Sunday, 16 July 2023

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਡੀ.ਸੀ ਦਫਤਰ ਅੱਗੇ ਧਰਨੇ ਦੀਆਂ ਤਿਆਰੀਆਂ ਜੋਰਾਂ 'ਤੇ

 ਨਵਾਂਸ਼ਹਿਰ 16 ਜੁਲਾਈ :- ਪੰਜਾਬ ਵੱਲੋਂ ਮਜ਼ਦੂਰਾਂ ਦੀ ਦਿਹਾੜੀ, ਮਗਨਰੇਗਾ ਸਮੇਤ ਲਗਾਤਾਰ ਰੁਜ਼ਗਾਰ ਅਤੇ ਲਾਲ ਲਕੀਰ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇਣ ਦੇ ਸਵਾਲ ਨੂੰ ਲੈ ਕੇ  21 ਜੁਲਾਈ ਨੂੰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਦੀਆਂ ਤਿਆਰੀਆਂ  ਸਬੰਧੀ  ਯੂਨੀਅਨ ਵੱਲੋਂ ਰਕਾਸਣ, ਬਘੌਰਾਂ, ਚੂਹੜ ਪੁਰ, ਮੁਜੱਫਰ ਪੁਰ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸਦੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਆਗੂ ਕਮਲਜੀਤ ਸਿੰਘ ਸਨਾਵਾ ਨੇ ਦੱਸਿਆ ਕਿ ਮਜਦੂਰਾਂ ਵੱਲੋਂ ਇਸਦੀ ਤਿਆਰੀ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਉਹਨਾਂ ਕਿਹਾ ਕਿ ਦਿੱਲੀ ਮਾਡਲ ਲਾਗੂ ਕਰਨ ਦੀਆਂ ਟਾਹਰਾਂ ਮਾਰਨ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਰਗੀ ਬੇਜ਼ਮੀਨੇ ਮਜ਼ਦੂਰਾਂ ਵਿਰੋਧੀ ਸਰਕਾਰ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਇਸ ਕਰਕੇ ਹੀ ਗਾਰੰਟੀ ਦੇ ਬਾਵਜੂਦ ਮਹਿਜ਼ ਮਗਨਰੇਗਾ ਤਹਿਤ 100 ਦਿਨ ਮਿਲਣ ਵਾਲਾ ਰੁਜ਼ਗਾਰ ਵੀ ਨਹੀਂ ਮਿਲ ਰਿਹਾ। ਸੂਬਾ ਸਰਕਾਰ ਨੂੰ ਆਪਣੀ ਤਰਫੋਂ 200 ਦਿਨ ਦਾ ਰੁਜ਼ਗਾਰ ਮੁਹੱਈਆਂ ਕਰਵਾਉਣ ਦੀ ਗਾਰੰਟੀ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕੰਮ ਉੱਪਰ ਹਾਜ਼ਰ ਹੋਣ ਤੇ ਦਿਹਾੜੀ ਦੀ ਹੋ ਰਹੀ ਕਟੌਤੀ ਬੰਦ ਕੀਤੀ ਜਾਵੇ, ਦਿੱਲੀ ਮਾਡਲ ਤਹਿਤ ਆਲ ਇੰਡੀਆ ਲੇਬਰ ਕਾਨਫਰੰਸ 1956 ਤਹਿਤ ਹਰ ਖੇਤਰ ਵਿੱਚ ਮਜ਼ਦੂਰਾਂ ਦੀ ਦਿਹਾੜੀ 1000 ਰੂਪਏ ਕਰਨ ਦੀ ਗਾਰੰਟੀ ਕੀਤੀ ਜਾਵੇ ਅਤੇ ਲਾਲ ਲਕੀਰ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਦੇ ਹੱਕ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਇਹਨਾਂ ਬੁਨਿਆਦੀ ਮੁੱਦਿਆਂ ਉੱਪਰ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਹਨਾਂ ਮੀਟਿੰਗਾਂ ਨੂੰ ਇਲਾਕਾ ਕਮੇਟੀ ਨਵਾਂਸ਼ਹਿਰ ਦੇ ਪ੍ਰਧਾਨ ਸੁਰਿੰਦਰ ਮੀਰਪੁਰੀ , ਸੁਖਵਿੰਦਰ ਕੌਰ, ਰਿੰਪੀ, ਬਲਵੀਰ ਕੌਰ, ਰੂਪਿੰਦਰ ਕੌਰ, ਰਾਜ ਰਾਣੀ, ਜਸਵਿੰਦਰ ਕੌਰ, ਸੰਤੋਸ਼ ਕੁਮਾਰੀ ਅਤੇ ਸੋਮਾ ਰਾਣੀ ਨੇ ਵੀ ਸੰਬੋਧਨ ਕੀਤਾ। ਇਹਨਾਂ ਮੀਟਿੰਗਾਂ ਵਿੱਚ ਸੰਦੀਪ ਕੌਰ, ਊਸ਼ਾ ਰਾਣੀ, ਮਹਿੰਦਰ ਕੌਰ, ਕਸ਼ਮੀਰ ਕੌਰ ਅਤੇ ਹੋਰ ਮਗਨਰੇਗਾ ਵਰਕਰਾਂ ਨੇ ਵੀ ਭਾਗ ਲਿਆ।
ਕੈਪਸ਼ਨ  : ਪਿੰਡ ਰਕਾਸਣ ਵਿਖੇ ਕੀਤੀ ਗਈ ਮੀਟਿੰਗ ਵਿੱਚ ਸ਼ਾਮਲ ਯੂਨੀਅਨ ਦੇ ਆਗੂ ਅਤੇ ਵਰਕਰ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME