ਕੈਬਨਿਟ ਮੰਤਰੀ ਨੇ ਵਾਰਡ ਨੰਬਰ 3 ਵਿਚ 21 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ
ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 18 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ
ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ
ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਇੱਕ ਸਾਲ ਤੋਂ ਪੰਜਾਬ ਸਰਕਾਰ ਲਗਾਤਾਰ ਸੂਬੇ
ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਦਾ ਲੋਕਾਂ
ਨੂੰ ਜ਼ਮੀਨੀ ਪੱਧਰ 'ਤੇ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼
ਲੋਕਾਂ ਤੱਕ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣਾ ਹੈ। ਉਹ ਵਾਰਡ ਨੰਬਰ 3 ਵਿਚ ਕਰੀਬ
21 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ
ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵਾਰਡ ਸੀਨੀਅਰ ਡਿਪਟੀ
ਮੇਅਰ ਪ੍ਰਵੀਨ ਸੈਣੀ ਦਾ ਵਾਰਡ ਹੈ ਜਿੱਥੋਂ ਉਹ ਲਗਾਤਾਰ ਪੰਜ ਵਾਰ ਕੌਂਸਲਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਦੀ ਲੰਮੇ ਸਮੇਂ ਦੀ ਮੰਗ
ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਾਰਡ ਦੇ ਬਾਕੀ ਪੈਂਡਿੰਗ ਕੰਮ ਵੀ
ਮੁਕੰਮਲ ਕਰਵਾਏ ਜਾਣਗੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ,
ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸਨਰ ਸੰਦੀਪ ਤਿਵਾੜੀ, ਕੌਂਸਲਰ ਸਾਹਿਬਾਨ ਅਤੇ
ਇਲਾਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...