ਡੀਲਰਾਂ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ ਤੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ
ਹੁਸ਼ਿਆਰਪੁਰ, 16 ਜੂਨ:ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਆਰ.ਐਸ. ਗਿੱਲ
ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ
ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਟੈ੍ਰਮ-3 ਸਟੈਂਡਰਡ ਦੇ ਟਰੈਕਟਰਾਂ ਦੀ
ਰਜਿਸਟ੍ਰੇਸ਼ਨ ਕਰਵਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹੇ ਵਿਚ ਇਸ ਸਬੰਧੀ
ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨ ਅਤੇ ਡੀਲਰ ਸਿਰਫ 30
ਜੂਨ ਤੱਕ ਟੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ
ਕਿ ਡੀਲਰ ਆਪਣੀ ਆਈ.ਡੀ. ਤੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿਥੇ ਡੀਲਰਾਂ
ਆਈ.ਡੀ ਉਪਲਬੱਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ ਤੋਂ ਟਰੈਕਟਰ ਦੀ
ਰਜਿਸਟ੍ਰੇਸ਼ਨ ਹੋਵੇਗੀ।
ਸਕੱਤਰ ਜ਼ਿਲ੍ਹਾ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਾਰੇ
ਸੀ.ਈ.ਵੀ ਟ੍ਰੈਮ 3ਏ ਅਤੇ 3 ਵਾਹਨਾਂ (ਟਰੈਕਟਰ, ਕੰਬਾਇਨ ਹਾਰਵੈਸਟਰ, ਪਾਵਰ ਟਿੱਲਰ,
ਜੇ.ਸੀ.ਬੀ, ਕਰੇਨ, ਪੋਕਲੇਨ ਆਦਿ) ਨੂੰ ਆਫਲਾਈਨ ਰਜਿਸਟਰਡ ਕੀਤਾ ਜਾਵੇਗਾ। ਉਨ੍ਹਾਂ
ਕਿਹਾ ਕਿ ਕਾਰਜਸ਼ੀਲ ਵਿਸ਼ੇਸ਼ ਰਜਿਸਟ੍ਰੇਸ਼ਨ ਅਥਾਰਟੀਆਂ ਭਾਵ ਡੀਲਰ ਆਨਲਾਈਨ ਰਜਿਸਟ੍ਰੇਸ਼ਨ
ਕਰਨਗੇ, ਜਦਕਿ ਆਰ.ਟੀ.ਏ/ਐਸ.ਡੀ.ਐਮ ਆਫਲਾਈਨ ਰਜਿਸਟ੍ਰੇਸ਼ਨ ਕਰ ਸਕਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...