ਨਵਾਂਸ਼ਹਿਰ 25 ਜੂਨ :- ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਵੱਲੋਂ ਜੋ ਵਾਅਦਾ ਪੰਜਾਬ ਦੇ ਕਿਸਾਨਾਂ ਨਾਲ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਕੀਤਾ ਸੀ ਉਸਨੂੰ ਨੇਪਰੇ ਚੜਦਾ ਦੇਖ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਬਾਗ਼ੋਂ ਬਾਗ ਹੋਏ ਪਏ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਨਵਾਂਸ਼ਹਿਰ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਪੰਜਾਬ ਯੂਥ ਵਿੰਗ ਦੇ ਵਾਈਸ ਪ੍ਰਧਾਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਮਿਲੀ ਹੈ ਅਤੇ ਇਸ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਤੋਂ ਅਤੇ ਵੱਡੇ ਪੱਧਰ ਉੱਤੇ ਨਹਿਰੀ ਪਾਣੀ ਮਿਲਣ ਕਰਕੇ ਖੁਸ਼ ਹੋਏ ਕਿਸਾਨਾਂ ਵੱਲੋਂ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਹੋਇਆਂ ਖੁਸ਼ੀ ਵਿੱਚ ਲੱਡੂ ਵੰਡੇ ਜਾ ਰਹੇ ਹਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਬਹੁਤ ਸਾਰੇ ਵਾਅਦੇ ਪੂਰੇ ਵੀ ਕਰ ਦਿਤੇ ਗਏ ਹਨ ਅਤੇ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਮੁੱਖ ਲੋੜਾਂ ਜਿਸ ਵਿਚ ਸਿਹਤ ਸਿੱਖਿਆ ਰੁਜ਼ਗਾਰ ਬਿਜਲੀ ਅਤੇ ਪਾਣੀ ਇਨ੍ਹਾਂ ਪੰਜਾਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਡੇ ਪੱਧਰ ਉੱਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਵੀ 100% ਪੂਰਾ ਕਰੇਗੀ ਅਤੇ ਪੰਜਾਬ ਨੂੰ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਵੀ ਜ਼ਰੂਰ ਬਣਾਕੇ ਰਹੇਂਗੀ। ਜਲਵਾਹਾ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਉਣ ਵਾਲੀ ਇਲਾਹੀ ਬਾਣੀ ਹਰ ਘਰ ਤੱਕ ਫਰੀ ਪਹੁੰਚੇ ਅਤੇ ਹਰ ਚੈਨਲ ਉਤੇ ਗੁਰਬਾਣੀ ਦਾ ਲਾਈਵ ਪ੍ਰਸਾਰਨ ਦਿਖਾਇਆ ਜਾਵੇ ਇਸ ਲਈ ਮਾਨ ਸਰਕਾਰ ਵੱਲੋਂ ਬਾਦਲ ਪਰਿਵਾਰ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਆਜ਼ਾਦ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਮਾਨ ਸਰਕਾਰ ਵੱਲੋਂ ਪੰਜਾਬ ਦੇ ਤਹਿਸੀਲ ਕੰਪਲੈਕਸ ਉਤੇ ਕੱਸੇ ਸ਼ਿਕੰਜੇ ਤੋਂ ਬਾਹਰ ਤਹਿਸੀਲਦਾਰ ਦੇ ਦਫ਼ਤਰ ਵਿਚ ਆਮ ਲੋਕਾਂ ਦੀ ਲੁੱਟ ਲਗਭਗ ਬੰਦ ਹੋ ਗਈ ਹੈ ਅਤੇ ਇਸ ਕਾਰਵਾਈ ਨਾਲ ਬਾਕੀ ਮਹਿਕਮਿਆਂ ਦੇ ਜੋ ਕੁਝ ਕੁ ਭ੍ਰਿਸ਼ਟ ਅਫਸਰ ਹਨ ਉਨ੍ਹਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋਇਆ ਹੈ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਵਿਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਸਮੁੱਚੀ ਟੀਮ ਦੀ ਮੁੱਖ ਤਰਜੀਹ ਹੈ। ਜਲਵਾਹਾ ਨੇ ਕਿਹਾ ਕਿ ਪੰਜਾਬ ਨੂੰ ਹੱਸਦਾ ਵੱਸਦਾ ਅਤੇ ਰੰਗਲਾ ਪੰਜਾਬ ਬਣਾਉਣ ਲਈ ਸ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪੂਰੀ ਤਨਦੇਹੀ ਨਾਲ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇੱਕ ਇੱਕ ਵੋਟ ਸਦਕਾ ਪੰਜਾਬ ਨੂੰ ਪਹਿਲਾਂ ਕ੍ਰਾਂਤੀਕਾਰੀ ਤੇ ਇੰਨਕਲਾਬੀ ਮੁੱਖ ਮੰਤਰੀ ਮਿਲਿਆ ਹੈ ਜੋ ਆਪਣੇ ਕਾਰਜਕਾਲ ਦੌਰਾਨ ਇਤਿਹਾਸ ਸਿਰਜ ਰਿਹਾ ਹੈ। ਅਕਾਲੀ ਕਾਂਗਰਸੀਆਂ ਵੱਲੋਂ ਕਦੀਂ ਵੀ ਪਿਛਲੇ 70 ਸਾਲਾਂ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਇਹੋ ਜਿਹੀ ਬਿਜਲੀ ਸਪਲਾਈ ਦਾ ਪ੍ਰਬੰਧ ਕਦੀਂ ਨਹੀਂ ਕੀਤਾ ਗਿਆ । ਭਗਵੰਤ ਮਾਨ ਸਰਕਾਰ ਵੱਲੋਂ ਹਰ ਰੋਜ਼ ਪੰਜਾਬ ਦੇ ਭਲੇ ਲਈ ਕੰਮ ਕਰਕੇ ਜੋ ਮੀਲ ਪੱਥਰ ਸਥਾਪਤ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਵਿਰੋਧੀ ਪਾਰਟੀਆਂ ਦੇ ਲੀਡਰ ਬੌਖਲਾਹਟ ਵਿਚ ਹਨ ਅਤੇ ਹਰ ਰੋਜ਼ ਪੁੱਠੇ ਸਿੱਧੇ ਬਿਆਨ ਦੇ ਰਹੇ ਹਨ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਇੱਕ ਪੰਜਾਬ ਵਾਸੀ ਮਿਲ਼ੇਗਾ, ਕਿਉਂਕਿ ਉਹ ਲੋਕਪੱਖੀ ਸਕੀਮਾਂ ਆਮ ਲੋਕਾਂ ਲਈ ਬਣਾਈਆਂ ਜਾ ਰਹੀਆਂ ਹਨ, ਅਤੇ ਪਹਿਲਾਂ ਇਹ ਸਕੀਮਾਂ ਸਿਰਫ਼ ਲੀਡਰਾਂ ਦੇ ਪਰਿਵਾਰਾਂ ਤੱਕ ਹੀ ਸੀਮਿਤ ਰਹਿੰਦੀਆਂ ਸਨ। ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ਉੱਤੇ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲੱਖਾਂ ਨੌਕਰੀਆਂ ਕੱਢੀਆਂ ਜਾਣਗੀਆਂ ਜਿਨ੍ਹਾਂ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...