ਨਵਾਂਸ਼ਹਿਰ 20 ਜੁਲਾਈ :- ਦਿਨੋ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੰਵਾਰਨ ਅਤੇ ਸੰਭਾਲਣ ਲਈ ਲੰਮੇ ਸਮੇਂ ਤੋਂ ਰੁੱਖ ਲਗਾਉਣ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨ ਦੀ ਰੁਚੀ ਰੱਖਣ ਵਾਲੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ ਸੇਵਾਦਾਰ ਹਰਪ੍ਰੀਤ ਸਿੰਘ ਨੇ ਆਪਣੇ ਜਨਮਦਿਨ ਮੌਕੇ ਸਿਟੀ ਕਾਰ ਬਾਜ਼ਾਰ ਦੇ ਸਾਹਮਣੇ ਬੰਗਾ ਰੋਡ, ਨਵਾਂਸ਼ਹਿਰ ਵਿਖੇ 51 ਬੂਟੇ ਲਗਾ ਕੇ ਜਨਮਦਿਨ ਮਨਾਇਆ । ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਜਨਮਦਿਨ ਤੇ ਕੇਕ ਕੱਟਣ ਦੀ ਜਗ੍ਹਾ ਬੂਟੇ ਲਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੇ ਸਮੇਂ ਚ ਵਾਤਾਵਰਨ ਬਚਾਇਆ ਜਾ ਸਕੇ। ਇਸ ਮੌਕੇ ਸਰਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਵਾਂਸ਼ਹਿਰ ਵਿਚ ਹਰੀਆਵਲ ਨੂੰ ਵਧਾਉਣ ਵਾਸਤੇ ਸਾਰੇ ਮਿਲ ਕੇ ਉੱਦਮ ਕਰ ਰਹੇ ਹਨ ਅਤੇ ਸਾਨੂੰ ਸਭ ਨੂੰ ਰਲ-ਮਿਲ ਕੇ ਇਸ ਸੇਵਾ ਕਾਰਜ ਵਿੱਚ ਸਾਥ ਦੇਣਾ ਚਾਹੀਦਾ ਹੈ । ਇਸ ਖੁਸ਼ੀ ਦੇ ਮੌਕੇ ਜਨਮ ਦਿਨ ਦੀਆਂ ਵਧਾਈਆਂ ਦੇਣ ਅਤੇ 51 ਬੂਟੇ ਲਗਾੳਣ ਦੀ ਸੇਵਾ ਮੌਕੇ ਅਮਰਜੀਤ ਸਿੰਘ ਖਾਲਸਾ, ਅਵਤਾਰ ਸਿੰਘ, ਮਨੋਜ ਕੰਡਾ, ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੂਰ, ਇੰਦਰਜੀਤ ਸਿੰਘ, ਰੋਹਿਤ ਜਾਂਗੜਾ, ਆਜ਼ਾਦ, ਸਰਬਜੀਤ ਸਿੰਘ, ਰਾਜਵੰਸ਼ ਸਿੰਘ ਬੇਦੀ ਅਲੀਸ਼ਾ ਅਤੇ ਰਹਿਮਤੀ ਵੀ ਹਾਜ਼ਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...