Thursday, 27 July 2023

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਮੈਡੀਕਲ ਚੈੱਕਅਪ ਕੈਂਪ 29 ਜੁਲਾਈ ਨੂੰ

ਨਵਾਂਸ਼ਹਿਰ 27 ਜੁਲਾਈ :  ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ ਵਿਖੇ 29 ਜੁਲਾਈ ਨੂੰ ਸਵੇਰੇ 10 ਵਜੇ ਤੋਂ ਲੈਕੇ ਬਾਅਦ ਦੁਪਹਿਰ3 ਵਜੇ ਤੱਕ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ।ਇਹ ਜਾਣਕਾਰੀ ਦਿੰਦੇ ਹੋਏ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਡਾਕਟਰ ਕਸ਼ਮੀਰ ਸਿੰਘ ਢਿੱਲੋਂ ਅਤੇ ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਨਵਾਂਸ਼ਹਿਰ ਦੇ ਉੱਤਰੀ ਭਾਗ ਵਿੱਚੋਂ ਲੰਘਦੀ ਹੋਈ ਡਰੇਨ ਵਿੱਚ ਆਏ ਹੜ੍ਹਾਂ ਦੇ ਪਾਣੀ ਨਾਲ ਕਾਫੀ ਨੁਕਸਾਨ ਕੀਤਾ ਹੈ।ਇਹਨਾਂ ਹੜ੍ਹਾਂ ਕਾਰਨ ਬਿਮਾਰੀਆਂ ਵੀ ਫੈਲੀਆਂ ਹਨ।ਅਜਿਹੀ ਦੁੱਖ ਦੀ ਘੜੀ ਵਿੱਚ ਲੋਕਾਂ ਦਾ ਸਾਥ ਦੇਣ ਲਈ ਇਹ ਮੁਫਤ ਮੈਡੀਕਲ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ ਜਿਸ ਵਿੱਚ ਮਰੀਜ਼ਾਂ ਦੀ ਜਾਂਚ ਕਰਨ ਤੋਂ ਇਲਾਵਾ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME