ਨਵਾਂਸ਼ਹਿਰ 12 ਜੂਨ :- ਅੱਜ ਐਮ.ਐਲ. ਏ. ਡਾ: ਸੁਖਵਿੰਦਰ ਕੁਮਾਰ ਸੁੱਖੀ ਅੱਜ ਸਵੇਰੇ ਚੰਡੀਗੜ੍ਹ ਰੋਡ, ਨਵਾਂਸ਼ਹਿਰ ਆਈ.ਟੀ.ਆਈ ਨੇੜੇ ਡਿਵਾਈਡਰ 'ਤੇ ਸੇਵਾ ਕਰ ਰਹੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਮਿਲੇ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੈਂ ਹਰ ਰੋਜ਼ ਚੰਡੀਗੜ੍ਹ ਰੋਡ 'ਤੇ ਸੈਰ ਕਰਨ ਲਈ ਨਿਕਲਦਾ ਹਾਂ ਅਤੇ ਹਰ ਰੋਜ਼ ਸਵੇਰੇ 5 ਵਜੇ ਤੋਂ ਹੀ ਇਹਨਾਂ ਸੇਵਾਦਾਰਾਂ ਨੂੰ ਸੇਵਾ ਕਰਦਾ ਦੇਖਦਾ ਹਾਂ। ਉਨ੍ਹਾਂ ਦੀ ਸੇਵਾ ਭਾਵਨਾ ਕਾਰਨ ਸ਼ਹਿਰ ਵਿੱਚ ਹਰਿਆਲੀ ਦਿਖਾਈ ਦੇਣ ਲੱਗੀ ਹੈ। ਇਹ ਡਿਵਾਈਡਰ ਜੋ ਕੁਝ ਸਮਾਂ ਪਹਿਲਾਂ ਘਾਹ-ਫੂਸ ਨਾਲ ਭਰੇ ਦਿਖਾਈ ਦਿੰਦੇ ਸਨ, ਅੱਜ ਸਾਫ ਦਿਖਾਈ ਦੇ ਰਹੇ ਹਨ, ਜਿੱਥੇ ਇਨ੍ਹਾਂ ਵੱਲੋਂ ਬਹੁਤ ਹੀ ਸੁੰਦਰ ਰੁੱਖ ਲਗਾਏ ਗਏ ਹਨ ਅਤੇ ਸ਼ਹਿਰ ਵਿਚ ਹਰਿਆਲੀ ਨਜ਼ਰ ਆਉਂਦੀ ਹੈ। ਇਹ ਸਭ ਇਨ੍ਹਾਂ ਵੱਲੋਂ ਬਿਨਾਂ ਕਿਸੇ ਲਾਲਚ ਤੋਂ ਨਿਸ਼ਕਾਮ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਹੈ, ਇਹ ਸੇਵਾ ਭਾਵਨਾ ਨਾਲ ਹੀ ਸੰਭਵ ਹੋਇਆ ਹੈ। ਪ੍ਰਮਾਤਮਾ ਇਹਨਾਂ ਦੀ ਸੇਵਾ ਭਾਵਨਾ ਨੂੰ ਮਜ਼ਬੂਤ ਕਰੇ ਅਤੇ ਸਭ ਨੂੰ ਤੰਦਰੁਸਤ ਰੱਖੇ। ਉਨ੍ਹਾਂ ਕਿਹਾ ਕਿ ਮੈਂ ਇਸ ਨੇਕ ਕਾਰਜ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਹਮੇਸ਼ਾ ਤਿਆਰ ਹਾਂ। ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਡਾ: ਸੁੱਖੀ ਅਤੇ ਸਾਥੀਆਂ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਸੁਸਾਇਟੀ ਵੱਲੋਂ ਪਿਛਲੇ ਸੱਤ ਸਾਲਾਂ ਤੋਂ ਚੈਰੀਟੇਬਲ ਡਿਸਪੈਂਸਰੀ, ਚੈਰੀਟੇਬਲ ਡੈਂਟਲ ਕੇਅਰ ਅਤੇ ਚੈਰੀਟੇਬਲ ਲੈਬਾਰਟਰੀ ਅਤੇ ਹੋਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ: ਸੁੱਖੀ, ਉਨ੍ਹਾਂ ਦੇ ਸਾਥੀ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖ਼ਾਲਸਾ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਆਜ਼ਾਦ, ਰਾਜਵੰਸ਼ ਸਿੰਘ ਬੇਦੀ, ਰੇਸ਼ਮ ਸਿੰਘ, ਗੁਨਗੁਨ, ਰਹਿਮਤੀ ਅਤੇ ਅਲੀਸ਼ਾ ਆਦਿ ਹਾਜ਼ਰ ਸਨ |
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...