Sunday, 16 July 2023

ਡਿਪਟੀ ਕਮਿਸ਼ਨਰ ਨੇ ਪਿੰਡ ਟੌਂਸਾ ਦਾ ਕੀਤਾ ਦੌਰਾ

 ਜੇਸੀਬੀ ਮਸ਼ੀਨ ਰਾਹੀਂ ਜਮਾਂ ਹੋਈ ਸਿਲਟ ਨੂੰ ਸਾਫ਼ ਕਰਨ ਸਬੰਧੀ ਦਿੱਤੇ ਨਿਰਦੇਸ਼
ਨਵਾਂ ਸ਼ਹਿਰ 16 ਜੁਲਾਈ:-  ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾਂ ਨੇ ਪਿੰਡ ਟੌਸਾ ਦਾ ਦੌਰਾ ਕੀਤਾ । ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ ਬਲਾਚੌਰ ਵਿਕਰਮਜੀਤ ਪਾਂਥੇ ਅਤੇ ਡੀਐਸਪੀ ਦਵਿੰਦਰ ਸਿੰਘ ਵੀ ਮੋਜੂਦ ਸਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ  ਵਿਚੋ ਨਿਕਲਣ ਵਾਲੇ ਪਾਣੀ ਦੀ ਨਿਕਾਸੀ  ਕਾਰਨ ਸਿਲਟ ਜੰਮ ਗਈ ਸੀ। ਇਸ ਲਈ ਜੇਸੀਬੀ ਮਸ਼ੀਨ ਦੀ ਸਹਾਇਤਾ ਦੇ ਨਾਲ ਸਿਲਟ  ਨੂੰ ਸਾਫ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਮੀਂਹ ਦੇ ਕਾਰਣ ਨੀਵੀਆਂ ਥਾਵਾਂ ਤੇ ਇਕੱਠੇ ਹੋਏ ਪਾਣੀ ਨੂੰ ਕੱਢਿਆ ਜਾ ਰਿਹਾ ਹੈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਕਿਤੇ ਵੀ ਪਾਣੀ ਖੜਾ ਹੈ ਹਰ ਤਰ੍ਹਾਂ ਦੇ ਉਪਰਾਲੇ ਕਰਕੇ ਪਾਣੀ ਦੀ ਨਿਕਾਸੀ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਦੇ ਲਈ ਜਿਨ੍ਹਾਂ ਥਾਵਾਂ ਤੇ   ਪਾਈਪਾਂ ਪਾਉਣ ਦੀ ਜ਼ਰੂਰਤ ਹੈ   ਉਹਨਾਂ ਥਾਵਾਂ ਤੇ ਪਾਈਪਾਂ ਪਾ ਕੇ ਪਾਣੀ ਦੀ ਨਿਕਾਸੀ ਦੇ ਲਈ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਦੇ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਤਾਲਮੇਲ ਕਰ ਸਕਦੇ ਹਨ। ਜ਼ਿਲ੍ਹੇ ਦੇ ਵਿੱਚ ਫਲੱਡ ਸਬੰਧੀ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ । ਜੇਕਰ ਕਿਸੇ ਪਿੰਡ ਵਿੱਚ ਕਿਸੇ ਨੂੰ ਪਾਣੀ ਦੀ ਨਿਕਾਸੀ ਸਬੰਧੀ ਕਿਸੇ ਤਰਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਇਹਨਾਂ ਹੈਲਪ ਲਾਈਨ ਨੰਬਰਾਂ ਤੇ ਵੀ ਜਾਣਕਾਰੀ ਦੇ ਸਕਦੇ ਹਨ।  ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਸਤਰਕ ਹੈ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME