ਲੋਕਾਂ ਨੂੰ ਲੋਕ ਅਦਾਲਤ ਰਾਹੀਂ ਆਪਣੇ ਲੰਬਿਤ ਮੁਕੱਦਮੇ ਹੱਲ ਕਰਵਾਉਣ ਦੀ ਅਪੀਲ
ਨਵਾਂਸ਼ਹਿਰ, 11 ਜੁਲਾਈ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ
ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆ ਹਦਾਇਤਾਂ
ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 9 ਸਤੰਬਰ,
2023 ਨੂੰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ
ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ. ਕੰਵਲਜੀਤ ਸਿੰਘ ਬਾਜਵਾ ਨੇ
ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਅਦਾਲਤਾਂ 'ਚ ਲੰਬਿਤ ਅਤੇ ਪ੍ਰੀ-ਲਿਟੀਗੇਟਿਵ
ਮਾਮਲੇ, ਦੀਵਾਨੀ, ਵਸੂਲੀ ਨਾਲ ਸਬੰਧਤ ਮਾਮਲੇ, ਪਾਣੀ ਦੇ ਬਿੱਲ ਦੇ ਕੇਸ, ਚੈੱਕ ਬਾਊਂਸ
ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ,
ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ, ਬੈਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਨੂੰ
ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ
ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਸਾਹਿਬਾਨ ਅਤੇ ਜਿਹੜੇ ਝਗੜੇ ਜਾਂ
ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ 'ਤੇ ਲਿਖ ਕੇ
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ
ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ
ਹੈ ਅਤੇ ਫ਼ੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਇਸ ਦੇ ਫ਼ੈਸਲੇ ਅੰਤਿਮ ਹੁੰਦੇ
ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ
ਕੋਰਟ ਫੀਸ ਵੀ ਵਾਪਸ ਮਿਲ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ
ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ
ਉਠਾਉਣ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...