Tuesday, 18 July 2023

ਡਾ. ਅਖਿਲ ਚੌਧਰੀ ਨੇ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਦਾ ਸੰਭਾਲਿਆ ਚਾਰਜ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲ੍ਹਾ ਵਿਖੇ ਉਨ੍ਹਾਂ ਦੇ ਬੁੱਤ ‘ਤੇ ਕੀਤੇ ਸ਼ਰਧਾ ਸੁਮਨ ਭੇਟ
ਨਵਾਂਸ਼ਹਿਰ, 18 ਜੁਲਾਈ :-  ਡਾ. ਅਖਿਲ ਚੌਧਰੀ ਆਈ.ਪੀ.ਐਸ ਨੇ ਆਪਣੇ ਦਫ਼ਤਰ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲ੍ਹਾ ਵਿਖੇ ਉਨ੍ਹਾਂ ਦੇ ਬੁੱਤ ‘ਤੇ ਸ਼ਰਧਾ ਸੁਮਨ ਭੇਟ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਹੈ ਅਤੇ ਜ਼ਿਲ੍ਹੇ ਦੇ ਵਿੱਚ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਕੰਮ ਨੂੰ ਸਖ਼ਤੀ ਦੇ ਨਾਲ ਨਿਪਟਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਨਸ਼ਾ ਜਾਂ ਤਸਕਰੀ ‘ਤੇ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰਦੇ ਹੋਏ ਨਸ਼ਾ ਖੋਰੀ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀ ਤੇ ਕਰਮਚਾਰੀਆਂ ਨਾਲ ਇਕ ਟੀਮ ਵਾਂਗ ਕੰਮ ਕਰਨਗੇ ਅਤੇ ਉਨ੍ਹਾਂ ਦੀ ਮੁੱਖ ਤਰਜ਼ੀਹ ਮੁਢਲੀ ਅਤੇ ਪ੍ਰੋਐਕਟਿਵ ਪੋਲਿਸਿੰਗ, ਜ਼ੁਰਮਾਂ ਦੀ ਰੋਕਥਾਮ, ਐਂਟੀ ਡਰੱਗ ਫਰੰਟ ‘ਤੇ ਕਾਰਵਾਈ, ਪੁਲਿਸ ਪਬਲਿਕ ਸਾਂਝ ਤੇ ਆਪਸੀ ਵਿਸ਼ਵਾਸ਼ ਵਧਾਉਣਾ, ਔਰਤਾਂ ਦੀ ਸੁਰੱਖਿਆ, ਹਾਈਵੇ ਸਕਿਉਰਟੀ ਅਤੇ ਰਾਤ ਸਮੇਂ ਪਬਲਿਕ ਸੁਰੱਖਿਆ ਵਧਾਉਣਾ ਰਹੇਗਾ।

    ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੁਲਿਸ ਦਫ਼ਤਰ ਵਿਖੇ ਪਹੁੰਚਣ 'ਤੇ ਪੰਜਾਬ ਪੁਲਿਸ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ |

               ਇਸ ਮੌਕੇ ‘ਤੇ ਐਸ.ਪੀ. ਐਡਕੁਆਰਟਰ ਗੁਰਮੀਤ ਕੌਰ, ਐਸ.ਪੀ.ਡੀ. ਡਾ. ਮੁਕੇਸ਼ ਕੁਮਾਰ, ਡੀ.ਐਸ.ਪੀ ਸੁਰਿੰਦਰ ਚੰਦ, ਡੀ.ਐਸ.ਪੀ. ਲਖਵੀਰ ਸਿੰਘ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME