Thursday, 13 July 2023

ਪਿੰਡ ਚੇਤਾ ਵਿਖੇ ਹੜ੍ਹ ਪੀੜਤਾਂ ਲਈ ਮੈਡੀਕਲ ਕੈਂਪ ਲਗਾਇਆ

 ਬੰਗਾ 13ਜੁਲਾਈ:-  ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪੀ੍ਤ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੁੱਜੋਂ ਡਾ. ਨਰੰਜਨ ਪਾਲ ਹੀਓਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੇਤਾ ਵਿਖੇ ਕਮਿਊਨਟੀ ਹੈਲਥ ਅਫ਼ਸਰ ਡਾ. ਗੁਰਤੇਜ ਸਿੰਘ ਦੀ ਦੇਖਰੇਖ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਉਲਟੀਆਂ, ਦਸਤ, ਪੇਟ ਦਰਦ ਅਤੇ ਚਮੜੀ ਸਬੰਧਾਂ ਰੋਗਾਂ ਦੀ ਜਾਗਰੂਕਤਾ ਅਤੇ ਰੋਕਥਾਮ ਲਈ ਸੀਨੀਅਰ ਮੈਡੀਕਲ ਅਫ਼ਸਰ ਡਾ. ਨਰੰਜਨ ਪਾਲ ਦੀ ਹਾਜ਼ਰੀ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਤੇ 60 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਦੌਰਾਨ ਡਾ. ਗੁਰਤੇਜ ਸਿੰਘ ਨੇ ਹਾਜ਼ਰੀਨ ਨੂੰ ਗੰਦੇ ਪਾਣੀ ਤੋਂ ਪੈਦਾ ਹੁੰਦੇ ਰੋਗਾਂ ਨੂੰ ਫ਼ੈਲਣ ਤੋਂ ਰੋਕਣ ਲਈ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਪੀਣ 'ਤੇ ਜ਼ੋਰ ਦਿੱਤਾ ਕਿਉਕਿ ਗੰਦੇ ਪਾਣੀ ਵਿੱਚ ਬੀਮਾਰੀ ਫ਼ੈਲਾਉਣ ਵਾਲੇ ਜੀਵਾਣੂ ਤੇਜ਼ੀ ਨਾਲ ਵਧਦੇ ਫੁਲਦੇ ਹਨ ਜੋ ਮਨੁੱਖੀ ਸਿਹਤ ਲਈ ਘਾਤਕ ਹੁੰਦੇ ਹਨ। ਮਾਨਸੂਨ ਰੁੱਤ ਵਿੱਚ ਸੱਪ ਕੱਟਣ ਦੇ ਕੇਸ ਬਹੁਤ ਵਧ ਜਾਂਦੇ ਹਨ ਅਗਰ ਵੇਲੇ ਸਿਰ ਡਾਕਟਰੀ ਸਹਾਇਤਾ ਨਾ ਮਿਲੇ ਤਾਂ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਇਸ ਸਬੰਧੀ ਡਾ. ਗੁਰਤੇਜ ਸਿੰਘ ਨੇ ਦੱਸਿਆ ਕਿ ਸਾਰੇ ਸੱਪ ਜ਼ਹਿਰੀਲੇ ਨਹੀ ਹੁੰਦੇ ਕੁਝ ਕੁ ਪ੍ਜਾਤੀਆਂ ਹੀ ਜ਼ਹਿਰੀਲੀਆਂ ਹੁੰਦੀਆਂ ਹਨ, ਸੋ ਉਸ ਵੇਲੇ ਦੇਸੀ ਟੋਟਕਿਆਂ ਦੀ ਜਗ੍ਹਾ ਡਾਕਟਰੀ ਇਲਾਜ਼ ਪ੍ਣਾਲੀ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਪਿੰਡ ਵਿੱਚ ਖੜੇ ਪਾਣੀ 'ਤੇ ਦਵਾਈ ਦਾ ਛਿੜਕਾਅ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਸਰਪੰਚ ਜਸਵੀਰ ਸਿੰਘ, ਸਿਹਤ ਅਧਿਕਾਰੀ ਦਰਬਾਰਾ ਸਿੰਘ ਕੰਗਰੌੜ, ਮਲਕੀਤ ਰਾਮ ਹੈਲਥ ਇੰਸਪੈਕਟਰ, ਰਾਜ ਕੁਮਾਰ, ਰਮਨ, ਹਰਜਿੰਦਰ, ਜਸਵਿੰਦਰ ਅਤੇ ਹੋਰ ਲੋਕ ਹਾਜ਼ਰ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME