ਨਵਾਂਸ਼ਹਿਰ, 16 ਜੂਨ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਭਾਰਤੀ ਖੇਤੀ ਖੋਜ ਸੰਸਥਾ, ਨਵੀਂ ਦਿੱਲੀ ਦੇ ਅਧੀਨ ਕਾਰਜਸ਼ੀਲ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 8 ਤੋਂ 14 ਜੂਨ, 2023 ਨੂੰ ਤੱਕ 'ਪੁਰਾਤਨ ਅਤੇ ਨਵੀਨਤਮ ਤਕਨੀਕਾਂ ਰਾਹੀਂ ਕੱਪੜਿਆਂ ਦੀ ਸਾਜੋ-ਸਜਾਵਟ' ਸੰਬੰਧੀ ਕਿੱਤਾ ਮੁੱਖੀ ਸਿਖਲਾਈ ਕੋਰਸ ਲਗਾਇਆ ਗਿਆ।ਸ ਸਿਖਲਾਈ ਕੋਰਸ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਦਾ ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਸਵਾਗਤ ਕੀਤਾ ਅਤੇ ਨਾਲ ਹੀ ਇਸ ਸਿਖਲਾਈ ਲ਼ੈਣ ਉਪਰੰਤ ਇਸ ਨੂੰ ਕਿੱਤੇ ਵਜੋਂ ਅਪਨਾਉਣ ਲਈ ਵੀ ਪ੍ਰੇਰਿਆ। ਇਸ ਸਿਖਲਾਈ ਕੋਰਸ ਦੌਰਾਨ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਸ਼ਿਖਾ ਮਹਾਜਨ ਨੇ ਸਿਖਿਆਰਥੀਆਂ ਨੂੰ ਫੈਬਰਿਕ ਪੇਂਟ, ਬਲਾਕ ਅਤੇ ਸਟੈਨਸਿਲ ਪ੍ਰਿੰਟਿੰਗ, ਫਰੀ ਹੈਂਡ ਪੇਟਿੰਗ ਅਤੇ ਵੱਖ-ਵੱਖ ਤਰ੍ਹਾਂ ਦੀਆਂ ਪੁਰਾਤਨ ਕਢਾਈਆਂ ਬਾਰੇ ਦੱਸਿਆ, ਜਿਨ੍ਹਾਂ ਦੀ ਵਰਤੋਂ ਅਸੀਂ ਘਰੇਲੂ ਅਤੇ ਵਪਾਰਕ ਉਪਯੋਗ ਵਸਤਾਂ ਜਿਵੇਂ ਕਿ ਸਰਾਹਣੇ, ਗੱਦੀਆਂ, ਪਰਸ, ਸੂਟ, ਟੇਬਲ ਅਤੇ ਸੋਫਾ ਕਵਰ, ਆਦਿ ਲਈ ਕਰ ਸਕਦੇ ਹਾਂ।ਉਨ੍ਹਾ ਦੱਸਿਆ ਕਿ ਇਸ ਕੋਰਸ ਦੋਰਾਨ ਸਿਖਿਆਰਥੀਆਂ ਨੂੰ ਇਹ ਵਸਤਾਂ ਤਿਆਰ ਕਰਨ ਉਪਰੰਤ ਇਨ੍ਹਾਂ ਨੂੰ ਵਪਾਰਕ ਪੱਧਰ 'ਤੇ ਵੇਚਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...