ਪਟਿਆਲਾ ਦੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ
ਪਟਿਆਲਾ, 17 ਜੁਲਾਈ: ਪਟਿਆਲਾ ਦੇ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਨੇ ਅੱਜ ਸਾਂਝੀ
ਕਰਵਾਈ ਕਰਦਿਆਂ ਜ਼ਿਲ੍ਹੇ ਦੇ ਦੋ ਟਰੈਵਲ ਏਜੰਟਾਂ ਦੇ ਦਫ਼ਤਰ ਆਰਜ਼ੀ ਤੌਰ 'ਤੇ ਸੀਲ ਕੀਤੇ
ਅਤੇ 50 ਤੋਂ ਜ਼ਿਆਦਾ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦਾ ਅਚਨਚੇਤ ਨਿਰੀਖਣ ਕਰਕੇ
ਦਸਤਾਵੇਜ਼ਾਂ ਦੀ ਜਾਂਚ ਕੀਤੀ। ਟੀਮ ਦੀ ਅਗਵਾਈ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ
ਸਿੰਘ ਤੇ ਐਸ.ਪੀ. ਸਿਟੀ ਸਰਫ਼ਰਾਜ਼ ਆਲਮ ਨੇ ਕੀਤੀ।
ਇਸ ਮੌਕੇ ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਅਤੇ ਐਸ.ਪੀ. ਸਰਫ਼ਰਾਜ਼ ਆਲਮ ਨੇ
ਦੱਸਿਆ ਕਿ ਜਾਂਚ ਦੌਰਾਨ ਲਾਅਬਰੇਲਾ ਕੰਸਲਟੈਂਸੀ ਅਤੇ ਟਾਈਟਨ ਵੀਜ਼ਾ ਐਂਡ ਇਮੀਗਰੇਸ਼ਨ
ਸਰਵਿਸਿਜ਼ ਨੂੰ ਆਰਜ਼ੀ ਤੌਰ 'ਤੇ ਸੀਲ ਕੀਤਾ ਗਿਆ ਹੈ ਤੇ ਇਨ੍ਹਾਂ ਨੂੰ ਆਪਣੇ ਦਸਤਾਵੇਜ਼
ਦਿਖਾਉਣ ਲਈ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਬੰਧਤ ਦਸਤਾਵੇਜ਼
ਮੁਹੱਈਆ ਕਰਵਾ ਦਿੰਦੇ ਹਨ ਤਾਂ ਇਹ ਦਫ਼ਤਰ ਖੋਲ੍ਹਣ ਦੀ ਆਗਿਆ ਦੇ ਦਿੱਤੀ ਜਾਵੇਗੀ,
ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਦਸਤਾਵੇਜ਼ ਨਾ ਪੇਸ਼ ਕੀਤੇ ਗਏ ਤਾਂ ਕਾਨੂੰਨ
ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗਿਊਲੇਸ਼ਨ ਐਕਟ, 2014 ਅਤੇ ਪੰਜਾਬ
ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਰੂਲਜ਼, 2013 ਦੇ ਤਹਿਤ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ
ਵੱਖ ਵੱਖ ਕੰਮ ਕਰਦੇ ਇਮੀਗਰੇਸ਼ਨ, ਕੰਸਲਟੈਂਟ, ਟਰੈਵਲ ਏਜੰਟ ਆਦਿ ਫਰਮ/ਸੰਗਠਨ ਆਦਿ ਨੂੰ
ਕਾਨੂੰਨੀ ਤਰੀਕੇ ਨਾਲ ਕੰਮ ਕਰਨ ਲਈ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਜੋ ਕਿ ਪੰਜ ਸਾਲ
ਲਈ ਵੈਲਿਡ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟੀਮਾਂ ਵੱਲੋਂ ਲਾਇਸੈਂਸ ਦੀ
ਮਿਆਦ ਸਮੇਤ ਪਿਛਲੇ ਪੰਜ ਸਾਲ ਤੋਂ ਜੋ ਵੀ ਵਿਦੇਸ਼ ਜਾਣ ਵਾਸਤੇ ਪਬਲਿਕ ਦੀਆਂ ਫਾਈਲਾਂ
ਅਪਲਾਈ ਕੀਤੀਆਂ ਗਈਆਂ ਹਨ, ਉਨ੍ਹਾਂ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ
ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ 600 ਦੇ ਕਰੀਬ ਟਰੈਵਲ ਏਜੰਟ ਅਤੇ ਆਈਲੈਟਸ ਸੈਂਟਰ ਹਨ
ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ 'ਤੇ ਇਨ੍ਹਾਂ ਦੇ ਰਿਕਾਰਡ ਦੀ ਜਾਂਚ ਕੀਤੀ
ਜਾਂਦੀ ਹੈ।
ਇਸ ਮੌਕੇ ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਸੰਜੀਵ ਸਿੰਗਲਾ, ਨਾਇਬ
ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...