Sunday, 9 July 2023

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ 10 ਜੁਲਾਈ ਨੂੰ ਛੁੱਟੀ ਦਾ ਐਲਾਨ

 ਨਵਾਂਸ਼ਹਿਰ, 9 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ  ਵੱਲੋਂ ਬੀਤੇ ਕੱਲ੍ਹ ਤੋਂ ਪੰਜਾਬ ਭਰ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ 10 ਜੁਲਾਈ 2023 ਦਿਨ ਸੋਮਵਾਰ ਨੂੰ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਈ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ  ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਰਕਾਰੀ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME