Monday, 5 June 2023

ਸ਼ਾਨੋ ਸ਼ੋਕਤ ਨਾਲ ਸਪੰਨ ਹੋਇਆ ਸਮਰ ਕੈਂਪ

  ਨਵਾਂਸ਼ਹਿਰ 6 ਜੂਨ:-  ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਵਿਦਿਅਕ ਸੰਸਥਾਵਾਂ ਵਿੱਚ ਸਮਰ ਕੈਂਪ ਆਯੋਜਿਤ ਕਰਨ ਦੇ ਫੁਰਮਾਨ ਤਹਿਤ ਅੱਜ ਸਸਸਸ ਲੰਗੜੋਆ ਵਿਖੇ ਬੱਚਿਆਂ ਵਲੋਂ ਵੱਖ ਵੱਖ ਗਤੀਵਿਧੀਆਂ ਰਾਹੀਂ ਇਸਦੀ ਸਮਾਪਤੀ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸੰਸਥਾ ਵਿੱਚ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ ਗਏ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ। ਸੁਸਾਇਟੀ ਦੇ ਸੇਵਾਦਾਰ ਅਮਰਜੀਤ ਸਿੰਘ ਖਾਲਸਾ ਵਲੋਂ ਸਟਾਫ ਅਤੇ ਬੱਚਿਆਂ ਨਾਲ ਮਿਲ ਕੇ ਸਕੂਲ ਕੈਂਪਸ ਵਿੱਚ ਨਿੰਮ ਤੇ ਅੰਬ ਦੇ ਬੂਟੇ ਲਗਾਏ। ਬੱਚਿਆਂ ਵਲੋਂ ਯੋਗ ਕ੍ਰਿਆਵਾਂ ਰਾਹੀਂ ਸਿਹਤਮੰਦ ਹੋਣ ਦਾ ਸਬੂਤ ਦਿੱਤਾ ਗਿਆ। ਮਿਤੀ ਪਹਿਲੀ ਜੂਨ ਤੋਂ ਇਸ ਸਮਰ ਕੈਂਪ ਦੌਰਾਨ ਬੱਚਿਆਂ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਕਿਰਿਆਵਾਂ ਨਾਲ ਆਪਣੇ ਅੰਦਰ ਛੁਪੇ ਹੁਨਰ ਨੂੰ ਪੇਸ਼ ਕੀਤਾ ਜਿਸ ਵਿੱਚ ਪਾਣੀ ਦੀ ਸੰਭਾਲ ਲਈ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਤੇ ਕੁਕਿੰਗ ਦੇ ਮੁਕਾਬਲੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ। ਅੱਜ ਅਖੀਰਲੇ ਦਿਨ ਯੋਗ ਅਭਿਆਸ ਦੀਆਂ ਕਸਰਤਾਂ ਤੇ ਸਭਿਆਚਾਰਕ ਪ੍ਰੋਗਰਾਮ ਦੇ ਨਾਲ ਇਸ ਕੈਂਪ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਬੱਚਿਆਂ ਨੂੰ ਰਿਫਰੈਸ਼ਮੈਂਟ ਤੇ ਪੈਨ ਆਦਿ ਦਿੱਤੇ ਗਏ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਤੇ ਵਾਈਸ ਪ੍ਰਿੰਸੀਪਲ ਮੈਡਮ ਗੁਨੀਤ ਵਲੋਂ ਬੱਚਿਆਂ ਨੂੰ ਇਸ ਮੌਕੇ ਸ਼ੁਭਕਾਮਨਾਵਾਂ ਦਿੰਦਿਆਂ ਆਪਣੀਆਂ ਰਹਿੰਦੀਆਂ ਛੁੱਟੀਆਂ ਪੜ੍ਹਾਈ ਦੇ ਨਾਲ ਨਾਲ ਹਸਦਿਆਂ ਖੇਡਦਿਆਂ ਬਤੀਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਹਰਿੰਦਰ ਸਿੰਘ, ਪ੍ਰਦੀਪ ਸਿੰਘ, ਨੀਰਜ ਬਾਲੀ ਤੋਂ ਇਲਾਵਾ ਸਟਾਫ ਅਤੇ ਬੱਚੇ ਸ਼ਾਮਲ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME