Friday, 14 July 2023

-ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਮੁਆਵਜ਼ਾ ਦਿਵਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ, 14 ਜੁਲਾਈ: ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਇੱਕ ਮੰਗ ਪੱਤਰ ਕਿਸਾਨ ਯੂਨੀਅਨ  ਵੱਲੋਂ ਦਿੱਤਾ ਗਿਆ। ਮੰਗ ਪੱਤਰ ਵਿੱਚ ਮੀਂਹ ਕਾਰਨ ਹੋਈ ਫ਼ਸਲਾਂ ਦੇ ਖਰਾਬੇ ਸੰਬੰਧੀ ਗਿਰਦਾਵਰੀ ਕਰਵਾ ਕਰਕੇ ਮੁਆਵਜਾ ਦਿਵਾਉਣ ਦੀ ਮੰਗ ਕੀਤੀ ਗਈ। ਮੰਗ ਪੱਤਰ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਂਹ ਕਾਰਨ ਹੋਈਆਂ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਦਿਵਾਇਆ ਜਾਵੇਗਾ। ਉਨ੍ਹਾਂ ਨੇ ਕਿਸਾਨ ਯੂਨੀਅਨ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਪਿੰਡਾਂ ਵਿੱਚ ਵੀ ਕਿਸਾਨਾਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਪਾਣੀ ਦੇ ਨਿਕਾਸੀ ਦੇ ਲਈ ਬਣਾਏ ਗਏ ਨਾਲਿਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਨਾ ਪਾਉਣ ਅਤੇ ਜੇ ਕਿਤੇ ਕੋਈ ਨਾਲਾ ਬੰਦ ਪਿਆ ਹੈ ਤਾਂ ਉਸ ਨੂੰ ਖੁਲ੍ਹਵਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮੰਗ ਪੱਤਰ ਵੀ ਸਰਕਾਰ ਨੂੰ ਪਹੁੰਚਾ ਦਿੱਤਾ ਜਾਵੇਗਾ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME