Tuesday, 18 July 2023

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਬੇਸਿਕ ਕੇਅਰ ਸਪੋਰਟ ਦੇ ਸਿਖਆਰਥੀਆਂ ਨੂੰ ਦਿੱਤੇ ਸਰਟੀਫਿਕੇਟ

 ਨਵਾਂਸ਼ਹਿਰ, 18 ਜੁਲਾਈ:- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਨਵਾਂਸ਼ਹਿਰ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਟ੍ਰੇਨਿੰਗ ਪਾਰਟਨਰ ਸ਼ਿਵ ਐਜੂਕੇਸ਼ਨ ਸੋਸਾਇਟੀ ਵੱਲੋ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਕੋਵਿਡ ਕਾਲ ਦੌਰਾਨ ਚਲਾਏ ਗਏ ਸਪੈਸ਼ਲ ਕੋਰਸ ਬੇਸਿਕ ਕੇਅਰ ਸਪੋਰਟ ਅਧੀਨ ਸਿਖਲਾਈ ਪ੍ਰਾਪਤ 60 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡ ਸਮਾਹਰੋਹ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਕੋਵਿਡ ਸਮੇਂ ਦੌਰਾਨ ਸਿਖਿਆਰਥੀਆਂ ਨੂੰ ਸ਼ਿਵ ਐਜੂਕੇਸ਼ਨ ਦੇ ਰਾਹੋਂ ਸੈਂਟਰ ਵਿਖੇ ਚਾਰ ਮਹੀਨੇ ਦੀ ਮੁਫ਼ਤ ਸਿਖਲਾਈ ਦਿੱਤੀ ਗਈ ਸੀ, ਜਿਸ ਵਿੱਚੋਂ ਇੱਕ ਮਹੀਨੇ ਦੀ ਕਲਾਸਰੂਮ ਟ੍ਰੇਨਿੰਗ ਅਤੇ ਤਿੰਨ ਮਹੀਨੇ ਦੀ ਆਨ ਜਾਬ ਟ੍ਰੇਨਿੰਗ ਸਰਕਾਰੀ/ਪ੍ਰਾਈਵੇਟ ਹਸਪਤਾਲਾਂ ਵਿੱਚ ਲਗਾਈ ਗਈ ਸੀ।ਸਿਖਿਆਰਥੀਆਂ ਵੱਲੋ ਟ੍ਰੇਨਿੰਗ ਸਮੇਂ ਦਾ ਤਜਰਬਾ ਵੀ ਸਾਂਝਾ ਕੀਤਾ ਗਿਆ।
ਇਸ ਤੋ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਵੱਲੋ ਦੱਸਿਆ ਗਿਆ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਵੱਲੋਂ ਦੀਨ ਦਿਆਲ ਉਪਾਧਿਆ ਗ੍ਰਾਮੀਨ ਕੌਸ਼ਲ ਯੋਜਨਾ ਸਕੀਮ ਅਧੀਨ ਬਿਊਟੀ ਤੇ ਨੇਲ ਆਰਟ ਜਾਬ ਰੋਲ ਅਧੀਨ 35 ਪੇਂਡੂ ਸਿੱਖਿਆਰਥੀਆਂ ਨੂੰ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾਣੀ ਹੈ।ਇਹ ਸਿਖਲਾਈ ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਖਮਾਣੋ ਸ਼ਹਿਰ ਦੇ ਰਿਹਾਇਸ਼ੀ ਸੈਂਟਰ ਵਿਖੇ ਦਿੱਤੀ ਜਾਵੇਗੀ, ਜਿਸ ਵਿੱਚ ਸਿਖਿਆਰਥੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਮੁਫਤ ਪ੍ਰਬੰਧ ਸੈਂਟਰ ਵਿਖੇ ਹੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ ਪਲੇਸਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।ਜੇਕਰ ਕੋਈ ਵੀ ਪੇਂਡੂ ਖੇਤਰ 10ਵੀਂ ਪਾਸ ਉਮੀਦਵਾਰ ਸਰਕਾਰ ਦੀ ਇਸ ਮੁਫ਼ਤ ਸਹੂਲਤ ਦਾ ਲਾਭ ਲੈਣਾ ਚਾਹੁੰਦਾ ਹੈ, ਤਾਂ ਆਪਣਾ ਆਧਾਰ ਕਾਰਡ, 6 ਪਾਸਪੋਰਟ ਸਾਈਜ਼ ਫੋਟੋਆਂ, ਜਾਤੀ ਸਰਟੀਫਿਕੇਟ, ਯੋਗਤਾ ਸਰਟੀਫਿਕੇਟ ਆਦਿ ਦਸਤਾਵੇਜ਼ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ, ਕਮਰਾ ਨੰਬਰ 413 ਵਿੱਚ ਆ ਕੇ 25 ਜੁਲਾਈ ਤੋਂ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।ਇਸ ਮੌਕੇ ‘ਤੇ ਸਰਟੀਫਿਕੇਟ ਵੰਡ ਸਮਾਰੋਹ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਸ਼ੰਮੀ ਠਾਕੁਰ ਅਤੇ ਸੁਮਿਤ ਸ਼ਰਮਾ ਵੀ ਮੌਜੂਦ ਰਹੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME