ਨਵਾਂਸ਼ਹਿਰ 11 ਜੂਨ:- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਦੇ ਬੰਗਾ ਰੋਡ ਵਿਖੇ ਬੂਟੇ ਲਗਾ ਕੇ ਮਨਾਇਆ ਜਨਮਦਿਨ । ਉਹਨਾਂ ਦੇ ਜਨਮਦਿਨ ਦੀ ਖ਼ੁਸ਼ੀ ਦੇ ਮੌਕੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ ਸੇਵਾਦਾਰਾਂ ਵੱਲੋ ਅੱਜ ਬੰਗਾ ਰੋਡ ਸਤਲੁਜ ਪੈਟਰੋਲ ਪੰਪ ਦੇ ਸਾਹਮਣੇ ਡਿਵਾਈਡਰ ‘ਤੇ 104 ਬੂਟੇ ਲਗਾਏ ਗਏ । ਇਸ ਮੌਕੇ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਦੇ ਜਨਮਦਿਨ ਦੀ ਖ਼ੁਸ਼ੀ ਦੇ ਮੌਕੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਉਹਨਾਂ ਦੇ 52ਵੇਂ ਜਨਮਦਿਨ ਦੇ ਮੌਕੇ ਉਹਨਾਂ ਦੀ ਉਮਰ ਤੋਂ ਦੁਗਣੇ 104 ਬੂਟੇ ਬੰਗਾ ਰੋਡ ਸਤਲੁਜ ਪੈਟਰੋਲ ਪੰਪ ਦੇ ਸਾਹਮਣੇ ਡਿਵਾਈਡਰ ਲਗਾਏ ਗਏ । ਉਹਨਾਂ ਕਿਹਾ ਕਿ ਗਲੋਬਲ ਵਾਰਮਿੰਗ ਦੀ ਸਮੱਸਿਆ ਦੇ ਮੱਦੇਨਜ਼ਰ ਬੂਟੇ ਲਗਾਉਣਾ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਜਨਮਦਿਨ ਦੇ ਮੌਕੇ ਤੇ ਇਸ ਕਿਸਮ ਦਾ ਕੰਮ ਸ਼ਲਾਘਾਯੋਗ ਹੈ । ਇਸ ਮੌਕੇ ਜਿੱਥੇ ਸਾਰਿਆਂ ਵੱਲੋਂ ਸੁਖਵਿੰਦਰ ਸਿੰਘ ਥਾਂਦੀ ਦੇ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਗਈ ਉੱਥੇ ਉਹਨਾਂ ਦੀ ਲੰਬੀ ਉਮਰ ਤੰਦਰੁਸਤੀ ਅਤੇ ਸੇਵਾ ਸਿਮਰਨ ਲਈ ਅਰਦਾਸ ਕੀਤੀ ਗਈ । ਇਸ ਮੌਕੇ ਪ੍ਰਿਤਪਾਲ ਸਿੰਘ ਹਵੇਲੀ ਨੇ ਕਿਹਾ ਕਿ ਹੋਰਨਾਂ ਲੋਕਾਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈਂਦਿਆਂ ਰੁੱਖ ਲਗਾਉਣੇ ਅਤੇ ਪਾਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਜਾਂ ਆਪਣੇ ਬੱਚਿਆਂ ਦੇ ਜਨਮ ਦਿਨ ਜਾਂ ਹੋਰ ਖਾਸ ਮੌਕਿਆਂ ਤੇ ਖਾਣ ਪੀਣ ਦੀਆਂ ਚੀਜ਼ਾਂ ਜਾਂ ਪਾਰਟੀਆਂ ਤੇ ਖ਼ਰਚਾ ਕਰਨ ਦੀ ਥਾਂ ਮਨੁੱਖਤਾ ਦੀ ਭਲਾਈ ਲਈ ਕੋਈ ਵੀ ਕੰਮ ਕਰਦਿਆਂ ਸਮਾਜ ਨੂੰ ਸਾਰਥਿਕ ਸੁਨੇਹਾ ਦੇਣ ਨਾਲ ਉਹ ਦਿਨ ਬੇਹੱਦ ਖਾਸ ਬਣ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ ਜੀ ਨੇ ਸਾਰੇ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਾਂ ਕਿਹਾ ਕਿ ਗੁਰੂ ਸਾਹਿਬ ਇਸੇ ਤਰ੍ਹਾਂ ਉਹਨਾਂ ਤੋਂ ਸੇਵਾਵਾਂ ਲੈਂਦੇ ਰਹਿਣ । ਇਸ ਮੋਕੇ ਅਮਰਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਹਵੇਲੀ, ਇੰਦਰਜੀਤ ਸਿੰਘ, ਬਲਵਿੰਦਰ ਕੌਰ, ਮਹਿੰਦਰ ਕੌਰ ਇੰਦਰਜੀਤ ਸਿੰਘ ਬਾਹੜਾ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਅਮਰਦੀਪ ਸਿੰਘ, ਚਰਨਜੋਤ ਸਿੰਘ, ਹਰਮਨਜੀਤ ਸਿੰਘ, ਆਜਾਦ, ਅਲੀਸ਼ਾ, ਰਹਿਮਤੀ, ਗੁਨਗੁਨ ਅਤੇ ਨੀਤੀਸ਼ ਆਦਿ ਹਾਜ਼ਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...