Tuesday, 18 July 2023

ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ

ਨਵਾਂਸ਼ਹਿਰ 18 ਜੁਲਾਈ:- ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪੀ੍ਤ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਡਾ. ਨਰੰਜਨ ਪਾਲ ਹੀਓਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਬਲਾਕੀਪੁਰ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖਰੇਖ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਉਲਟੀਆਂ, ਦਸਤ, ਪੇਟ ਦਰਦ ਅਤੇ ਚਮੜੀ ਸਬੰਧਾਂ ਰੋਗਾਂ ਦੀ ਜਾਗਰੂਕਤਾ ਅਤੇ ਰੋਕਥਾਮ ਲਈ  ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਤੇ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨੂੰ ਗੰਦੇ ਪਾਣੀ ਤੋਂ ਪੈਦਾ ਹੁੰਦੇ ਰੋਗਾਂ ਨੂੰ ਫ਼ੈਲਣ ਤੋਂ ਰੋਕਣ ਲਈ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਪੀਣ 'ਤੇ ਜ਼ੋਰ ਦਿੱਤਾ ਕਿਉਕਿ ਗੰਦੇ ਪਾਣੀ ਵਿੱਚ ਬੀਮਾਰੀ ਫ਼ੈਲਾਉਣ ਵਾਲੇ ਜੀਵਾਣੂ ਤੇਜ਼ੀ ਨਾਲ ਵਧਦੇ ਫੁਲਦੇ ਹਨ ਜੋ ਮਨੁੱਖੀ ਸਿਹਤ ਲਈ ਘਾਤਕ ਹੁੰਦੇ ਹਨ। ਮਾਨਸੂਨ ਰੁੱਤ ਵਿੱਚ ਸੱਪ ਕੱਟਣ ਦੇ ਕੇਸ ਬਹੁਤ ਵਧ ਜਾਂਦੇ ਹਨ ਅਗਰ ਵੇਲੇ ਸਿਰ ਡਾਕਟਰੀ ਸਹਾਇਤਾ ਨਾ ਮਿਲੇ ਤਾਂ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਇਸ ਸਬੰਧੀ ਡਾ. ਗੁਰਤੇਜ ਸਿੰਘ ਨੇ ਦੱਸਿਆ ਕਿ ਸਾਰੇ ਸੱਪ ਜ਼ਹਿਰੀਲੇ ਨਹੀ ਹੁੰਦੇ ਕੁਝ ਕੁ ਪ੍ਜਾਤੀਆਂ ਹੀ ਜ਼ਹਿਰੀਲੀਆਂ ਹੁੰਦੀਆਂ ਹਨ, ਸੋ ਉਸ ਵੇਲੇ ਦੇਸੀ ਟੋਟਕਿਆਂ ਦੀ ਜਗ੍ਹਾ ਡਾਕਟਰੀ ਇਲਾਜ਼ ਪ੍ਣਾਲੀ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਪਿੰਡ ਵਿੱਚ ਖੜੇ ਪਾਣੀ 'ਤੇ ਦਵਾਈ ਦਾ ਛਿੜਕਾਅ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਸਰਪੰਚ ਬਲਵੀਰ ਚੰਦ, ਏਐਨਐਮ ਨਵਦੀਪ ਕੌਰ, ਆਸ਼ਾ ਵਰਕਰ ਹਰਜਿੰਦਰ ਕੌਰ, ਕੁਲਵਿੰਦਰ ਚੰਦ, ਸੁਰਿੰਦਰ ਕੌਰ, ਐਂਬੂਲੈਂਸ ਡਰਾਈਵਰ ਜੋਗਿੰਦਰ ਪਾਲ ਆਦਿ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME