Tuesday, 25 July 2023

ਡਿਪਟੀ ਕਮਿਸ਼ਨਰ ਨੇ ਪਿੰਡ ਟੌਂਸਾ ਸਥਿਤ ਫੈਕਟਰੀਆਂ ਦਾ ਕੀਤਾ ਦੌਰਾ

ਨਵਾਂਸ਼ਹਿਰ, 25 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ
ਟੌਂਸਾ ਅਤੇ ਇਸ ਦੇ ਆਸ-ਪਾਸ
ਫੈਕਟਰੀਆਂ ਦਾ ਦੌਰਾ ਕੀਤਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਦੱਸਿਆ ਕਿ ਬਰਸਾਤ ਤੋਂ ਬਾਅਦ ਇਸ ਇਲਾਕੇ ਵਿਚੋਂ ਪਾਣੀ ਦੀ ਸਹੀ ਢੰਗ ਨਾਲ ਨਿਕਾਸੀ
ਨਹੀਂ ਹੁੰਦੀ, ਜਿਸ ਕਾਰਨ ਭਾਰੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ। ਉਨ੍ਹਾਂ ਨੇ
ਫੈਕਟਰੀ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਕ ਯੋਜਨਾਬੱਦ ਤਰੀਕੇ ਨਾਲ
ਸਿੰਚਾਈ ਵਿਭਾਗ ਅਤੇ ਇੰਜੀਨੀਅਰਾਂ ਦੀ ਸਲਾਹ ਦੇ ਅਨੁਸਾਰ ਯੋਜਨਾ ਉਲੀਕੀ ਜਾਵੇ ਅਤੇ ਪਹਿਲਾਂ
ਤੋਂ ਪਾਣੀ ਦੀ ਨਿਕਾਸੀ ਦੇ ਲਈ ਬਣਾਏ ਗਏ ਨਾਲਿਆਂ ਦਾ ਇਸ ਤਰ੍ਹਾਂ ਦੇ ਨਾਲ ਨਵੀਨੀਕਰਨ ਕੀਤਾ
ਜਾਵੇ, ਕਿ ਬਰਸਾਤ ਤੋਂ ਬਾਅਦ ਪਾਣੀ ਤੇਜ਼ੀ ਦੇ ਨਾਲ ਨਿਕਲ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਦੇ
ਲਈ ਫੈਕਟਰੀ ਦੇ ਆਲੇ-ਦੁਆਲੇ ਦੀਆਂ ਪੰਚਾਇਤਾਂ ਦੇ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇ, ਤਾਂ
ਜੋ ਬਰਸਾਤ ਦੇ ਦੌਰਾਨ ਪਿੰਡ ਵਾਸੀਆਂ ਨੂੰ ਵੀ ਪਾਣੀ ਦੀ ਨਿਕਾਸੀ ਸਬੰਧੀ ਕੋਈ ਸਮੱਸਿਆ ਨਾ
ਆਵੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਵੀ ਕਾਫੀ ਸਮੇਂ ਤੋਂ ਇਸ ਪਿੰਡਾਂ ਦੇ ਵਿਚ ਵਸੇ ਹੋਏ ਹਨ
ਤੇ ਪਿੰਡ ਵਾਸੀ ਵੀ ਪਾਣੀ ਦੀ ਨਿਕਾਸੀ ਦੇ ਲਈ ਆਪਣੀ ਸਲਾਹ ਦੇ ਸਕਦੇ ਹਨ, ਜੋ ਕਿ ਬੇਹੱਦ
ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਨੇ ਇਸ ਇਲਾਕੇ ਦੇ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ
ਕਿ ਉਹ ਪਾਣੀ ਦੀ ਨਿਕਾਸੀ ਦੇ ਰਸਤੇ ਵਿੱਚ ਕਿਸੇ ਤਰ੍ਹਾਂ ਦਾ ਡੱਕਾ ਨਾ ਲਗਾਉਣ, ਤਾਂ ਜੋ
ਬਰਸਾਤ ਦੇ ਮੌਸਮ ਦੌਰਾਨ ਇਸ ਖੇਤਰ ਵਿਚੋਂ ਪਾਣੀ ਦੀ ਨਿਕਾਸੀ ਚੰਗੀ ਤਰ੍ਹਾਂ ਨਾਲ ਹੋ ਸਕੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME