘੰਟੇ ਵਿਚ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਂਦੀ ਹੈ।ਜਿੱਥੇ ਕਿ ਰਵਾਇਤੀ ਵੱਡੇ ਅਪਰੇਸ਼ਨ ਵਿਚ ਮਰੀਜ਼ ਨੂੰ ਹਸਪਤਾਲ ਵਿੱਚ ਲੰਬਾ ਸਮਾਂ ਦਾਖਲ ਰਹਿਣਾ ਪੈਂਦਾ ਸੀ । ਇੱਕ ਦਿਨ ਦਾ ਅਰਾਮ ਕਰਨ ਬਾਅਦ ਮਰੀਜ਼ ਆਪਣੇ ਰੋਜ਼ਾਨਾ ਦੇ ਸਾਰੇ ਕੰਮ ਕਾਰ ਖੁਦ ਕਰ ਸਕਦਾ ਹੈ। ਇਸ ਮੌਕੇ ਹਪਸਤਾਲ ਪ੍ਰਬੰਧਕ ਟਰੱਸਟ ਦੇ ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਨੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋ ਡਾ. ਅਕਿੰਤ ਰੇਖੀ ਐਮ. ਐਸ, ਐਫ. ਐਨ.ਬੀ. ਅਤੇ ਉਹਨਾਂ ਦੀ ਸਮੂਹ ਮੈਡੀਕਲ ਟੀਮ ਨੂੰ ਲੇਜ਼ਰ ਸਰਜਰੀ ਨਾਲ ਸ਼ਾਨਦਾਰ ਅਪਰੇਸ਼ਨ ਕਰਨ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਦੱਸਿਆ ਕਿ ਹਸਪਤਾਲ ਵਿਖੇ ਲੇਜ਼ਰ ਸਰਜਰੀ ਵਿਭਾਗ ਵਿਚ ਹਰ ਤਰ੍ਹਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਯੰਤਰ ਅਤੇ ਨਵੀਨਤਮ ਪ੍ਰਬੰਧ ਹਨ । ਮਰੀਜ਼ ਮਨਮੋਹਨ ਸਿੰਘ ਰੁੜਕੀ ਖਾਸ ਨੇ ਲੇਜ਼ਰ ਸਰਜਰੀ ਨਾਲ ਲੱਤਾਂ ਦੀਆਂ ਫੁੱਲੀਆਂ ਨਾੜਾਂ ਦਾ ਵਧੀਆ ਅਪਰੇਸ਼ਨ ਕਰਨ ਲਈ  ਹਸਪਤਾਲ ਢਾਹਾਂ ਕਲੇਰਾਂ ਦੇ ਲੇਜ਼ਰ ਸਰਜਨ ਡਾ. ਅੰਕਿਤ ਰੇਖੀ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਐਸ. ਐਸ. ਗਿੱਲ ਡਾਇਰੈਕਟਰ ਸਿਹਤ ਸੇਵਾਵਾਂ, ਸ. ਵਰਿੰਦਰ ਸਿੰਘ ਬਰਾੜ  ਐਚ ਆਰ ਮੁੱਖੀ,  ਡਾ. ਅਕਿੰਤ ਰੇਖੀ ਐਮ. ਐਸ, ਐਫ. ਐਨ.ਬੀ. ਅਤੇ ਮਰੀਜ਼ ਮਨਮੋਹਨ ਸਿੰਘ ਦੇ ਪਰਿਵਾਰਿਕ ਮੈਂਬਰ ਵੀ ਹਾਜ਼ਰ ਸੀ। ਵਰਨਣਯੋਗ ਹੈ ਕਿ  ਡਾ. ਅਕਿੰਤ ਰੇਖੀ ਐਮ. ਐਸ, ਐਫ. ਐਨ.ਬੀ. ਲੇਜ਼ਰ ਨਾਲ ਮੋਟਾਪਾ ਘਟਾਉਂਣ, ਫੁੱਲੀਆਂ ਨਾੜ੍ਹਾਂ, ਹਰ ਤਰ੍ਹਾਂ ਬਵਾਸੀਰ, ਭੰਗਦਰ ਦਾ ਫੋੜਾ ਅਤੇ ਪਾਇਲੋਨਾਡਿਲ ਦੇ ਇਲਾਜ ਅਤੇ ਅਪਰੇਸ਼ਨ ਕਰਨ ਦੇ ਮਾਹਿਰ ਡਾਕਟਰ ਸਨ।
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਲੇਜ਼ਰ ਸਰਜਰੀ ਦੇ ਸਫਲ ੳਪਰੇਸ਼ਨ ਬਾਅਦ ਮਰੀਜ਼ ਮਨਮੋਹਨ ਸਿੰਘ ਨਾਲ ਖੁਸ਼ੀ ਭਰੇ ਮਾਹੌਲ ਵਿਚ ਹਸਪਤਾਲ ਪ੍ਰਬੰਧਕ ਅਤੇ ਡਾ. ਅਕਿੰਤ ਰੇਖੀ ਐਮ. ਐਸ, ਐਫ. ਐਨ.ਬੀ.

Monday, 26 June 2023

ਸਿਹਤ ਤੇ ਤੰਦਰੁਸਤੀ ਕੇਂਦਰ ਮਕਸੂਦਪੁਰ-ਸੂੰਢ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

 ਨਵਾਂਸ਼ਹਿਰ 26 ਜੂਨ,- ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪੀ੍ਤ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਡਾ. ਨਰੰਜਨ ਪਾਲ ਹੀਓਂ ਦੀਆਂ ਹਦਾਇਤਾਂ ਅਨੁਸਾਰ ਸਿਹਤ ਤੇ ਤੰਦਰੁਸਤੀ ਕੇਂਦਰ ਮਕਸੂਦਪੁਰ-ਸੂੰਢ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖਰੇਖ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ।
ਇਸ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨੂੰ ਨਸ਼ਾਖੋਰੀ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਵਿਸਥਾਰ ਨਾਲ ਸਮਝਾਇਆ ਤੇ ਇਸ ਦੇ ਵਿਰੁੱਧ ਮੁਹਿੰਮ ਛੇੜਨ ਲਈ ਸਹੁੰ ਚੁਕਵਾਈ ਗਈ। ਨਸ਼ਿਆਂ ਦੇ ਸਬੰਧ 'ਚ ਬੋਲਦਿਆਂ ਡਾ. ਗੁਰਤੇਜ ਸਿੰਘ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਸਾਡੇ ਸਮਾਜ ਨੂੰ ਖੋਖਲਾ ਕਰਨ ਲਈ ਅਜਿਹੇ ਗ਼ੈਰਕਾਨੂੰਨੀ ਕੰਮਾਂ ਨੂੰ ਅੰਜਾਮ ਦਿੰਦੇ ਹਨ, ਸੋ ਸਾਨੂੰ ਸਾਰਿਆਂ ਨੂੰ ਇਸ ਵਰਤਾਰੇ ਪ੍ਤੀ ਸੁਚੇਤ ਰਹਿਣ ਦੀ ਲੋੜ ਹੈ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪੇ੍ਰਿਆ। ਇਸ ਸਬੰਧੀ ਗਲਤਫ਼ਹਿਮੀਆਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਐਲ.ਐਚ.ਵੀ. ਬਲਜਿੰਦਰ ਕੌਰ, ਏਐਨਐਮ ਨਵਦੀਪ ਕੌਰ, ਹਰਜਿੰਦਰ ਕੌਰ, ਚਰਨਜੀਤ ਕੌਰ, ਹਰਚਰਨ ਸਿੰਘ, ਅਮਰਜੀਤ ਸਿੰਘ, ਦਲਵਿੰਦਰ ਸਿੰਘ, ਸੁਰਿੰਦਰਪਾਲ ਆਦਿ ਹਾਜ਼ਰ ਸਨ।

Sunday, 25 June 2023

ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ

ਪਟਿਆਲਾ, 25 ਜੂਨ: ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ 570 ਨਸ਼ੀਲੇ ਕੈਪਸੂਲ ਬਰਾਮਦ ਕਰਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ।
ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਭੁਨਰਹੇੜੀ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਮੋਟਰਸਾਈਕਲ ਨੰਬਰ ਪੀ.ਬੀ. 11 ਬੀ.ਆਰ. 9423 ਮਾਰਕਾ ਪਲੈਟਿਨਾ 'ਤੇ ਆਉਂਦੇ ਜਗਦੀਪ ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਦੇ ਬਿਨਾਹ 'ਤੇ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 570 ਨਸ਼ੀਲੇ ਕੈਪਸੂਲ ਬਰਾਮਦ ਹੋਏ। ਜਿਸ ਆਧਾਰ 'ਤੇ ਇੰਚਾਰਜ ਚੌਂਕੀ ਭੁਨਰਹੇੜੀ ਗੁਰਜੀਤ ਕੌਰ ਵੱਲੋਂ ਜਗਦੀਪ ਸਿੰਘ ਖਿਲਾਫ ਮੁਕੱਦਮਾ ਨੰਬਰ 76 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇੰਟਰਨਸ਼ਿਪ ਪ੍ਰੋਗਰਾਮ ‘ਚ ਭਾਗ ਲੈਣ ਲਈ ਬਿਨੈਪੱਤਰ ਦੇ ਸਕਦੇ ਹਨ ਵਿਦਿਆਰਥੀ

ਨਵਾਂਸ਼ਹਿਰ, 25 ਜੂਨ :     ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਰਾਹੀਂ ਵਿਦਿਆਰਥੀਆਂ ਨੂੰ ਸਮਝਣ ਵਿੱਚ ਸਹਾਇਤਾ ਹੋਵੇਗੀ ਕਿ ਸਰਕਾਰ ਦੇ ਵੱਖ-ਵੱਖ ਵਿਭਾਗ ਕਿਵੇਂ ਕੰਮ ਕਰਦੇ ਹਨ। ਉਨ੍ਹਾਂ ਨੂੰ ਸਰਕਾਰ ਦੀਆਂ ਵਿਕਾਸ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਮੌਕਾ ਵੀ ਦਿੱਤਾ ਜਾਵੇਗਾ। ਇਸ ਦੇ ਲਈ ਚਾਹਵਾਨ ਵਿਦਿਆਰਥੀ ਆਪਣਾ ਬਿਨੈ ਪੱਤਰ dc.nsr@punjab.gov.in ਅਤੇ sanjana.saxena97@punjab.gov.in 'ਤੇ 30 ਜੂਨ ਤੱਕ ਭੇਜ ਸਕਦੇ ਹਨ। ਇਸ ਵਿੱਚ ਹਿੱਸਾ ਲੈਣ ਲਈ  ਯੋਗਤਾ ਬੀ.ਏ, ਬੀ.ਐਸ.ਸੀ, ਬੀ.ਟੈਕ ਰੱਖੀ ਗਈ ਹੈ ।ਇਹ ਇੰਟਰਨਸ਼ਿਪ ਪ੍ਰੋਗਰਾਮ 2 ਮਹੀਨੇ ਤੱਕ ਚੱਲੇਗਾ ਅਤੇ ਖਤਮ ਹੋਣ 'ਤੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ ਜੋ ਕਿ ਵਿਦਿਆਰਥੀਆਂ ਦੇ ਭਵਿੱਖ ਵਿੱਚ ਵੀ ਕੰਮ ਆਵੇਗਾ। ਇਸ ਦੌਰਾਨ ਕੋਵੀ ਵੀ ਵੇਤਨ ਨਹੀਂ ਦਿੱਤਾ ਜਾਵੇਗਾ।

ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਕਾਬੂ

ਪਟਿਆਲਾ, 25 ਜੂਨ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ਼ ਆਲਮ ਅਤੇ
ਡੀ.ਐਸ.ਪੀ. (ਦਿਹਾਤੀ) ਗੁਰਦੇਵ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ
ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ
ਮੁਹਿੰਮ ਤਹਿਤ ਕਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ 570
ਨਸ਼ੀਲੇ ਕੈਪਸੂਲ ਬਰਾਮਦ ਕਰਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ
ਗਈ ਹੈ।
ਮੁੱਖ ਥਾਣਾ ਅਫ਼ਸਰ ਸਦਰ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ
ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ
ਭੁਨਰਹੇੜੀ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ
ਮੋਟਰਸਾਈਕਲ ਨੰਬਰ ਪੀ.ਬੀ. 11 ਬੀ.ਆਰ. 9423 ਮਾਰਕਾ ਪਲੈਟਿਨਾ 'ਤੇ ਆਉਂਦੇ ਜਗਦੀਪ
ਸਿੰਘ ਵਾਸੀ ਪਿੰਡ ਭੱਟੀਆਂ ਨੂੰ ਸ਼ੱਕ ਦੇ ਬਿਨਾਹ 'ਤੇ ਜਦ ਰੋਕ ਕੇ ਤਲਾਸ਼ੀ ਲਈ ਗਈ ਤਾਂ
ਉਸ ਪਾਸੋਂ 570 ਨਸ਼ੀਲੇ ਕੈਪਸੂਲ ਬਰਾਮਦ ਹੋਏ। ਜਿਸ ਆਧਾਰ 'ਤੇ ਇੰਚਾਰਜ ਚੌਂਕੀ
ਭੁਨਰਹੇੜੀ ਗੁਰਜੀਤ ਕੌਰ ਵੱਲੋਂ ਜਗਦੀਪ ਸਿੰਘ ਖਿਲਾਫ ਮੁਕੱਦਮਾ ਨੰਬਰ 76 ਅ/ਧ
22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ ਹੈ। ਉਨ੍ਹਾਂ
ਦੱਸਿਆ ਕਿ ਮੁਕੱਦਮੇ ਵਿੱਚ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਲਾਅ ਯੂਨੀਵਰਸਿਟੀ ਵਿਖੇ ਐਨ.ਆਈ.ਏ. ਦੇ ਲਾਅ ਅਫ਼ਸਰਾਂ ਲਈ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਸ਼ੁਰੂ

ਪਟਿਆਲਾ, 19 ਜੂਨ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵੱਲੋਂ ਨੈਸ਼ਨਲ
ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਸਹਿਯੋਗ ਨਾਲ 'ਅੱਤਵਾਦ ਵਿਰੋਧੀ ਕਾਨੂੰਨ: ਜਾਂਚ,
ਸਬੂਤ ਅਤੇ ਮੁਕੱਦਮੇ' ਵਿਸ਼ੇ 'ਤੇ ਪੰਜ-ਰੋਜ਼ਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
ਕੀਤੀ ਗਈ।
ਸਿਖਲਾਈ ਪ੍ਰੋਗਰਾਮ ਦਾ ਉਦੇਸ਼ ਅੱਤਵਾਦ ਵਿਰੋਧੀ ਕਾਨੂੰਨਾਂ, ਜਾਂਚ ਅਤੇ ਮੁਕੱਦਮੇ ਨਾਲ
ਸਬੰਧਤ ਨਵੀਂਆਂ ਕਾਨੂੰਨੀ ਅਤੇ ਤਕਨੀਕੀ ਤਕਨੀਕਾਂ ਤੋਂ ਰਾਸ਼ਟਰੀ ਜਾਂਚ ਏਜੰਸੀ ਦੇ ਲਾਅ
ਅਧਿਕਾਰੀਆਂ ਨੂੰ ਜਾਣੂ ਕਰਵਾਉਣਾ ਹੈ।
ਪੰਜ ਦਿਨਾਂ ਸਿਖਲਾਈ ਪ੍ਰੋਗਰਾਮ 'ਚ ਸਬੂਤਾਂ ਦਾ ਸੰਗ੍ਰਹਿ, ਇਲੈੱਕਟ੍ਰਾਨਿਕ ਸਬੂਤ ਅਤੇ
ਸੋਸ਼ਲ ਮੀਡੀਆ, ਅੱਤਵਾਦ ਵਿਰੋਧੀ ਮਾਮਲਿਆਂ ਵਿੱਚ ਸਟ੍ਰਕਚਰਡ ਇਨਵੈਸਟੀਗੇਸ਼ਨ, ਸੋਸ਼ਲ
ਮੀਡੀਆ ਅਤੇ ਆਨਲਾਈਨ ਰੈਡੀਕਲਾਈਜ਼ੇਸ਼ਨ, ਯੂਏਪੀਏ, 1967 ਅਤੇ 1967 ਦੇ ਤਹਿਤ ਨਵੀਨਤਮ
ਸੋਧਾਂ ਅਤੇ ਤਾਜ਼ਾ ਫ਼ੈਸਲੇ ਵਰਗੇ ਮੁੱਦਿਆਂ 'ਤੇ ਕਈ ਸੈਸ਼ਨ ਆਯੋਜਿਤ ਕੀਤੇ ਜਾਣਗੇ।
ਵਧੀਕ ਡਾਇਰੈਕਟਰ ਜਨਰਲ ਐਨ.ਆਈ.ਏ. ਅਤੁਲਚੰਦਰ ਕੁਲਕਰਨੀ ਉਦਘਾਟਨੀ ਸੈਸ਼ਨ 'ਚ ਮੁੱਖ
ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਅੱਤਵਾਦ ਨਾਲ ਸਬੰਧਤ ਹੰਗਾਮੀ ਮੁੱਦਿਆਂ
'ਤੇ ਚਰਚਾ ਕਰਦੇ ਹੋਏ ਯੂਏਪੀਏ, 1967 ਅਤੇ ਐਨਆਈਏ ਐਕਟ, 2008, ਕੇਸਾਂ ਦੇ ਤੇਜ਼ੀ ਨਾਲ
ਨਿਪਟਾਰੇ, ਸਾਈਬਰ-ਅੱਤਵਾਦ ਅਤੇ ਮਨੁੱਖੀ ਤਸਕਰੀ ਦੇ ਸਬੰਧ ਵਿੱਚ ਐਨਆਈਏ ਦੇ ਅੰਦਰ ਨਵੇਂ
ਵਿੰਗਾਂ ਨੂੰ ਸ਼ਾਮਲ ਕਰਨ, ਅਤੇ ਜ਼ਮਾਨਤ ਸੁਧਾਰਾਂ ਦੀ ਜ਼ਰੂਰਤ ਬਾਰੇ ਆਪਣੇ ਵਿਚਾਰ ਰੱਖੇ।
ਆਰ.ਜੀ.ਐਨ.ਯੂ.ਐਲ. ਦੇ ਉਪ ਕੁਲਪਤੀ ਪ੍ਰੋ. (ਡਾ.) ਆਨੰਦਪਵਾਰ ਨੇ ਪ੍ਰਧਾਨਗੀ ਭਾਸ਼ਣ
ਦਿੱਤਾ ਅਤੇ ਕੇਂਦਰ ਅਤੇ ਰਾਜ ਏਜੰਸੀਆਂ ਵਿਚਕਾਰ ਤਾਲਮੇਲ ਦੀ ਲੋੜ, ਨਿਆਇਕ ਸੁਧਾਰਾਂ
ਅਤੇ ਇੱਕ ਸਾਂਝਾ ਡਾਟਾਬੇਸ ਦੀ ਸਥਾਪਨਾ 'ਤੇ ਚਰਚਾ ਕੀਤੀ। ਪ੍ਰੋ. (ਡਾ.) ਰਾਕੇਸ਼ ਮੋਹਨ
ਸ਼ਰਮਾ, ਸਲਾਹਕਾਰ (ਫੋਰੈਂਸਿਕ), ਆਰਜੀਐਨਯੂਐਲ ਨੇ ਧੰਨਵਾਦ ਦੇ ਮਤੇ ਨਾਲ ਉਦਘਾਟਨੀ ਸੈਸ਼ਨ
ਦੀ ਸਮਾਪਤੀ ਕੀਤੀ।

ਅਧਿਆਪਕਾਂ ਦੇ ਰੁੱਕੇ ਕੰਮ ਜਲਦੀ ਪੂਰੇ ਹੋਣਗੇ :- ਸ਼ਰਮਾ

 ਨਵਾਂਸ਼ਹਿਰ 25 ਜੂਨ:- ਲੰਮੇ ਸਮੇਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ) ਦੀ ਪੋਸਟ ਖਾਲੀ ਹੋਣ ਕਰਕੇ ਅਧਿਆਪਕਾਂ ਦੇ ਬਹੁਤ ਸਾਰੇ ਜ਼ਰੂਰੀ ਕੰਮ ਪੈਡਿੰਗ ਰਹਿ ਗਏ ਹਨ। ਇਨ੍ਹਾਂ ਸਾਰੇ ਕੰਮਾਂ ਨੁੰ ਜਲਦ ਹੀ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ,ਇਨ੍ਹਾਂ ਵਿਚਾਰਾਂ ਦਾ ਪ੍ਰੈਸ ਨਾਲ ਪ੍ਰਗਟਾਵਾ ਕਰਦੇ ਹੋਏ ਸ਼੍ਰੀ ਆਸ਼ੀਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ), ਸ਼ਹੀਦ ਭਗਤ ਸਿੰਘ ਨਗਰ ਨੇ ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਔੜ ਦੀ ਪਲੇਠੀ ਫੇਰੀ ਦੁਰਾਨ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਬਲਾਕ ਦਫ਼ਤਰ ਦੀ ਵਿਜ਼ਟ ਦੁਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਔੜ ਤੋਂ ਦਫ਼ਤਰ ਦੇ ਕੰਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਹੈ। ਅਧਿਆਪਕਾਂ ਦੀਆਂ ਸਰਵਿਸ ਬੁੱਕਾਂ, ਏ ਸੀ ਆਰ, ਪਿਛਲੇ ਸਮੇਂ ਦੇ ਰਹਿੰਦੇ ਬਕਾਇਆ ਅਤੇ ਅਧਿਆਪਕਾਂ ਦੇ ਹੋਰ ਪੈਡਿੰਗ ਕੰਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ ਅਤੇ ਗ੍ਰਾਂਟਾਂ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ।ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਤੱਕ ਪੜ੍ਹਦੇ ਜਨਰਲ ਅਤੇ ਬੀ ਸੀ ਵਰਗ ਦੇ ਸਾਰੇ ਮੁੰਡਿਆਂ ਨੂੰ ਵਰਦੀਆਂ ਦੀ ਗ੍ਰਾਂਟ ਵੀ ਭੇਜੀ ਗਈ ਹੈ,ਜੋ ਕਿ ਬਲਾਕ ਦਫ਼ਤਰਾਂ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਸਕੂਲ ਅਧਿਆਪਕਾਂ ਨੂੰ ਕਿਹਾ ਕਿ ਸਮੱਗਰਾ ਸਿੱਖਿਆ ਅਭਿਆਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਦੀ ਖ੍ਰੀਦ ਕਰਕੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾਣ ਤਾਂ ਕਿ ਸਕੂਲ ਖੁੱਲਦੇ ਸਾਰ ਸਾਰੇ ਬੱਚੇ ਸਕੂਲੀ ਵਰਦੀ ਵਿੱਚ ਸਕੂਲ ਆਉਣ। ਉਨ੍ਹਾਂ ਅਧਿਆਪਕਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਕਿ ਸਕੂਲਾਂ ਵਿੱਚ ਚੱਲ ਰਹੇ ਨਿਪੁੰਨ ਭਾਰਤ ਤਹਿਤ ਵਿੱਦਿਆ ਪ੍ਰਵੇਸ਼ ਪ੍ਰੋਜੈਕਟ ਅਧੀਨ ਬੱਚਿਆਂ ਲਈ ਲਰਨਿੰਗ ਰਿਕਵਰੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ,ਇਸ ਦੇ ਤਹਿਤ ਹੀ ਕੰਮ ਕਰਵਾਇਆ ਜਾਵੇ ਤਾਂ ਕਿ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਵਿੱਚ ਵਾਧਾ ਹੋ ਸਕੇ। ਇਸ ਤੋਂ ਇਲਾਵਾ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ "ਏਕ ਭਾਰਤ ਸ਼੍ਰੇਸ਼ਠ ਭਾਰਤ" ਪ੍ਰੋਜੈਕਟ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣੀ ਚਾਹੀਦੀ ਹੈ ਤਾਂ ਕਿ ਬੱਚਿਆਂ ਨੂੰ ਦੂਜੇ ਰਾਜਾਂ ਦੇ ਰਹਿਣ-ਸਹਿਣ, ਭਾਸ਼ਾ ਅਤੇ ਸੱਭਿਆਚਾਰ ਦੀ ਵਧੇਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣਾ ਕੰਮ ਮਿਹਨਤ,ਲਗਨ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਦੇ ਰਹਿੰਦੇ  ਕੰਮ ਭਾਵੇਂ ਉਹ ਬਲਾਕ ਜਾ ਜ਼ਿਲ੍ਹਾ ਪੱਧਰ ਦੇ ਹੋਣ ਬਹੁਤ ਜਲਦ ਨੇਪਰੇ ਚਾੜ ਦਿੱਤੇ ਜਾਣਗੇ। ਸ਼੍ਰੀ ਸ਼ਰਮਾ ਨੇ ਕਿਹਾ ਕਿ ਮੇਰੀ ਸ਼ੁਰੂ ਤੋਂ ਕੋਸ਼ਿਸ਼ ਰਹੀ ਹੈ ਕਿ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਮੁਸਕਿਲ ਦਾ ਸਾਹਮਣਾ ਨਾ ਕਰਨਾ ਪਵੇ,ਉਨ੍ਹਾਂ ਦਾ ਹਰੇਕ ਕੰਮ ਜਿੰਨੇ ਅਸਾਨ ਤਰੀਕੇ ਨਾਲ ਹੋ ਸਕੇ,ਕੀਤਾ ਜਾਵੇ ਤਾਂ ਕਿ ਉਹ ਟੈਂਸ਼ਨ ਮੁਕਤ ਹੋਕੇ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇ ਸਕਣ ਕਿਉਂਕਿ ਬੱਚਿਆਂ ਦਾ ਸਰਵ ਪੱਖੀ ਵਿਕਾਸ ਕਰਨਾ ਹੀ ਸਾਡਾ ਮੁੱਖ ਮੰਤਵ ਹੈ। ਸ਼੍ਰੀ ਸ਼ਰਮਾ ਨੇ ਦੱਸਿਆ ਕਿ ਅੱਜ ਦੀ ਵਿਜ਼ਟ ਦੁਰਾਨ ਦਫ਼ਤਰ ਦਾ ਸਾਰਾ ਕੰਮ ਤਸੱਲੀ ਪੂਰਵਿਕ ਪਾਇਆ ਗਿਆ ਹੈ।ਫਿਰ ਵੀ ਜੇਕਰ ਕਿਸੇ ਅਧਿਆਪਕ ਦਾ ਕੋਈ ਕੰਮ ਅਧੂਰਾ ਹੈ ਤਾਂ ਜਲਦੀ ਹੀ ਪੂਰਾ ਕਰਨ ਲਈ ਦਫ਼ਤਰੀ ਅਮਲੇ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਰਿੰਦਰ ਕੁਮਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਜਗਦੀਸ਼ ਰਾਏ ਐਮ ਆਈ ਐਸ, ਸੁਰੇਸ਼ ਕੁਮਾਰ ਸੀਨੀਅਰ ਸਹਾਇਕ ਵੀ ਮੌਜੂਦ ਸਨ।
ਕੈਪਸ਼ਨ-ਸ਼੍ਰੀ ਆਸ਼ੀਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ

ਨਿਰਵਿਘਨ ਬਿਜਲੀ ਸਪਲਾਈ ਦੇਕੇ ਸੀਐਮ ਭਗਵੰਤ ਮਾਨ ਨੇ ਪੰਜਾਬੀ ਕੀਤੇ ਬਾਗ਼ੋਂ ਬਾਗ:- ਸਤਨਾਮ ਸਿੰਘ ਜਲਵਾਹਾ

 ਨਵਾਂਸ਼ਹਿਰ 25 ਜੂਨ :- ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਵੱਲੋਂ ਜੋ ਵਾਅਦਾ ਪੰਜਾਬ ਦੇ ਕਿਸਾਨਾਂ ਨਾਲ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਕੀਤਾ ਸੀ ਉਸਨੂੰ ਨੇਪਰੇ ਚੜਦਾ ਦੇਖ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਬਾਗ਼ੋਂ ਬਾਗ ਹੋਏ ਪਏ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਨਵਾਂਸ਼ਹਿਰ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਪੰਜਾਬ ਯੂਥ ਵਿੰਗ ਦੇ ਵਾਈਸ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਮਿਲੀ ਹੈ ਅਤੇ ਇਸ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਤੋਂ ਅਤੇ ਵੱਡੇ ਪੱਧਰ ਉੱਤੇ ਨਹਿਰੀ ਪਾਣੀ ਮਿਲਣ ਕਰਕੇ ਖੁਸ਼ ਹੋਏ ਕਿਸਾਨਾਂ ਵੱਲੋਂ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਹੋਇਆਂ ਖੁਸ਼ੀ ਵਿੱਚ ਲੱਡੂ ਵੰਡੇ ਜਾ ਰਹੇ ਹਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਬਹੁਤ ਸਾਰੇ ਵਾਅਦੇ ਪੂਰੇ ਵੀ ਕਰ ਦਿਤੇ ਗਏ ਹਨ ਅਤੇ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁੱਖ ਲੋੜਾਂ ਜਿਸ ਵਿਚ ਸਿਹਤ ਸਿੱਖਿਆ ਰੁਜ਼ਗਾਰ ਬਿਜਲੀ ਅਤੇ ਪਾਣੀ ਇਨ੍ਹਾਂ ਪੰਜਾਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਡੇ ਪੱਧਰ ਉੱਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਵੀ 100% ਪੂਰਾ ਕਰੇਗੀ ਅਤੇ ਪੰਜਾਬ ਨੂੰ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਵੀ ਜ਼ਰੂਰ ਬਣਾਕੇ ਰਹੇਂਗੀ। ਜਲਵਾਹਾ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਉਣ ਵਾਲੀ ਇਲਾਹੀ ਬਾਣੀ ਹਰ ਘਰ ਤੱਕ ਫਰੀ ਪਹੁੰਚੇ ਅਤੇ ਹਰ ਚੈਨਲ ਉਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦਿਖਾਇਆ ਜਾਵੇ ਇਸ ਲਈ ਮਾਨ ਸਰਕਾਰ ਵੱਲੋਂ ਬਾਦਲ ਪਰਿਵਾਰ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਆਜ਼ਾਦ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਮਾਨ ਸਰਕਾਰ ਵੱਲੋਂ ਪੰਜਾਬ ਦੇ ਤਹਿਸੀਲ ਕੰਪਲੈਕਸ ਉਤੇ ਕੱਸੇ ਸ਼ਿਕੰਜੇ ਤੋਂ ਬਾਹਰ ਤਹਿਸੀਲਦਾਰ ਦੇ ਦਫ਼ਤਰ ਵਿਚ ਆਮ ਲੋਕਾਂ ਦੀ ਲੁੱਟ ਲਗਭਗ ਬੰਦ ਹੋ ਗਈ ਹੈ ਅਤੇ ਇਸ ਕਾਰਵਾਈ ਨਾਲ ਬਾਕੀ ਮਹਿਕਮਿਆਂ ਦੇ ਜੋ ਕੁਝ ਕੁ ਭ੍ਰਿਸ਼ਟ ਅਫਸਰ ਹਨ ਉਨ੍ਹਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋਇਆ ਹੈ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਵਿਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਸਮੁੱਚੀ ਟੀਮ ਦੀ ਮੁੱਖ ਤਰਜੀਹ ਹੈ। ਜਲਵਾਹਾ ਨੇ ਕਿਹਾ ਕਿ ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਸ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪੂਰੀ ਤਨਦੇਹੀ ਨਾਲ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇੱਕ ਇੱਕ ਵੋਟ ਸਦਕਾ ਪੰਜਾਬ ਨੂੰ ਪਹਿਲਾਂ ਕ੍ਰਾਂਤੀਕਾਰੀ ਤੇ ਇੰਨਕਲਾਬੀ ਮੁੱਖ ਮੰਤਰੀ ਮਿਲਿਆ ਹੈ ਜੋ ਆਪਣੇ ਕਾਰਜਕਾਲ ਦੌਰਾਨ ਇਤਿਹਾਸ ਸਿਰਜ ਰਿਹਾ ਹੈ। ਅਕਾਲੀ ਕਾਂਗਰਸੀਆਂ ਵੱਲੋਂ ਕਦੀਂ ਵੀ ਪਿਛਲੇ 70 ਸਾਲਾਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਇਹੋ ਜਿਹੀ ਬਿਜਲੀ ਸਪਲਾਈ ਦਾ ਪ੍ਰਬੰਧ ਕਦੀਂ ਨਹੀਂ ਕੀਤਾ ਗਿਆ । ਭਗਵੰਤ ਮਾਨ ਸਰਕਾਰ ਵੱਲੋਂ ਹਰ ਰੋਜ਼ ਪੰਜਾਬ ਦੇ ਭਲੇ ਲਈ ਕੰਮ ਕਰਕੇ ਜੋ ਮੀਲ ਪੱਥਰ ਸਥਾਪਤ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਵਿਰੋਧੀ ਪਾਰਟੀਆਂ ਦੇ ਲੀਡਰ ਬੌਖਲਾਹਟ ਵਿਚ ਹਨ ਅਤੇ ਹਰ ਰੋਜ਼ ਪੁੱਠੇ ਸਿੱਧੇ ਬਿਆਨ ਦੇ ਰਹੇ ਹਨ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਇੱਕ ਪੰਜਾਬ ਵਾਸੀ ਮਿਲ਼ੇਗਾ, ਕਿਉਂਕਿ ਉਹ ਲੋਕਪੱਖੀ ਸਕੀਮਾਂ ਆਮ ਲੋਕਾਂ ਲਈ ਬਣਾਈਆਂ ਜਾ ਰਹੀਆਂ ਹਨ, ਅਤੇ ਪਹਿਲਾਂ ਇਹ ਸਕੀਮਾਂ ਸਿਰਫ਼ ਲੀਡਰਾਂ ਦੇ ਪਰਿਵਾਰਾਂ ਤੱਕ ਹੀ ਸੀਮਿਤ ਰਹਿੰਦੀਆਂ ਸਨ। ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ਉੱਤੇ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲੱਖਾਂ ਨੌਕਰੀਆਂ ਕੱਢੀਆਂ ਜਾਣਗੀਆਂ ਜਿਨ੍ਹਾਂ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ।

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਡਾ. ਨਛੱਤਰ ਪਾਲ ਨੂੰ ਮੁੱਖ ਮੰਤਰੀ ਦੇ ਨਾਂ ਦਿੱਤਾ ਰੋਸ ਪੱਤਰ

 ਪੈਨਸ਼ਨਰਾਂ ਤੇ ਵੀ 200 ਰੁਪਏ ਵਿਕਾਸ ਟੈਕਸ ਲਾਉਣ ਦਾ ਕੀਤਾ ਵਿਰੋਧ
ਨਵਾਂਸ਼ਹਿਰ 25 ਜੂਨ :- ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਤਹਿਸੀਲ ਨਵਾਂ ਸ਼ਹਿਰ ਵਲੋਂ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ ਦੀ ਅਗਵਾਈ ਵਿੱਚ ਹਲਕਾ ਵਿਧਾਇਕ ਡਾ. ਨਛੱਤਰ ਪਾਲ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਅਤੇ 200 ਰੁਪਏ ਵਿਕਾਸ ਟੈਕਸ ਲਾਉਣ ਦੀ ਤਜਵੀਜ਼ ਸਬੰਧੀ ਮੁੱਖ ਮੰਤਰੀ ਦੇ ਨਾਂ ਰੋਸ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਖੋਹਣ ਦੇ ਰਾਹ ਪੈ ਕੇ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਵਿੱਤ ਮੰਤਰੀ ਵਲੋਂ 23 ਜੂਨ ਨੂੰ ਮੀਟਿੰਗ ਕਰਨ ਦਾ ਸਮਾਂ ਅੱਗੇ ਪਾਉਣਾ ਦੱਸਦਾ ਹੈ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਨ ਲਈ ਗੰਭੀਰ ਨਹੀਂ ਹੈ। ਸਗੋਂ ਸਰਕਾਰ ਨੇ ਪੈਨਸ਼ਨਰਾਂ ਤੇ ਵੀ 200 ਰੁਪਏ ਵਿਕਾਸ ਟੈਕਸ ਦੇ ਨਾਂ ਤੇ ਜਜੀਆ ਵਸੂਲਣ ਦੀ ਤਜਵੀਜ਼ ਦੀ ਵਿੱਤ ਵਿਭਾਗ ਤੋਂ ਮਨਜ਼ੂਰੀ ਲੈ ਲਈ ਹੈ। ਜਿਸ ਦਾ ਪੈਨਸ਼ਨਰਾਂ ਵਿੱਚ ਵਿਆਪਕ ਪੱਧਰ 'ਤੇ ਗੁੱਸੇ ਦਾ ਪ੍ਰਗਟਾਵਾ ਸਮੁੱਚੇ ਪੰਜਾਬ ਵਿੱਚ ਸਰਕਾਰ ਦੇ ਪੱਤਰਾਂ ਦੀਆਂ ਕਾਪੀਆਂ ਸਾੜਨ ਤੋਂ ਹੋ ਰਿਹਾ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਅਤੇ ਮੁਲਾਜ਼ਮਾਂ, ਪੈਨਸ਼ਨਰਾਂ ਤੇ ਲਗਾਇਆ ਜਜੀਆ ਵਾਪਸ ਨਾ ਲਿਆ ਤਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ। 
            ਇਸ ਮੌਕੇ ਸੁਰਿੰਦਰ ਪਾਲ, ਅਸ਼ੋਕ ਕੁਮਾਰ, ਬਿਕਰਮਜੀਤ ਸਿੰਘ, ਰੇਸ਼ਮ ਲਾਲ, ਜੋਗਾ ਸਿੰਘ, ਅਵਤਾਰ ਸਿੰਘ, ਸੰਤ ਰਾਮ, ਰਾਮ ਪਾਲ, ਤਰਸੇਮ ਸਿੰਘ, ਰਾਮ ਲਾਲ, ਗੁਰਦੇਵ ਸਿੰਘ, ਪਿਆਰਾ ਸਿੰਘ, ਮੱਖਣ ਰਾਮ, ਬਲਵਿੰਦਰ ਕੁਮਾਰ,  ਮੂਲ ਚੰਦ ਆਦਿ ਹਾਜ਼ਰ ਸਨ।

Saturday, 24 June 2023

ਭਗਵੰਤ ਮਾਨ ਸਰਕਾਰ ਨੇ ਕੀਤਾ ਵਾਅਦਾ ਨਿਭਾਇਆ : ਕਿਸਾਨ

ਪਟਿਆਲਾ, 24 ਜੂਨ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਵੱਲੋਂ ਕਿਸਾਨਾਂ ਨਾਲ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਕੀਤੇ ਵਾਅਦੇ ਤਹਿਤ
ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਣ 'ਤੇ ਕਿਸਾਨਾਂ ਦੇ ਚਿਹਰਿਆਂ
'ਤੇ ਰੌਣਕ ਆ ਗਈ ਹੈ।ਪਟਿਆਲਾ ਦੇ ਪਿੰਡ ਡਕਾਲਾ ਦੇ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ
ਜੋ ਭਗਵੰਤ ਮਾਨ ਸਰਕਾਰ ਨੇ ਕਿਹਾ ਉਹ ਉਨ੍ਹਾਂ ਵੱਲੋਂ ਪੂਰਾ ਕੀਤਾ ਗਿਆ ਹੈ ਸਾਡੇ ਖੇਤਾਂ
ਨੂੰ ਕਈ ਸਾਲ ਬਾਅਦ ਨਹਿਰੀ ਪਾਣੀ ਲੱਗਿਆ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਖੇਤਾਂ 'ਚ
ਲਾਈਟ ਦੀ ਕਮੀ ਹੈ ਤੇ ਨਾ ਹੀ ਖੇਤਾਂ ਨੂੰ ਨਹਿਰੀ ਪਾਣੀ ਦੀ ਕੋਈ ਕਮੀ ਆ ਰਹੀ ਹੈ।
ਉਨ੍ਹਾਂ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਨਾਲਿਆਂ
ਵਿੱਚ ਪਹਿਲੀ ਵਾਰ ਪੂਰਾ ਪਾਣੀ ਚੜ੍ਹਿਆ ਹੈ, ਜਿਸ ਨਾਲ ਝੋਨਾ ਲਗਾਉਣ ਵਿੱਚ ਕਿਸੇ ਕਿਸਮ
ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।
ਤਰੈ ਪਿੰਡ ਦੇ ਕਿਸਾਨ ਮੋਹਨ ਸਿੰਘ ਨੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ
ਨਹਿਰ 'ਚ ਪੂਰਾ ਪਾਣੀ ਆਉਣ ਨਾਲ ਜ਼ਿਮੀਦਾਰ ਪੂਰੇ ਖੁਸ਼ ਹਨ ਤੇ ਆਸ ਕਰਦੇ ਹਨ ਕਿ ਇਸੇ
ਤਰ੍ਹਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਂਦੀ
ਰਹੇਗੀ।
ਪਿੰਡ ਬਠੋਈ ਕਲਾਂ ਦੇ ਰਾਮ ਰਤਨ ਸਿੰਘ ਨੇ ਕਿਹਾ ਕਿ ਬਲਬੇੜਾ ਸੂਏ 'ਚ ਉਨ੍ਹਾਂ ਆਪਣੀ
ਜ਼ਿੰਦਗੀ ਵਿੱਚ ਪਹਿਲੀ ਵਾਰ ਇਹਨਾਂ ਪਾਣੀ ਦੇਖਿਆ ਹੈ, ਜਿਸ ਤੋਂ ਆਲੇ ਦੁਆਲੇ ਦੇ ਸਾਰੇ
ਕਿਸਾਨ ਖੁਸ਼ ਹਨ। ਉਨ੍ਹਾਂ ਕਿਹਾ ਕਿ ਨੇਕ ਨੀਅਤ ਨਾਲ ਕੀਤੇ ਕੰਮ ਸਹਿਜੇ ਹੀ ਦਿੱਖਣ ਲੱਗ
ਜਾਂਦੇ ਹਨ।

Friday, 23 June 2023

ਡਾ.ਦਲਜੀਤ ਸਿੰਘ ਗਿੱਲ ਨੇ ਸਹਾਇਕ ਡਾਇਰੈਕਟਰ ਬਾਗਬਾਨੀ ਦਾ ਸੰਭਾਲਿਆ ਚਾਰਜ

ਨਵਾਂਸ਼ਹਿਰ, 23 ਜੂਨ: ਡਾ.ਦਲਜੀਤ ਸਿੰਘ ਗਿੱਲ ਵੱਲੋਂ ਸਹਾਇਕ ਡਾਇਰੈਕਟਰ ਬਾਗਬਾਨੀ ਦਾ ਅਹੁੱਦਾ ਸੰਭਾਲਿਆ ਗਿਆ।   ਇੱਥੇ ਇਹ ਦੱਸਣਯੋਗ ਹੈ ਕਿ ਡਾ.ਦਲਜੀਤ ਸਿੰਘ ਗਿੱਲ ਨੇ ਜਨਵਰੀ 1996 ਵਿੱਚ ਬਾਗਬਾਨੀ ਮਹਿਕਮੇ ਵਿੱਚ ਬਾਗਬਾਨੀ ਵਿਕਾਸ ਅਫਸਰ (ਸਬਜ਼ੀ) ਜਲੰਧਰ ਵਿਖੇ ਜੁਆਇੰਨ ਕੀਤਾ ਸੀ। ਕਾਫੀ ਸਮਾਂ ਜਲੰਧਰ ਵਿਖੇ ਵਿਭਾਗ ਦੇ ਸਰਕਾਰੀ ਫਾਰਮਾਂ ਦੀ ਪਲੈਨਿੰਗ ਦੇ ਨਾਲ-ਨਾਲ ਟੀ.ਏ ਅਤੇ ਪਸਾਰ ਸੇਵਾਵਾਂ ਨਿਭਾਉਂਦੇ ਰਹੇ। ਇਸ ਉਪਰੰਤ ਸਾਲ 2012-13 ਵਿੱਚ ਭਾਰਤ ਅਤੇ ਇਜ਼ਰਾਈਲ ਦੇ ਸਾਂਝੇ ਵਰਕ ਪਲੈਨ ਤਹਿਤ ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲਜ਼ (ਇੰਡੋ-ਇਜ਼ਰਾਈਲ ਪ੍ਰੋਜੈਕਟ) ਕਰਤਾਰਪੁਰ (ਜਲੰਧਰ) ਵਿਖੇ ਉਨ੍ਹਾਂ ਨੂੰ ਪ੍ਰੋਜੈਕਟ ਅਫ਼ਸਰ ਨਿਯੁਕਤ ਕੀਤਾ ਗਿਆ, ਜਿੱਥੇ ਉਹ ਹੁਣ ਤੱਕ ਕੰਮ ਕਰਦੇ ਆ ਰਹੇ ਹਨ। ਇੱਥੇ ਡਾ.ਗਿੱਲ ਵਲੋ ਲਗਾਤਾਰ ਅਣਥੱਕ ਮਿਹਨਤ ਨਾਲ ਇਹ ਸੈਂਟਰ ਸਥਾਪਿਤ ਕਰਨ ਵਿੱਚ ਆਪਣਾ ਬਹੁਤ ਯੋਗਦਾਨ ਪਾਇਆ ਅਤੇ ਇਸ ਸੈਂਟਰ ਨੂੰ ਬੁਲੰਦੀਆਂ ਤੇ ਪਹੁੰਚਾਇਆ। ਪੰਜਾਬ ਦੇ ਹਜ਼ਾਰਾਂ ਕਿਸਾਨ ਇਸ ਸੈਂਟਰ ਵਿਖੇ ਵਿਜ਼ਿਟ ਕਰ ਚੁੱਕੇ ਹਨ ਅਤੇ ਟ੍ਰੇਨਿੰਗਾਂ ਹਾਸਲ ਕਰ ਚੁੱਕੇ ਹਨ। ਕਿਸਾਨ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਪੌਲੀ/ਨੈੱਟ ਹਾਊਸ ਦੀ ਖੇਤੀ ਵਿੱਚੋਂ ਲੱਖਾਂ ਰੁਪਏ ਕਮਾ ਰਹੇ ਹਨ। ਇਸ ਸਮੇਂ ਇਸ ਸੈਂਟਰ ਦਾ ਨੈਸ਼ਨਲ/ਇੰਟਰਨੈਸ਼ਨਲ ਲੈਵਲ 'ਤੇ ਨਾਮ ਚੱਲ ਰਿਹਾ ਹੈ ਅਤੇ ਆਪਣੇ ਆਪ ਵਿੱਚ ਇਹ ਇੱਕ ਸੈਲਫ ਸਸਟੇਨੇਬਲ ਮਾਡਲ ਹੈ, ਜਿੱਥੇ ਕਿਸਾਨਾਂ ਨੂੰ ਥੋੜੀ ਜ਼ਮੀਨ ਵਿੱਚ ਬਹੁਤੀ ਆਮਦਨ ਲੈਣ ਲਈ ਡਿਮਾਂਸਟਰੇਸ਼ਨ/ਟ੍ਰੇਨਿੰਗ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।
                ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਂਣਗੇ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਭਰਭੂਰ ਯਤਨ ਕਰਨਗੇ। ਅਹੁੱਦਾ ਸੰਭਾਲਣ ਮੌਕੇ ਡਾ.ਜਗਦੀਸ਼ ਸਿੰਘ ਕਾਹਮਾ ਡਿਪਟੀ ਡਾਇਰੈਕਟਰ ਬਾਗਬਾਨੀ ਸ.ਅ.ਸ ਨਗਰ ਅਤੇ ਡਾ.ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ-ਕਮ-ਨੋਡਲ ਅਫਸਰ (ਆਲੂ) ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਸਮੁੱਚਾ ਸਟਾਫ ਵੀ ਹਾਜ਼ਰ ਸੀ।

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜਿਲਾ ਪੱਧਰੀ ਇਕੱਠ ਦੀਆਂ ਤਿਆਰੀਆਂ ਜੋਰਾਂ 'ਤੇ

 ਨਵਾਂਸ਼ਹਿਰ 23 ਜੂਨ :- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਜ਼ਦੂਰਾਂ ਦੀ ਦਿਹਾੜੀ, ਮਗਨਰੇਗਾ ਸਮੇਤ ਲਗਾਤਾਰ ਰੁਜ਼ਗਾਰ ਅਤੇ ਲਾਲ ਲਕੀਰ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਦੇ ਸਵਾਲ ਨੂੰ ਲੈ ਕੇ ਪਿੰਡ ਪੱਧਰੀ ਘੋਲ਼ ਚਲਾਉਣ ਲਈ 30 ਜੂਨ ਨੂੰ ਸਵੇਰੇ10 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਭਰਵੀਂ  ਮਜ਼ਦੂਰ ਮੀਟਿੰਗ ਕੀਤੀ ਜਾ ਰਹੀ ਹੈ।ਮੀਟਿੰਗ ਉਪਰੰਤ ਡਿਪਟੀ ਕਮਿਸਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਇਸਦੀ ਤਿਆਰੀ ਸਬੰਧੀ  ਯੂਨੀਅਨ ਵੱਲੋਂ ਬੜਵਾ,ਕਿਸ਼ਨ ਪੁਰਾ, ਗੋਹਲੜੋਂ, ਪੁੰਨੂੰ ਮਜਾਰਾ, ਪੱਲੀਆਂ ਖੁਰਦ ਅਤੇ ਮਹਿਰਮਪੁਰ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਆਗੂ ਕਮਲਜੀਤ ਸਿੰਘ ਸਨਾਵਾ ਨੇ ਦੱਸਿਆ ਕਿ ਮਜਦੂਰਾਂ ਵੱਲੋਂ ਇਸਦੀ ਤਿਆਰੀ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਮਾਡਲ ਲਾਗੂ ਕਰਨ ਦੀਆਂ ਟਾਹਰਾਂ ਮਾਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਰਗੀ ਬੇਜ਼ਮੀਨੇ ਮਜ਼ਦੂਰਾਂ ਵਿਰੋਧੀ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਇਸ ਕਰਕੇ ਹੀ ਗਾਰੰਟੀ ਦੇ ਬਾਵਜੂਦ ਮਹਿਜ਼ ਮਗਨਰੇਗਾ ਤਹਿਤ 100 ਦਿਨ ਮਿਲਣ ਵਾਲਾ ਰੁਜ਼ਗਾਰ ਵੀ ਨਹੀਂ ਮਿਲ ਰਿਹਾ। ਸੂਬਾ ਸਰਕਾਰ ਨੂੰ ਆਪਣੀ ਤਰਫੋਂ 200 ਦਿਨ ਦਾ ਰੁਜ਼ਗਾਰ ਮੁਹੱਈਆਂ ਕਰਵਾਉਣ ਦੀ ਗਾਰੰਟੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੰਮ ਉੱਪਰ ਹਾਜ਼ਰ ਹੋਣ ਤੇ ਦਿਹਾੜੀ ਦੀ ਹੋ ਰਹੀ ਕਟੌਤੀ ਬੰਦ ਕੀਤੀ ਜਾਵੇ, ਦਿੱਲੀ ਮਾਡਲ ਤਹਿਤ ਆਲ ਇੰਡੀਆ ਲੇਬਰ ਕਾਨਫਰੰਸ 1956 ਤਹਿਤ ਹਰ ਖੇਤਰ ਵਿੱਚ ਮਜ਼ਦੂਰਾਂ ਦੀ ਦਿਹਾੜੀ 1000 ਰੂਪਏ ਕਰਨ ਦੀ ਗਾਰੰਟੀ ਕੀਤੀ ਜਾਵੇ ਅਤੇ ਲਾਲ ਲਕੀਰ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਹਨਾਂ ਬੁਨਿਆਦੀ ਮੁੱਦਿਆਂ ਉੱਪਰ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਹਨਾਂ ਮੀਟਿੰਗਾਂ ਨੂੰ ਇਲਾਕਾ ਕਮੇਟੀ ਨਵਾਂਸ਼ਹਿਰ ਦੇ ਪ੍ਰਧਾਨ ਸੁਰਿੰਦਰ ਮੀਰਪੁਰੀ, ਇੰਦਰਜੀਤ ਕੌਰ, ਬਖਸ਼ੀ ਰਾਮ, ਸੋਹਨ ਲਾਲ, ਜਸਵਿੰਦਰ, ਰਣਜੀਤ ਕੌਰ, ਸੀਤਾ ਰਾਣੀ, ਤਾਰਾ ਚੰਦ, ਮੋਹਨ ਲਾਲ, ਕਮਲਾ ਅਤੇ ਸਵਰਨ ਕੌਰ ਨੇ ਵੀ ਸੰਬੋਧਨ ਕੀਤਾ । ਇਹਨਾਂ ਮੀਟਿੰਗਾਂ ਵਿੱਚ ਸੁਰਿੰਦਰ ਕੌਰ, ਕ੍ਰਿਸ਼ਨਾ, ਭੁਪਿੰਦਰ ਕੌਰ, ਤਾਰਾ ਚੰਦ, ਕਸ਼ਮੀਰ ਕੌਰ, ਗੁਰਬਖਸ਼ ਕੌਰ ਵੀ ਮੌਜੂਦ ਸਨ।
ਕੈਪਸ਼ਨ  :ਮੀਟਿੰਗ ਵਿੱਚ ਸ਼ਾਮਲ ਯੂਨੀਅਨ ਦੇ ਆਗੂ ਅਤੇ ਵਰਕਰ।

Thursday, 22 June 2023

ਸਬ-ਕਮੇਟੀ ਕੰਪਿਊਟਰ ਅਧਿਆਪਕਾਂ ਦੇ ਮਮਲਿਆ ਦਾ ਜਲਦ ਹੱਲ ਕਰੇ :- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ।

ਮਾਮਲਾ 6ਵੇਂ ਤਨਖਾਹ ਕਮਿਸ਼ਨ, ਸਿਵਲ ਸਰਵਿਸ ਨਿਯਮਾਂ ਅਤੇ ਨੌਕਰੀ ਦੋਰਾਨ ਮ੍ਰਿਤ ਹੋਏ ਕੰਪਿਊਟਰ ਅਧਿਆਪਕਾਂ ਦਾ
ਨਵਾਂਸ਼ਹਿਰ 23 ਜੂਨ :  ਕੰਪਿਊਟਰ ਅਧਿਆਪਕਾਂ ਪ੍ਰਤੀ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਅਤੇ ਬਦ-ਨੀਅਤ ਤੋਂ ਤੰਗ ਹੋ ਕਿ ਮੁਲਾਜਮਾਂ ਦੇ ਮਸਲਿਆ ਦੇ ਹੱਲ ਲਈ ਬਣੀ ਪੰਜਾਬ ਸਰਕਾਰ ਦੀ ਸਬ- ਕਮੇਟੀ ਦੇ ਮੈਂਬਰਾਂ ਨੂੰ ਲੜੀਵਾਰ ਤਰੀਕੇ ਵਿੱਚ ਕੰਪਿਊਟਰ ਅਧਿਆਪਕਾਂ ਦੀ ਸੂਬਾ ਕਮੇਟੀ ਅਤੇ ਜਿਲਾ ਪ੍ਰਧਾਨ ਭਾਰੀ ਇਕੱਠ ਨਾਲ ਮਿਲਣ ਦਾ ਫੈਸਲਾ ਲਿਆ ਗਿਆ । ਜਿਸ ਦੀ ਸ਼ੁਰਆਤ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਨੂੰ ਮਿਲ ਕੇ 24 ਜੂਨ ਨੂੰ ਸੰਗਰੂਰ ਤੋਂ ਕੀਤੀ ਜਾਵੇਗੀ । ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ,  ਅਨਿਲ ਐਰੀ ਮੀਤ ਪ੍ਰਧਾਨ,  ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ ਨੇ ਦੱਸਿਆ ਕਿ ਜੱਥੇਬੰਦੀ ਕਈ ਵਾਰ ਸਬ ਕਮੇਟੀ ਨਾਲ ਕੰਪਿਊਟਰ ਅਧਿਆਪਕਾਂ ਦੇ ਮਸਲਿਆ ਤੇ ਮੀਟਿੰਗਾਂ ਚੁੱਕੀ ਹੈ, ਪਰ ਅੱਜ ਤੱਕ ਕੋਈ ਵੀ ਠੋਸ ਹੱਲ ਨਹੀ ਕੀਤਾ ਜਾ ਰਿਹਾ ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਅਨੇਕਾਂ ਵਾਰ ਮਿਲਣ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ।ਜਦ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਕਈ ਕੈਬਨਿਟ ਮੰਤਰੀ ਕੰਪਿਊਟਰ ਅਧਿਆਪਕਾਂ ਦੇ ਸਮੱਸਿਆਵਾਂ ਦੇ ਹੱਲ ਦਾ ਐਲਾਨ ਚੁੱਕੇ ਹਨ । ਜੇਕਰ ਸਬ-ਕਮੇਟੀ ਕੰਪਿਊਟਰ ਅਧਿਆਪਕਾਂ ਦੇ ਬਣਦੇ ਹੱਕਾਂ ਬਾਰੇ ਫੈਸਲਾਂ ਨਹੀਂ ਲੈਂਦੀ ਤਾਂ ਇਸੇ ਲੜੀ ਤਹਿਤ ਸਬ-ਕਮੇਟੀ ਦੇ ਹੋਰ ਮੈੰਬਰਾਂ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਕੰਪਿਊਟਰ ਅਧਿਆਪਕਾਂ ਦੀ ਸੂਬਾ ਕਮੇਟੀ ਅਤੇ ਜਿਲਾ ਪ੍ਰਧਾਨ ਭਾਰੀ ਇਕੱਠ ਨਾਲ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਮਿਲਣਗੇ। ਪਰਮਵੀਰ ਸਿੰਘ ਅਤੇ ਮੈਡਮ ਰਾਜਵੰਤ ਕੌਰ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਾਂ ਨੂੰ ਕਿਸੇ ਤਰਾਂ ਦੀ ਵਿੱਤੀ ਸਹਾਇਤਾ ਸਰਕਾਰ ਨਹੀਂ ਕੀਤੀ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ ਜਿਸ ਕਾਰਨ ਉਹਨਾਂ ਦੇ ਪਰਿਵਾਰ ਸੜਕਾਂ ਤੇ ਰੁਲਣ ਲਈ ਮਜਬੂਰ ਹਨ । ਮਾਨਯੋਗ ਸ. ਭਾਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਹੈ ਕਿ ਆਪ ਨਿੱਜੀ ਦਖਲ ਦੇ ਕਿ ਕੰਪਿਊਟਰ ਅਧਿਆਪਕਾਂ ਦੀਆਂ 18 ਸਾਲਾਂ ਤੋਂ ਲੰਬਿਤ ਮੰਗਾਂ ਦਾ ਹੱਲ ਕਰਨ ਉਪਰੰਤ , ਪੇਅ ਪ੍ਰੋਟੈਕਟ ਕਰਕੇ ਸਿੱਖਿਆ ਵਿਭਾਗ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸ਼ਿਫਟ ਕੀਤਾ ਜਾਵੇ । ਜੇਕਰ ਸਬ ਕਮੇਟੀ ਅਤੇ ਵਿਭਾਗ ਵਲੋਂ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾਂਦਾ ਤਾਂ ਜਲਦ ਜੀ ਜੱਥੇਬੰਦੀ ਵਲੋਂ ਅਗਲੀ ਰਣਨੀਤੀ ਤੈਅ ਕਰਕੇ ਸੂਬਾ ਪੱਧਰੀ ਰੈਲੀਆਂ ਰਾਹੀ ਪੰਜਾਬ ਸਰਕਾਰ ਦਾ ਕੰਪਿਊਟਰ ਅਧਿਆਪਕਾਂ ਦੇ ਖੋਏ ਜਾ ਰਹੇ ਜਮਹੂਰੀ ਹੱਕਾਂ ਪ੍ਰਤੀ ਆਮ ਜਨਤਾ ਵਿੱਚ ਪ੍ਰਚਾਰ ਕੀਤਾ ਜਾਵੇਗਾ । ਜਿਸ ਦੀ ਨਿਰੋਲ  ਜਿੰਮੇਵਾਰੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਸੰਗਰੂਰ ਮਾਸ ਡੈਪੂਟੇਸ਼ਨ ਦੌਰਾਨ ਪਰਮਿੰਦਰ ਸਿੰਘ ਘੁਮਾਣ ਜਨਰਲ ਸਕੱਤਰ ਹਰਪ੍ਰੀਤ ਸਿੰਘ ਜਨਰਲ ਸਕੱਤਰ ਅਮਰਦੀਪ ਸਿੰਘ ਅਤੇ ਪ੍ਰਦੀਪ ਮਲੂਕਾ ਕਾਨੂਨੀ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਮੈਡਮ ਰਾਖੀ ਮੰਨਨ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ, ਗੁਰਦੀਪ ਸਿੰਘ ਸਟੇਟ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਟੋਹੜਾ, ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨ ਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਗੁਰਮੇਲ ਸਿੰਘ , ਜਗਸੀਰ ਸਿੰਘ ਫਰੀਦਕੋਟ. ਗੁਰਪ੍ਰੀਤ ਸਿੰਘ ਅਮ੍ਰਿਤਸਰ, ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਲਖਵੀਰ ਸਿੰਘ ਅਤੇ ਈਸ਼ਰ ਸਿੰਘ ਬਠਿੰਡਾ ,ਰੋਬਿਨ ਮਲੇਰਕੋਟਲਾ, ਹਰਜਿੰਦਰ ਸਿੰਘ ਨਵਾਂ ਸ਼ਹਿਰ, ਜਤਿੰਦਰ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ਅਤੇ ਹੋਰ ਆਗੂ ਸਾਮਿਲ ਰਹਿਣਗੇ । 

ਰਾਸ਼ਟਰੀ ਪੜ੍ਹਨ ਦਿਵਸ ‘ਤੇ ਕੀਤਾ ਸਮਾਗਮ ਦਾ ਆਯੋਜਨ

ਨਵਾਂਸ਼ਹਿਰ, 22 ਜੂਨ:   ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਅਤੇ  ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵੱਲੋਂ ਰਾਸ਼ਟਰੀ ਪੜ੍ਹਨ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਤੋਂ ਡਾ. ਹਰਪ੍ਰੀਤ ਸਿੰਘ ਮੁੱਖ ਵਕਤਾ ਵਜੋਂ ਸ਼ਾਮਲ ਹੋਏ

            ਸਮਾਗਮ ਦੀ ਸ਼ੁਰੂਆਤ ਵਿੱਚ ਸੰਦੀਪ ਸਿੰਘ ਖੋਜ ਅਫ਼ਸਰ ਨੇ ਜਿੱਥੇ ਮੁੱਖ ਵਕਤਾ ਨੂੰ ਜੀ ਆਇਆਂ ਆਖਿਆ ਉੱਥੇ ਹੀ ਵਿਦਿਆਰਥੀਆਂ ਨੂੰ ਆਪਣੇ ਅੰਦਰ ਪੜ੍ਹਨ ਰੁਚੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਬਾਅਦ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਰਾਸ਼ਟਰੀ ਪੜ੍ਹਨ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਪੜ੍ਹਨ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ, ਗਿਆਨ ਅਤੇ ਪੁਸਤਕਾਂ ਮਨੁੱਖ ਨੂੰ ਜੀਣਾ ਸਿਖਾਉਂਦੀਆਂ ਹਨ। ਪੁਸਤਕਾਂ ਮਨੁੱਖ ਦੀਆਂ ਅਸਲ ਦੋਸਤ ਹਨ ਅਤੇ ਇਹ ਮਨੁੱਖ ਨੂੰ ਕਦੇ ਵੀ ਧੋਖਾ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਚੰਗੀਆਂ ਪੁਸਤਕਾਂ ਤੁਹਾਡੇ ਅੰਦਰਲੇ ਨੂੰ ਰੋਸ਼ਨ ਕਰਦੀਆਂ ਹਨ ਅਤੇ ਜੀਵਨ 'ਤੇ ਤੁਹਾਡੀ ਪਕੜ ਨੂੰ ਮਜ਼ਬੂਤ ਕਰਦੀਆਂ ਹਨ ਸਮਾਗਮ ਦੇ ਅੰਤ 'ਤੇ ਪ੍ਰੋ. ਪ੍ਰੀਆ ਬਾਵਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ ਲਈ ਕਿਹਾ। ਇਸ ਮੌਕੇ ਪ੍ਰੋ. ਹਰਜਿੰਦਰ ਸਿੰਘ ਅਤੇ ਕਾਲਜ ਦੇ ਵਿਦਿਆਰਥੀਆਂ ਮੌਜੂਦ ਰਹੇ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME